20.1C Vancouver
ADS

Jan 25, 2021 8:37 PM -

ਸਰਕਾਰ ਵੱਲੋਂ ਪੈਂਡੈਮਿਕ ਤੋਂ ਰਾਹਤ ਲਈ ਕੀਤਾ ਜਾ ਰਿਹਾ ਲੋਕਾਂ ਨਾਲ ਸਲਾਹ-ਮਸ਼ਵਰਾ: ਕ੍ਰਿਸਟੀਆ ਫ੍ਰੀਲੈਂਡ

Share On
government-launching-consultations-designed-to-help-canada-recover-from-the-pandemic-chrystia-freeland
Deputy Prime Minister and Minister of Intergovernmental Affairs Chrystia Freeland listens to a speaker during a news conference in Ottawa, Tuesday April 7, 2020. THE CANADIAN PRESS/Adrian Wyld

ਡਿਪਟੀ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ, ਕ੍ਰਿਸਟੀਆ ਫ੍ਰੀਲੈਂਡ ਨੇ ਕਨੇਡੀਅਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 2 ਸੈਂਟ ਦੇਸ਼ ਨੂੰ ਸਮਰਪਿਤ ਕਰਨ ਲਈ ਤਿਆਰ ਰਹਿਣ।

ਇਹ ਟਿੱਪਣੀ ਉਸ ਵੇਲੇ ਕੀਤੀ ਗਈ ਹੈ, ਜਦ ਦੇਸ਼ ਦੇ ਇਤਿਹਾਸ ਸਭ ਤੋਂ ਅਹਿਮ ਮੰਨੇ ਜਾ ਰਹੇ ਬਜਟ ਨੂੰ ਪੇਸ਼ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਫ੍ਰੀਲੈਂਡ ਨੇ ਦੱਸਿਆ ਕਿ ਕੈਨੇਡਾ ਨੂੰ ਪੈਂਡੈਮਿਕ ਤੋਂ ਉਭਾਰਨ ਲਈ ਕੰਸਲਟੇਸ਼ਨ ਯਾਨੀ ਕਿ ਸਲਾਹ-ਮਸ਼ਵਰੇ ਦੀ ਸ਼ੁਰੂਆਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਚਾਹੁੰਦੀ ਹਨ ਕਿ ਲੋਕ ਆਪਣੀਆਂ ਤਰਜੀਹਾਂ ਸਾਂਝੀਆਂ ਕਰਨ ਤਾਂ ਜੋ ਸਰਕਾਰ ਦੇ ਪਰਿਵਾਰਾਂ ਅਤੇ ਵਪਾਰਾਂ ਨੂੰ ਸਹਿਯੋਗ 'ਚ ਹੋਰ ਜਾਣਕਾਰੀ ਮਿਲ ਸਕੇ।

ਇਸ ਦੇ ਲਈ ਸਰਕਾਰ ਨੇ ਇੱਕ ਵੈਬਸਾਈਟ ਵੀ ਲਾਂਚ ਕੀਤੀ ਹੈ।

letstalkbudget2021.ca ਨਾਮ ਦੀ ਵੈਬਸਾਈਟ 'ਤੇ ਕਨੇਡੀਅਨ ਲੋਕ ਕੁਝ ਸਵਾਲਾਂ ਦੇ ਜਵਾਬ ਦੇ ਕੇ ਆਪਣੀਆਂ ਸਲਾਹਾਂ ਸਾਂਝੀਆਂ ਕਰ ਸਕਦੇ ਹਨ।

ਫ੍ਰੀਲੈਂਡ ਨੇ ਕਿਹਾ ਟਰੂਡੋ ਸਰਕਾਰ ਵੱਲੋਂ ਕੈਨੇਡਾ-ਯੂ.ਐਸ. ਇਕਾਨਮੀਜ਼ ਦੇ ਇੱਕ-ਦੂਜੇ ਨਾਲ ਜੁੜੇ ਹੋਣ 'ਤੇ ਦਿੱਤੇ ਜਾਵੇਗਾ ਜ਼ੋਰ

ਅਮਰੀਕਾ 'ਚ ਵਾਈਟ ਹਾਊਸ ਨੇ ਇੱਕ ਨਵੇਂ ਐਗਜ਼ੀਕਿਊਟਿਵ ਆਰਡਰ ਦਾ ਐਲਾਨ ਕੀਤਾ ਹੈ।

ਇਸ 'ਚ ਬਾਈ ਅਮਰੀਕਨ ਮੁਹਿੰਮ (ਅਮਰੀਕਾ ਦੇ ਅੰਦਰ ਦੀ ਵਧੇਰੇ ਖਰੀਦ ਦੀ ਮੁਹਿੰਮ) ਨੂੰ ਤਰਜੀਹ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਦਾ ਟੀਚਾ ਅਮਰੀਕੀ ਵਰਕਰਾਂ ਅਤੇ ਕੰਪਨੀਆਂ ਨੂੰ ਸਰਕਾਰ ਦੇ ਖਰਚੇ ਦਾ ਲਾਭ ਪਹੁੰਚਾਉਣਾ ਹੈ।

ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਕਹਿਣਾ ਹੈ ਕਿ ਟਰੂਡੋ ਸਰਕਾਰ ਵੱਲੋਂ ਦੋਨਾਂ ਇਕਾਨਮੀਆਂ ਦੀ ਇੱਕ-ਦੂਜੇ 'ਤੇ ਨਿਰਭਰਤਾ ਅਤੇ ਇੱਕ-ਦੂਜੇ ਨਾਲ ਜੁੜੇ ਹੋਣ 'ਤੇ ਜ਼ੋਰ ਦਿੱਤਾ ਜਾਵੇਗਾ।

ਯਾਦ ਰਹੇ ਬੀਤੇ ਹਫ਼ਤੇ ਰਾਸ਼ਟਰਪਤੀ ਜੋ ਬਾਈਡਨ ਨੇ ਕੀਸਟੋਨ ਐਕਸ.ਐਲ. ਪਾਈਪਲਾਈਨ ਐਕਸਪੈਂਸ਼ਨ 'ਤੇ ਵੀ ਰੋਕ ਲਗਾ ਦਿੱਤੀ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link