11.25C Vancouver
ADS

Dec 3, 2020 2:14 AM -

ਯੂ.ਕੇ. 'ਚ ਵੈਕਸੀਨ ਨੂੰ ਮਨਜ਼ੂਰੀ ਮਿਲਣ 'ਤੇ ਵਿਰੋਧੀ ਪਾਰਟੀਆਂ ਨੇ  ਟਰੂਡੋ ਸਰਕਾਰ ਨੂੰ ਘੇਰਿਆ, ਟਰੂਡੋ ਨੇ ਕਿਹਾ ਕੰਜ਼ਰਵੇਟਿਵਸ ਕਰ ਰਹੇ ਗੁੰਮਰਾਹ ਕਰਨ ਦੀ ਕੋਸ਼ਿਸ਼

Share On
government-is-fine-tuning-its-covid-19-vaccination-plan-to-ensure-canadians-can-get-inoculated-as-soon-as-doses-are-available-pm-trudeau
Prime Minister Justin Trudeau pauses after responding to a question about the holidays during a news conference outside Rideau Cottage in Ottawa, Friday, Nov. 20, 2020. THE CANADIAN PRESS/Adrian Wyld

ਅੱਜ ਕਵਸਚਨ ਪੀਰੀਅਡ ਦੇ ਦੌਰਾਨ ਵਿਰੋਧੀ ਪੱਖ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਰਿਨ ਓ'ਟੂਲ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਵਾਲ ਕੀਤਾ ਕਿ ਫੈਡਰਲ ਸਰਕਾਰ ਨੇ ਚੀਨ ਦੇ ਨਾਲ ਵੈਕਸੀਨ ਦੇ ਕਰਾਰ ਨੂੰ ਲੈ ਕੇ ਦੇਸ਼ ਨੂੰ ਵੈਕਸੀਨ ਹਾਸਿਲ ਕਰਨ ਦੀ ਦੌੜ 'ਚ ਪਿੱਛੇ ਕਿਉਂ ਧੱਕ ਦਿੱਤਾ।

ਉਨ੍ਹਾਂ ਕਿਹਾ ਕਿ ਆਖਿਰ 'ਚ ਚੀਨ ਨਾਲ ਕਰਾਰ ਟੁੱਟ ਗਿਆ।

ਓ'ਟੂਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਚੀਨ ਦੇ ਨਾਲ ਕਰਾਰ ਕਰਨ ਦੀ ਜ਼ਿਦ 'ਚ ਕਨੇਡੀਅਨ ਲੋਕਾਂ ਨੂੰ ਵੈਕਸੀਨ ਦੇ ਮਾਮਲੇ 'ਚ ਦੇਰੀ ਕਿਉਂ ਕਰਵਾ ਦਿੱਤੀ।

ਟਰੂਡੋ ਨੇ ਕਿਹਾ ਕੰਜ਼ਰਵੇਟਿਵਸ ਕਰ ਰਹੇ ਗੁੰਮਰਾਹ ਕਰਨ ਦੀ ਕੋਸ਼ਿਸ਼

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕੰਜ਼ਰਵੇਟਿਵ ਲੀਡਰ 'ਤੇ ਕੈਨੇਡਾ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਗਾਏ।

ਕਵਸਚਨ ਪੀਰੀਅਡ ਦੌਰਾਨ ਟਰੂਡੋ ਨੇ ਕਿਹਾ ਕਿ ਚੀਨ ਦੇ ਨਾਲ ਡੀਲ ਫੇਲ੍ਹ ਹੋ ਗਈ ਸੀ, ਪਰ ਕੈਨੇਡਾ ਨੇ ਬਾਕੀ ਦੇ ਡੀਲ ਰੱਦ ਨਹੀਂ ਹੋਣ ਦਿੱਤੇ ਅਤੇ ਇਸੇ ਮਹਿਨਤ ਦਾ ਨਤੀਜਾ ਹੈ ਕਿ ਅੱਜ ਦੇਸ਼ ਕੋਲ ਵੈਕਸੀਨ ਸੰਬੰਧੀ 7 ਕਰਾਰ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ ਲੋਕਾਂ ਦੇ ਲਈ ਅਸਲ 'ਚ ਕੰਮ ਕਰ ਕੇ ਵਿਖਾਉਂਦੀ ਹੈ।

ਜਗਮੀਤ ਸਿੰਘ ਨੇ ਵੈਕਸੀਨ ਦੇ ਮਾਮਲੇ 'ਚ ਕੰਜ਼ਰਵੇਟਿਵ ਤੇ ਲਿਬਰਲ ਸਰਕਾਰਾਂ 'ਤੇ ਚੁੱਕੇ ਸਵਾਲ

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਅੱਜ ਲਿਬਰਲ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਯੂ.ਕੇ. ਨੇ ਕੈਨੇਡਾ ਤੋਂ ਪਹਿਲਾਂ ਕੋਵਿਡ-19 ਵੈਕਸੀਨ ਨੂੰ ਹਾਸਿਲ ਕਰਨ ਲਈ ਹਰੀ ਝੰਡੀ ਵਿਖਾ ਦਿੱਤੀ ਹੈ।

ਜਗਮੀਤ ਸਿੰਘ ਨੇ ਕਿਹਾ ਕਿ ਯੂ.ਕੇ. ਵਿੱਚ ਅਗਲੇ ਹਫ਼ਤੇ ਤੋਂ ਇਸ ਵੈਕਸੀਨ ਨੂੰ ਬਣਾਉਣਾ ਵੀ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਬੇਹੱਦ ਦੁੱਖ ਦੀ ਗੱਲ ਹੈ ਕਿ ਕੈਨੇਡਾ ਕੋਲ ਸਮਰੱਥਾ ਨਹੀਂ ਹੈ ਕਿ ਖੁਦ ਵੈਕਸੀਨ ਨੂੰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਆਸਟ੍ਰੇਲੀਆ ਵੀ ਇਸ ਮਾਮਲੇ 'ਚ ਕੈਨੇਡਾ ਤੋਂ ਅੱਗੇ ਚੱਲ ਰਹੇ ਹਨ।

ਜਗਮੀਤ ਸਿੰਘ ਨੇ ਇਹਨਾਂ ਹਾਲਾਤਾਂ ਲਈ ਸਮੇਂ-ਸਮੇਂ ਦੀਆਂ ਕੰਜ਼ਰਵੇਟਿਵ ਅਤੇ ਲਿਬਰਲ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link