19.99C Vancouver
ADS

Jan 23, 2021 1:20 AM -

ਕੈਨੇਡਾ ਪਰਤਣ 'ਤੇ 14 ਦਿਨ ਲਈ ਆਪਣੇ ਖਰਚੇ 'ਤੇ ਹੋਟਲ 'ਚ ਕੁਆਰੰਟੀਨ ਕਰਨ ਦੇ ਨਿਰਦੇਸ਼ ਹੋ ਸਕਦੇ ਜਾਰੀ: ਪ੍ਰਧਾਨ ਮੰਤਰੀ ਟਰੂਡੋ

Share On
government-could-impose-mandatory-quarantine-in-a-hotel-at-own-expense-on-arrival-in-canada-pm-trudeau
Prime Minister Justin Trudeau provides an update on the COVID-19 pandemic from Rideau Cottage in Ottawa on Tuesday, Jan. 11, 2021. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਅਜਿਹੇ ਕਈ ਆਪਸ਼ਨਸ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿੰਨਾ ਨਾਲ ਕੈਨੇਡਾ ਪਰਤ ਰਹੇ ਲੋਕਾਂ ਲਈ ਵਧੇਰੇ ਵਿਘਨ ਖੜੇ ਹੋ ਸਕਦੇ ਹਨ।

ਕੋਵਿਡ-19 ਦੇ ਨਵੇਂ ਸਟ੍ਰੇਨ ਦੇ ਕਾਰਨ ਯਾਤਰਾ ਸੰਬੰਧੀ ਸਖਤ ਪਬੰਦੀਆਂ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਇਸ 'ਚ ਕੈਨੇਡਾ ਪਰਤਣ 'ਤੇ ਆਪਣੇ ਖਰਚੇ 'ਤੇ ਕਿਸੇ ਹੋਟਲ 'ਚ ਕੁਆਰੰਟੀਨ ਕਰਨ ਜਿਹੇ ਫੈਸਲੇ ਲਏ ਜਾ ਸਕਦੇ ਹਨ।

ਟਰੂਡੋ ਨੇ ਕਿਹਾ ਕਿ ਇਸ ਪ੍ਰਕਾਰ ਦੇ ਫੈਸਲੇ ਅਚਾਨਕ ਅਤੇ ਸਖ਼ਤਾਈ ਦੇ ਨਾਲ ਲਾਗੂ ਕੀਤੇ ਜਾ ਸਕਦੇ ਹਨ।

ਇਹ ਫੈਸਲੇ ਕਿਸੇ ਵੀ ਗੈਰ-ਜ਼ਰੂਰੀ ਯਾਤਰਾ ਲਈ ਲਾਗੂ ਹੋਣਗੇ।

ਯਾਦ ਰਹੇ ਹੁਣ ਵੀ ਕੈਨੇਡਾ ਪਹੁੰਚ ਰਹੇ ਕਿਸੇ ਵੀ ਅੰਤਰਰਾਸ਼ਟਰੀ ਯਾਤਰੀ ਲਈ ਖੁਦ ਨੂੰ 14 ਦਿਨ ਲਈ ਇਕੱਲੇ ਰੱਖਣਾ ਜ਼ਰੂਰੀ ਹੈ।

ਇਸ ਤੋਂ ਇਲਾਵਾ ਕੈਨੇਡਾ 'ਚ ਦਾਖਿਲ ਹੋਣ ਤੋਂ 72 ਘੰਟੇ ਪਹਿਲਾਂ ਕੋਵਿਡ-19 ਟੈਸਟ ਦੇ ਨੈਗੇਟਿਵ ਨਤੀਜੇ ਹਾਸਿਲ ਕਰਨਾ ਵੀ ਜ਼ਰੂਰੀ ਬਣਾਇਆ ਹੋਇਆ ਹੈ।

ਹਾਲਾਂਕਿ ਨਵੇਂ ਫੈਸਲੇ ਤਹਿਤ ਘਰ ਦੀ ਜਗ੍ਹਾ ਕਿਸੇ ਹੋਟਲ 'ਚ ਕੁਆਰੰਟੀਨ ਕਰਨਾ ਪੈ ਸਕਦਾ ਹੈ।

ਜੂਲੀ ਪਾਏਟ ਦੀ ਨਿਯੁਕਤੀ ਦੇ ਸਵਾਲਾਂ 'ਤੇ ਟਰੂਡੋ ਦੀ ਟਿੱਪਣੀ

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੂਲੀ ਪਾਏਟ ਦੀ ਨਿਯੁਕਤੀ ਅਤੇ ਅਸਤੀਫੇ 'ਤੇ ਜਵਾਬ ਦਿੰਦਿਆਂ ਕਿਹਾ ਕਿ ਕੈਨੇਡਾ 'ਚ ਕਿਸੇ ਵੀ ਅਜਿਹੀ ਨਿਯੁਕਤੀ ਲਈ ਸਖਤ ਪ੍ਰੀਕਿਰਿਆ ਹੈ ਅਤੇ ਉਸ ਦਾ ਪਾਲਣ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਵੀ ਪੂਰੀ ਪ੍ਰੀਕਿਰਿਆ ਦਾ ਪਾਲਣ ਹੋਇਆ ਸੀ।

ਹਾਲਾਂਕਿ ਉਨ੍ਹਾਂ ਮੰਨਿਆ ਕਿ ਇਸ ਪ੍ਰੀਕਿਰਿਆ 'ਤੇ ਨਜ਼ਰ ਰੱਖੀ ਜਾਵੇਗੀ ਅਤੇ ਲੋੜੀਂਦੇ ਬਦਲਾਅ ਕੀਤੇ ਜਾ ਸਕਦੇ ਹਨ।

ਪ੍ਰਧਾਨ ਮੰਤਰੀ ਟਰੂਡੋ ਦੀ ਫਾਈਜ਼ਰ ਦੇ ਸੀ.ਈ.ਓ. ਨਾਲ ਹੋਈ ਗੱਲ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਫਾਈਜ਼ਰ ਦੇ ਸੀ.ਈ.ਓ. ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਕੈਨੇਡਾ ਕੋਲ ਕੰਪਨੀ ਦੇ ਵਾਅਦੇ ਮੁਤਾਬਿਕ ਸਾਰੀ ਵੈਕਸੀਨ ਖੁਰਾਕਾਂ ਪਹੁੰਚਾਈਆਂ ਜਾਣਗੀਆਂ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਐਲਬਰਟ ਬੁਰਲਾ ਨਾਲ ਗੱਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀਤੇ ਕੱਲ ਉਨ੍ਹਾਂ ਦੀ ਫੋਨ ਜ਼ਰੀਏ ਗੱਲਬਾਤ ਹੋਈ ਹੈ।

ਟਰੂਡੋ ਨੇ ਇਹ ਵੀ ਦੱਸਿਆ ਕਿ ਫਰਵਰੀ 'ਚ ਕੈਨੇਡਾ ਕੋਲ ਮੌਡਰਨਾ ਵੈਕਸੀਨ ਦੀਆਂ ਕਰੀਬ ਅੱਧਾ ਮਿਲੀਅਨ ਡੋਜ਼ ਪਹੁੰਚ ਜਾਣਗੀਆਂ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link