18.26C Vancouver
ADS

Jul 29, 2020 9:13 PM -

ਬੀ.ਸੀ. 'ਚ ਸਕੂਲੀ ਬੱਚਿਆਂ ਨੂੰ ਮੁੜ ਕਲਾਸਰੂਮਜ਼ 'ਚ ਭੇਜਣ ਲਈ ਸਰਕਾਰ ਦੀ ਯੋਜਨਾ

Share On
government-says-full-time-school-for-students-in-b-c
BC's Miniter of Education Rob Fleming File Photo/ Connect News

ਸੂਬੇ ਦੇ ਅਧਿਕਾਰੀਆਂ ਦੁਆਰਾ ਅੱਜ ਬੀ.ਸੀ. ਵਿਚ ਸਕੂਲਾਂ ਨੂੰ ਮੁੜ ਖੋਲ੍ਹਣ ਬਾਬਤ ਜਾਣਕਾਰੀ ਦਿੱਤੀ ਗਈ ਹੈ।

ਇਸ ਫੌਲ ਦੌਰਾਨ ਬੀ.ਸੀ. ਦੇ ਵਿਦਿਆਰਥੀ ਫ਼ੁੱਲ-ਟਾਇਮ ਸਕੂਲਿੰਗ 'ਤੇ ਮੁੜ ਜਾ ਸਕਣਗੇ।

ਐਜੂਕੇਸ਼ਨ ਮਿਨਿਸਟਰ ਰੌਬ ਫ਼ਲੈਮਿੰਗ ਦਾ ਕਹਿਣਾ ਹੈ ਕਿ K-12 ਗ੍ਰੇਡ ਦੇ ਵਿਦਿਆਰਥੀ 8 ਸਤੰਬਰ ਤੋਂ ਸਕੂਲ ਆਉਣਾ ਸ਼ੁਰੂ ਕਰਨਗੇ।

ਇਸ ਮੌਕੇ ਉਨ੍ਹਾਂ ਨੂੰ ਲਰਨਿੰਗ ਸਮੂਹਾਂ ਵਿਚ ਵੰਡਿਆ ਜਾਵੇਗਾ। ਉਨ੍ਹਾਂ ਦਾ ਮੰਨਣਾ ਹੈ ਕਿ ਵਿਦਿਆਰਥੀ ਅਤੇ ਅਧਿਆਪਕਾਂ ਦੇ ਇਨ੍ਹਾਂ ਸਮੂਹਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਅੱਗੇ ਜ਼ਿਆਦਾ ਲੋਕਾਂ ਨਾਲ ਸੰਪਰਕ ਵਿਚ ਆਉਣ ਤੋਂ ਰੋਕਿਆ ਜਾ ਸਕੇਗਾ। ਇਸ ਦੇ ਨਾਲ ਹੀ ਕੋਵਿਡ-19 ਦੇ ਸੰਕਰਮਣ ਦਾ ਖਤਰਾ ਵੀ ਘਟੇਗਾ।

ਬੀ.ਸੀ. ਕੋਵਿਡ-19 ਐਕਸ਼ਨ ਪਲੈਨ ਹੇਠ, ਸਕੂਲਾਂ ਵਿਚ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ $45.6 ਮਿਲੀਅਨ ਦਾ ਸੂਬੇ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ।

ਇਸ ਮੌਕੇ ਮਿਨਿਸਟਰ ਔਫ਼ ਐਜੂਕੇਸ਼ਨ ਰੌਬ ਫਲੈਮਿੰਗ ਨੇ ਕਿਹਾ ਕਿ, "ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕਲਾਸਰੂਮਜ਼ ਇੱਕ ਬਹੁਤ ਜ਼ਰੂਰੀ ਹਿੱਸਾ ਹਨ। ਇਸ ਲਈ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਬੱਚੇ ਅਗਲਾ ਸਕੂਲੀ ਸਾਲ ਆਪਣੇ ਅਧਿਆਪਕਾ ਅਤੇ ਕਲਾਸਮੇਟਸ ਨਾਲ ਸੁਰੱਖਿਅਤ ਤਰੀਕੇ ਨਾਲ ਬਿਤਾ ਸਕਣ।"

ਬੀ.ਸੀ. ਦੀ ਪ੍ਰੋਵਿੰਸ਼ੀਅਲ ਹੈਲਥ ਔਫ਼ੀਸਰ ਡਾ. ਬੌਨੀ ਹੈਨਰੀ ਨੇ ਕਿਹਾ ਕਿ, "ਅਸੀਂ ਜਾਣਦੇ ਹਾਂ ਕਿ ਬੱਚਿਆਂ ਦਾ ਸਕੂਲ ਵਾਪਿਸ ਜਾਣਾ ਕਿੰਨਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਦਾ ਧਿਆਨ ਰੱਖਿਆ ਜਾ ਸਕੇ ਅਤੇ ਉਹ ਸਭ ਨਾਲ ਘੁੱਲ-ਮਿਲ ਸਕਣ। ਮਾਪਿਆਂ ਦੇ ਕੰਮ 'ਤੇ ਵਾਪਿਸ ਜਾਉਣ ਲਈ ਵੀ ਇਹ ਇੱਕ ਜ਼ਰੂਰੀ ਕਦਮ ਹੈ, ਪਰ ਇਹ ਸਭ ਇੱਕ ਸੁਰੱਖਿਅਤ ਤਰੀਕੇ ਨਾਲ ਕਰਨਾ ਕਾਫ਼ੀ ਮਹੱਤਵਪੂਰਨ ਹੈ।"

ਬੀ.ਸੀ. ਲਿਬਰਲਜ਼ ਦੇ ਔਫ਼ੀਸ਼ੀਅਲ ਕ੍ਰਿਟਿਕ ਫ਼ੌਰ ਐਜੂਕੇਸ਼ਨ ਡੈਨ ਡੇਵੀਸ ਨੇ ਬੀ.ਸੀ. ਸਰਕਾਰ ਦੀ 'ਬੈਕ ਟੂ ਸਕੂਲ' ਯੋਜਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਯੋਜਨਾ ਬਾਬਤ ਵੇਰਵਿਆਂ ਵਿਚ ਕਮੀ ਹੈ ਅਤੇ ਸਰਕਾਰ ਨੇ ਸਾਰੀ ਜ਼ਿੰਮੇਵਾਰੀ ਸਕੂਲ ਡਿਸਟ੍ਰਿਕਟਸ 'ਤੇ ਪਾ ਦਿੱਤੀ ਹੈ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link