25.95C Vancouver
ADS

Dec 14, 2020 9:17 PM -

ਕੋਵਿਡ-19 ਵੈਕਸੀਨ ਦੀ ਸਾਂਭ ਲਈ ਵਰਤੀ ਜਾਣ ਵਾਲੀ ਡ੍ਰਾਈ ਆਈਸ ਨੂੰ ਸਪਲਾਈ ਕਰਨ ਦੀ ਪੰਜ ਕੰਪਨੀਆਂ ਨੂੰ ਮਿਲੀ ਜ਼ਿੰਮੇਵਾਰੀ: ਅਨੀਤਾ ਅਨੰਦ

Share On
government-has-hired-five-canadian-companies-to-deliver-big-quantities-of-dry-ice-to-keep-covid-19-vaccines-cold-anita-anand
Specimens to be tested for COVID-19 are seen at LifeLabs after being logged upon receipt at the company's lab, in Surrey, B.C., on March 26, 2020. THE CANADIAN PRESS/Darryl Dyck

ਫੈਡਰਲ ਪ੍ਰੋਕਿਓਰਮੈਂਟ ਮੰਤਰੀ, ਅਨੀਤਾ ਅਨੰਦ ਦਾ ਕਹਿਣਾ ਹੈ ਕਿ, ਸਰਕਾਰ ਨੇ 5 ਕਨੇਡੀਅਨ ਕੰਪਨੀਆਂ ਨੂੰ ਹਾਇਰ (ਕਰਾਰ) ਕੀਤਾ ਹੈ।

ਇਹ ਕੰਪਨੀਆਂ ਸੈਂਕੜੇ-ਹਜ਼ਾਰਾਂ ਕਿਲੋਗ੍ਰਾਮ ਡ੍ਰਾਈ ਆਈਸ ਸਪਲਾਈ ਕਰਨਗੀਆਂ, ਜਿਸ ਨਾਲ ਕਿ ਕੋਵਿਡ-19 ਵੈਕਸੀਨ ਨੂੰ ਠੰਡਾ ਰੱਖਣ 'ਚ ਸਹਾਇਤਾ ਮਿਲੇਗੀ।

ਉਨ੍ਹਾਂ ਦੱਸਿਆ ਕਿ ਪ੍ਰੋਵਿੰਸ਼ੀਅਲ ਸਰਕਾਰਾਂ ਡਿਮਾਂਡ ਅਨੁਸਾਰ ਡ੍ਰਾਈ ਐਸ ਆਰਡਰ ਕਰ ਸਕਣਗੀਆਂ।

ਜਿਸ ਨਾਲ ਕਿ ਪੁਖਤਾ ਕੀਤਾ ਜਾ ਸਕੇ ਕਿ ਵੈਕਸੀਨਾਂ ਨੂੰ ਠੰਡੇ ਤਾਪਮਾਨ 'ਤੇ ਰੱਖਿਆ ਜਾਵੇ।

ਮੰਤਰੀ ਅਨੰਦ ਨੇ ਦੱਸਿਆ ਕਿ ਫੈਡਰਲ ਸਰਕਾਰ ਨੇ 400 ਤੋਂ ਵਧੇਰੇ ਫ੍ਰੀਜ਼ਰ ਵੀ ਆਰਡਰ ਕੀਤੇ ਹਨ, ਜੋ ਕਿ ਵੱਖੋ-ਵੱਖਰੇ ਆਕਾਰ ਅਤੇ ਤਾਪਮਾਨ ਦੀ ਕੇਪੇਬਿਲਿਟੀ ਵਾਲੇ ਹਨ।

ਫਾਈਜ਼ਰ ਦੀਆਂ ਕਿੰਨੀਆਂ ਕੋਵਿਡ-19 ਵੈਕਸੀਨ ਕਦੋਂ ਤੱਕ ਕੈਨੇਡਾ ਪਹੁੰਚ ਰਹੀਆਂ ਹਨ, ਇਸ 'ਤੇ ਪ੍ਰੀਕਿਰਿਆ ਜਾਰੀ

ਫੈਡਰਲ ਪ੍ਰੋਕਿਓਰਮੈਂਟ ਮੰਤਰੀ, ਅਨੀਤਾ ਅਨੰਦ ਦਾ ਕਹਿਣਾ ਹੈ ਕਿ ਕੈਨੇਡਾ ਵੱਲੋਂ ਫ਼ਿਲਹਾਲ ਇਹ ਫ਼ਾਈਨਲ ਪ੍ਰੀਕਿਰਿਆ ਜਾਰੀ ਹੈ ਕਿ ਫਾਈਜ਼ਰ ਦੀਆਂ ਕਿੰਨੀਆਂ ਕੋਵਿਡ-19 ਵੈਕਸੀਨ ਕਦੋਂ ਤੱਕ ਕੈਨੇਡਾ ਪਹੁੰਚ ਰਹੀਆਂ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਫ਼ਤੇ ਵੈਕਸੀਨ ਦੀਆਂ 30,000 ਡੋਜ਼ ਪਹੁੰਚਣ ਦਾ ਅਨੁਮਾਨ ਹੈ।

ਇਸ ਤੋਂ ਬਾਅਦ ਅਗਲੇ ਹਫ਼ਤੇ ਇੱਕ ਹੋਰ ਸ਼ਿਪਮੈਂਟ ਪਹੁੰਚ ਰਹੀ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਸਾਲ ਦੇ ਅੰਤ ਤੱਕ ਕਰੀਬ 250,000 ਵੈਕਸੀਨ ਡੋਜ਼ ਪਹੁੰਚ ਰਹੀਆਂ ਹਨ।

ਦਿਸੰਬਰ ਦੇ ਆਖਰੀ ਹਫ਼ਤੇ ਦੌਰਾਨ ਵੈਕਸੀਨ ਦੀ ਵੱਡੀ ਗਿਣਤੀ ਪਹੁੰਚਣ ਦੇ ਆਸਾਰ ਹਨ।

ਅਨੀਤਾ ਅਨੰਦ ਨੇ ਕਿਹਾ ਕਿ ਸਾਰੇ ਦੇਸ਼ ਇਸ ਵੈਕਸੀਨ ਲਈ ਜੱਦੋ-ਜਹਿਦ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਉਹ ਇਹਨਾਂ ਸ਼ੌਟਸ ਦੇ ਵਧੇਰੇ ਵੇਰਵੇ ਸਾਂਝੇ ਕਰ ਸਕਣਗੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link