11.78C Vancouver
ADS

Nov 2, 2020 6:34 PM -

ਕੱਲ ਦੇ ਅਮਰੀਕੀ ਰਾਸ਼ਟਰਪਤੀ ਚੋਣ ਦੇ ਕਿਸੇ ਵੀ ਨਤੀਜੇ ਲਈ ਤਿਆਰ ਸਰਕਾਰ: ਪੀ.ਐਮ. ਟਰੂਡੋ

Share On
government-is-prepared-for-any-possible-outcome-of-tomorrows-us-election-pm-trudeau
Prime Minister Justin Trudeau responds to a question during question period in the House of Commons on Wednesday, Oct. 28, 2020, in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ ਅਮਰੀਕਾ 'ਚ ਕੱਲ ਦੀ ਚੋਣ 'ਚ ਕਿਸੇ ਵੀ ਨਤੀਜੇ ਲਈ ਤਿਆਰ ਹਨ।

ਕੈਨੇਡਾ ਦੇ ਅਮਰੀਕਾ 'ਚ ਚੋਣ ਨਤੀਜਿਆਂ 'ਤੇ ਕੀ ਪਲੈਨ ਹਨ, ਇਸ 'ਤੇ ਕਈ ਹਫ਼ਤਿਆਂ ਤੋਂ ਟਰੂਡੋ ਨੇ ਸਪਸ਼ਟ ਬਿਆਨ ਨਹੀਂ ਦਿੱਤੇ ਸਨ।

ਪਰ ਹੁਣ ਉਨ੍ਹਾਂ ਕਿਹਾ ਹੈ ਕਿ ਕੈਨੇਡਾ ਦੇ ਹਿੱਤਾਂ ਅਤੇ ਕਦਰਾਂ-ਕੀਮਤਾਂ ਨੂੰ ਧਿਆਨ 'ਚ ਰੱਖਦਿਆਂ, ਦੇਸ਼ ਦੇ ਸਭ ਤੋਂ ਵੱਡੇ ਟ੍ਰੇਡਿੰਗ ਪਾਰਟਨਰ ਨਾਲ ਅੱਗੇ ਦੀ ਰਣਨੀਤੀ ਘੜੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ 'ਤੇ ਧਿਆਨ ਜਰੂਰ ਦਿੱਤਾ ਜਾ ਰਿਹਾ ਹੈ ਅਤੇ ਜੋ ਵੀ ਨਤੀਜਾ ਹੋਵੇ, ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਕੈਨੇਡਾ ਦੇ ਇੰਟ੍ਰਸਟ ਨੂੰ ਮੁੱਖ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਡੌਨਲਡ ਟ੍ਰੰਪ ਅਤੇ ਜੋ ਬਾਈਡਨ ਵੱਲੋਂ ਪੇਸ਼ ਕੀਤੇ ਗਏ ਪ੍ਰਪੋਜ਼ਲਾਂ 'ਤੇ ਵੀ ਸਰਕਾਰ ਧਿਆਨ ਦੇ ਰਹੀ ਹੈ।

ਅਮਰੀਕਾ 'ਚ ਕੱਲ ਰਾਸ਼ਟਰਪਤੀ ਚੋਣ ਹੋਣ ਜਾ ਰਹੇ ਹਨ, ਅਤੇ ਰਿਕਾਰਡ ਗਿਣਤੀ 'ਚ ਵੋਟਰਾਂ ਨੇ ਐਡਵਾਂਸ ਪੋਲਸ ਜ਼ਰੀਏ ਵੋਟਿੰਗ ਕਰ ਦਿੱਤੀ ਹੈ।

ਅੱਜ ਟ੍ਰੰਪ ਅਤੇ ਜੋ ਬਾਈਡਨ ਵੱਲੋਂ ਚੋਣਾਂ ਤੋਂ ਪਹਿਲਾਂ, ਆਖਰੀ ਦਿਨ ਚੋਣ ਪ੍ਰਚਾਰ ਜਾਰੀ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link