12.38C Vancouver
ADS

Dec 5, 2020 5:07 PM -

ਭਾਰਤ: ਕਿਸਾਨਾਂ ਨਾਲ ਸਰਕਾਰ ਦੀ ਇੱਕ ਹੋਰ ਮੀਟਿੰਗ ਬੇਸਿੱਟਾ, ਅਗਲੀ ਮੀਟਿੰਗ 9 ਦਿਸੰਬਰ ਨੂੰ

Share On
govt-to-hold-next-meet-with-farmers-on-dec-9-msp-to-continue-agriculture-minister-tomar
Central ministers talking to media after the meeting with farmers/ ANI

ਸ਼ਨੀਵਾਰ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚੋਂ ਕੋਈ ਨਤੀਜਾ ਨਾ ਨਿਕਲਣ 'ਤੇ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਅਗਲੀ ਮੀਟਿੰਗ 9 ਦਿਸੰਬਰ ਨੂੰ ਹੋਵੇਗੀ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਫ਼ਿਰ ਕਿਸਾਨਾਂ ਨੂੰ ਭਰੋਸਾ ਜਤਾਉਣ ਦੀ ਕੋਸ਼ਿਸ਼ ਕੀਤੀ ਕਿ ਸਰਕਾਰ ਕਿਸਾਨਾਂ ਦੇ ਹਰ ਮੁੱਦੇ ਨੂੰ ਸੁਲਝਾਉਣ ਲਈ ਤਿਆਰ ਹੈ।

ਉਹਨਾਂ ਇਹ ਵੀ ਕਿਹਾ ਕਿ ਸਮਰਥਨ ਮੁੱਲ ਪ੍ਰਣਾਲੀ ਜਾਰੀ ਰਹੇਗੀ ਅਤੇ "ਇਸ ਨੂੰ ਕੋਈ ਖ਼ਤਰਾ ਨਹੀਂ ਹੈ"।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤੋਮਰ ਨੇ ਕਿਹਾ, 'ਅਸੀਂ ਇਹ ਕਹਿ ਚੁੱਕੇ ਹਾਂ ਕਿ ਐਮ.ਐਸ.ਪੀ. ਪਹਿਲਾਂ ਵਾਂਗ ਹੀ ਜਾਰੀ ਰਹੇਗਾ, ਅਤੇ ਇਸ ਨੂੰ ਕੋਈ ਖ਼ਤਰਾ ਨਹੀਂ ਹੈ। ਇਸ 'ਤੇ ਸ਼ੱਕ ਕਰਨਾ ਨਿਰਾਧਾਰ ਹੈ। ਫ਼ਿਰ ਵੀ ਕਿਸੇ ਨੂੰ ਕੋਈ ਸ਼ੱਕ ਹੈ ਤਾਂ ਸਰਕਾਰ ਇਸ ਨੂੰ ਸੁਲਝਾਉਣ ਲਈ ਤਿਆਰ ਹੈ। ਇਸ ਰਾਜਾਂ ਦੀਆਂ ਮੰਡੀਆਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੁੰਦੇ। ਸਰਕਾਰ ਏ.ਪੀ.ਐਮ.ਸੀ. ਨੂੰ ਹੋਰ ਮਜਬੂਤ ਕਰਨ ਲਈ ਹਰ ਬਣਦੀ ਕੋਸ਼ਿਸ਼ ਕਰੇਗੀ। ਜੇਕਰ ਕਿਸੇ ਨੂੰ ਏ.ਪੀ.ਐਮ.ਸੀ. ਬਾਰੇ ਕੋਈ ਸ਼ੱਕ ਹੈ ਤਾਂ ਸਰਕਾਰ ਉਸਨੂੰ ਵੀ ਦੂਰ ਕਰਨ ਲਈ ਬਿਲਕੁਲ ਤਿਆਰ ਹੈ।'

'ਅਸੀਂ ਕਿਸਾਨਾਂ ਤੋਂ ਕੁਝ ਸੁਝਾਅ ਹਾਸਲ ਕਰਨਾ ਚਾਹੁੰਦੇ ਸੀ ਪਰ ਗੱਲਬਾਤ ਦੌਰਾਨ ਅਜਿਹਾ ਹੋਇਆ ਨਹੀਂ। ਅਸੀਂ ਕਿਸਾਨਾਂ ਨੂੰ ਕਿਹਾ ਹੈ ਕਿ ਸਰਕਾਰ ਉਹਨਾਂ ਦੀਆਂ ਮੰਗਾਂ 'ਤੇ ਗੌਰ ਕਰੇਗੀ। ਜੇਕਰ ਸਾਨੂੰ ਕਿਸਾਨ ਆਗੂਆਂ ਤੋਂ ਕੁਝ ਸੁਝਾਅ ਮਿਲਦੇ ਤਾਂ ਸਾਡੇ ਲਈ ਇਹ ਕੰਮ ਹੋਰ ਆਸਾਨ ਹੁੰਦਾ। ਹੁਣ, 9 ਦਿਸੰਬਰ ਨੂੰ ਇੱਕ ਹੋਰ ਮੀਟਿੰਗ ਰੱਖੀ ਗਈ ਹੈ ਅਤੇ ਅਸੀਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹਨਾਂ ਦੇ ਮੁੱਦੇ ਸੁਲਝਾਏ ਜਾਣਗੇ। ਠੰਡ ਅਤੇ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਕਿਸਾਨ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰ ਵਾਪਸ ਜਾਉਣ ਦੀ ਅਪੀਲ ਕਰਨ।'

ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਵਚਨਬੱਧ ਹੈ।

ਉਹਨਾਂ ਕਿਹਾ, 'ਮੈਂ ਯੂਨੀਅਨਾਂ ਦੇ ਪ੍ਰੋਗਰਾਮ 'ਤੇ ਟਿੱਪਣੀ ਨਹੀਂ ਕਰਨਾ ਚਾਹੁੰਦਾ। ਪਰ ਮੈਂ ਕਿਸਾਨਾਂ ਅਤੇ ਯੂਨੀਅਨਾਂ ਨੂੰ ਵਿਰੋਧ ਪ੍ਰਦਰਸ਼ਨ ਦਾ ਰਾਹ ਛੱਡ ਕੇ, ਗੱਲਬਾਤ ਦੇ ਰਾਹ 'ਤੇ ਪੈਣ ਦੀ ਬੇਨਤੀ ਕਰਦਾ ਹਾਂ। ਸਰਕਾਰ ਉਹਨਾਂ ਨਾਲ ਗੱਲਬਾਤ ਦੇ ਕਈ ਦੌਰਾਂ ਵਿੱਚੋਂ ਲੰਘ ਚੁੱਕੀ ਹੈ ਅਤੇ ਉਹਨਾਂ ਨਾਲ ਇਸ ਮੁੱਦੇ ਨੂੰ ਸੁਲਝਾਉਣ ਲਈ ਹੋਰ ਗੱਲਬਾਤ ਕਰਨ ਲਈ ਵੀ ਤਿਆਰ ਹੈ।'

ਤੋਮਰ ਨੇ ਕਿਹਾ, 'ਇਹ ਦਿੱਲੀ ਨਿਵਾਸੀਆਂ ਦੇ ਵੀ ਹੱਕ ਦੀ ਗੱਲ ਹੋਵੇਗੀ।'

ਦੂਜੇ ਪਾਸੇ, ਵਿਰੋਧ ਕਰ ਰਹੇ ਕਿਸਾਨਾਂ ਵੱਲੋਂ 8 ਦਿਸੰਬਰ ਨੂੰ ਭਾਰਤ ਬੰਦ ਦਾ ਹੋਕਾ ਦਿੱਤਾ ਗਿਆ ਹੈ।

ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਮੰਗ ਹੈ ਕਿ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲਵੇ।

ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਹਣਨ ਮੌਲਾਹ ਨੇ ਕਿਹਾ, 'ਅਸੀਂ ਮੀਟਿੰਗ ਸੀ ਸ਼ੁਰੂਆਤ ਵਿੱਚ ਹੀ ਆਪਣੀ ਮੰਗ ਸਾਫ ਕਰ ਦਿੱਤੀ ਸੀ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ, ਅਤੇ ਅਸੀ ਇਹਨਾਂ ਵਿੱਚ ਕੋਈ ਸੰਸ਼ੋਧਨ ਨਹੀਂ ਚਾਹੁੰਦੇ। ਅਸੀਂ ਇੱਕ ਮਜ਼ਬੂਤ ਸਟੈਂਡ ਲਿਆ। ਅਖੀਰ ਸਾਨੂੰ ਦੱਸਿਆ ਗਿਆ ਕਿ ਅਗਲੀ ਮੀਟਿੰਗ 9 ਦਿਸੰਬਰ ਨੂੰ ਹੋਵੇਗੀ। ਅਜਿਹਾ ਲੱਗਦਾ ਹੈ ਕਿ ਸਰਕਾਰ ਇਹਨਾਂ ਕਾਨੂੰਨਾਂ ਨੂੰ ਜ਼ਰੂਰ ਵਾਪਸ ਲਵੇਗੀ।'

ਸਰਕਾਰ ਵੱਲੋਂ ਅੱਜ ਦੀ ਮੀਟਿੰਗ ਦੀ ਅਗਵਾਈ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਕੀਤੀ।

ਮੀਟਿੰਗ ਤੋਂ ਪਹਿਲਾਂ, ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵਰਗੇ ਸੀਨੀਅਰ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link