17.18C Vancouver
ADS

Feb 14, 2020 2:27 AM -

ਸਰਕਾਰੀ ਨੁਮਾਇੰਦੇ ਇੰਡਿਜਿਨਸ ਲੀਡਰਾਂ ਨਾਲ ਮੁਲਾਕਾਤ ਲਈ ਕਰ ਰਹੇ ਕੋਸ਼ਿਸ਼ਾਂ

Share On
government-officials-tentatively-set-to-meet-with-provincial-indigenous-leaders
The closed train tracks are seen in Tyendinaga Mohawk Territory, Ont. on Wednesday, Feb. 12, 2020, in support of Wet'suwet'en's blockade of a natural gas pipeline in northern B.C. THE CANADIAN PRESS/Lars Hagberg

ਇੰਡੀਜਨਸ ਸਰਵਿਸਿਸ ਮੰਤਰੀ, ਮਾਰਕ ਮਿਲਰ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮਿਅਰ, ਜੌਨ ਹੌਰਗਨ, ਇੰਡੀਜਨਸ ਲੀਡਰਾਂ ਦੇ ਨਾਲ ਬੈਠਕਾਂ ਲਈ ਯਤਨ ਕਰ ਰਹੇ ਹਨ।

ਅਜਿਹਾ ਇਸਲਈ ਕੀਤਾ ਜਾ ਰਿਹਾ ਹੈ, ਤਾਂ ਜੋ ਪ੍ਰਦਰਸ਼ਨਾਂ ਦੇ ਚਲਦੇ ਰੇਲ ਲਾਈਨਾਂ 'ਤੇ ਲਗਾਏ ਗਏ ਅੜਿੱਕਿਆਂ ਨੂੰ ਹਟਾਉਣ ਲਈ ਗੱਲਬਾਤ ਕੀਤੀ ਜਾ ਸਕੇ।

ਰੇਲ ਲਾਈਨਾਂ 'ਤੇ ਲਗਾਏ ਗਏ ਅੜਿੱਕਿਆਂ ਕਾਰਨ ਕੈਨੇਡਾ ਨੂੰ ਵੱਡੇ ਵਿੱਤੀ ਘਾਟੇ ਝੱਲਣੇ ਪੈ ਰਹੇ ਹਨ।

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਇੱਕ ਚਿੱਠੀ ਲਿਖੀ ਹੈ, ਅਤੇ ਨਾਲ ਹੀ गिटसन नेशन (Gitxsan Nation) ਦੇ ਚੀਫ ਦਾ ਧੰਨਵਾਦ ਕੀਤਾ ਹੈ, ਜਿੰਨਾ ਪ੍ਰੀਮਿਅਰ ਦੇ ਦਫਤਰ ਤਕ ਇੱਕ ਚਿੱਠੀ ਆਸਰੇ ਬੈਠਕ ਸੰਬੰਧੀ ਪਹੁੰਚ ਕੀਤੀ।

ਹੌਰਗਨ ਨੇ ਕਿਹਾ ਕਿ ਓਹ ਚੀਫਸ ਨਾਲ ਮਿਲਕੇ, ਨਿਊ ਹੇਜ਼ਲਟਨ ਦੇ ਰੇਲ ਅੜਿੱਕੇ ਨੂੰ ਹਟਾਉਣ ਦੀ ਗੱਲ ਕਰਨੀ ਚਾਹੁੰਦੇ ਹਨ। ਯਾਰ ਰਹੇ ਮਾਰਕ ਮਿਲਰ ਨੇ ਵੀ ਇਸ ਸੰਬੰਧੀ, ਔਂਟੈਰੀਓ 'ਚ 3 ਚੀਫਸ ਨੂੰ ਚਿੱਠੀ ਵੀ ਲਿਖੀ ਹੈ।

ਉਨ੍ਹਾਂ ਪੇਸ਼ਕਸ਼ ਕੀਤੀ ਹੈ ਕਿ ਓਹ ਸ਼ਨੀਵਾਰ ਨੂੰ ਚੀਫਸ ਦੀ ਮਰਜੀ ਦੀ ਜਗ੍ਹਾ ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ, ਮੈਂ ਬੇਨਤੀ ਕਰਦਾ ਹਾਂ ਕਿ, ਤੁਸੀਂ ਇਸਤੇ ਵਿਚਾਰ ਕਰੋ ਕਿ, ਇਸ ਪ੍ਰਦਰਸ਼ਨ ਨੂੰ ਰੋਕਿਆ ਜਾਵੇ ਭਰੇ ਟ੍ਰੇਨਾਂ ਦੀ ਆਵਾਜਾਈ ਸੰਬੰਧੀ ਪੇਸ਼ ਕੀਤੇ ਅੜਿੱਕੇ ਹਟਾਏ ਜਾਣ।

ਕੁਝ ਹੋਰ ਗੱਲਾਂ ਵੀ ਇਸ ਈਮੇਲ 'ਚ ਕਹੀਆਂ ਗਈਆਂ, ਜਿਸਦੀ ਇੱਕ ਕਾਪੀ ਜਨਤਕ ਵੀ ਕੀਤੀ ਗਈ ਹੈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link