11.87C Vancouver
ADS

Dec 18, 2021 12:53 AM - The Canadian Press

ਹੜ੍ਹਾਂ ਵਿਚਾਲੇ ਨੁਕਸਾਨ ਝੱਲਣ ਵਾਲੇ ਪਸ਼ੂ ਉਤਪਾਦਕਾਂ ਲਈ ਬੀ.ਸੀ. ਸਰਕਾਰ ਦੇ ਰਹੀ $1 ਮਿਲੀਅਨ ਤੱਕ ਦੀ ਫੰਡਿੰਗ: ਲਾਨਾ ਪੌਪਹਮ

Share On
govt-providing-up-to-one-million-dollars-in-funding-for-commercial-livestock-producers-affected-by-recent-floods-lana-popham
BC's minister of agriculture says the government is providing up to one-million dollars in funding for commercial livestock producers affected by recent floods to buy emergency food supplies for their animals. (Photo - BC Govt.)

ਬੀ.ਸੀ. ਦੀ ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ $1 ਮਿਲੀਅਨ ਤਕ ਦੀ ਫੰਡਿੰਗ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਕਿ ਕਮਰਸ਼ਲ ਲਾਈਵਸਟੌਕ ਉਤਪਾਦਕਾਂ ਨੂੰ ਮਦਦ ਪ੍ਰਦਾਨ ਹੋ ਸਕੇ।

ਇਸ ਫੰਡਿੰਗ ਦੇ ਆਸਰੇ ਇਹ ਉਤਪਾਦਕ ਆਪਣੇ ਪਸ਼ੂਆਂ ਲਈ ਖਾਣਪੀਣ ਦੀ ਸਮਗਰੀ ਦਾ ਪ੍ਰਬੰਧ ਕਰ ਸਕਣਗੇ।

ਇਹ ਮਦਦ ਹੜ੍ਹਾਂ ਨਾਲ ਪ੍ਰਭਾਵਿਤ ਲਾਈਵਸਟੌਕ ਉਤਪਾਦਕਾਂ ਨੂੰ ਪ੍ਰਦਾਨ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਲਾਨਾ ਪੌਪਹਮ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਬੀ.ਸੀ. ਕੈਟਲਮੈਨਸ ਐਸੋਸੀਏਸ਼ਨ ਅਤੇ ਬੀ.ਸੀ. ਫੌਰੇਜ ਕਾਉਂਸਿਲ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰੋਗਰਾਮ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ ਅਤੇ ਕਿਸਾਨ ਮੁੜ ਤੋਂ ਆਪਣੇ ਕੰਮ ਆਰੰਭ ਸਕਣ।

ਇਸ ਪ੍ਰੋਗਰਾਮ ਲਈ ਐਲੀਜੀਬਲ ਉਤਪਾਦਕਾਂ ਨੂੰ ਪ੍ਰੋਗਰਾਮ ਪਾਰਟਨਰਸ ਨਾਲ ਸੰਪਰਕ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਫੰਡਿੰਗ ਲਈ ਐਪਲੀਕੇਸ਼ਨ ਭਰੀ ਜਾ ਸਕੇ।

ਯਾਦ ਰਹੇ ਮੰਤਰਾਲੇ ਨੇ ਇਸ ਤੋਂ ਪਹਿਲਾਂ ਜਾਣਕਾਰੀ ਦਿੱਤੀ ਸੀ ਕਿ ਸੂਬੇ 'ਚ ਹੜ੍ਹਾਂ ਦੌਰਾਨ 630,000 ਦੇ ਕਰੀਬ ਚਿਕਨ, 420 ਗਾਵਾਂ ਅਤੇ 12,000 ਦੇ ਕਰੀਬ ਸੂਰਾਂ ਦੀ ਜਾਨ ਚਲੀ ਗਈ ਸੀ।

ਇਹ ਅੰਕੜਾ ਇਕੱਲੇ ਸੁਮਾਸ ਪ੍ਰਾਇਰੀ ਇਲਾਕੇ ਨਾਲ ਸੰਬੰਧਤ ਸੀ।

ਲਾਨਾ ਪੌਪਹਮ ਦਾ ਟਵੀਟ:

Commercial livestock producers in BC affected by the recent floods are receiving support with up to $1 million to help fill the immediate need of forage. Learn more, here: https://news.gov.bc.ca/25977

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link