10.87C Vancouver
ADS

Apr 7, 2021 8:40 PM -

ਮੈਰਿਟ ਕੋਲ ਅੱਠ ਸਕਵੇਅਰ ਕਿਲੋਮੀਟਰ ਦੇ ਖੇਤਰ 'ਚ ਫ਼ੈਲੀ ਘਾਹ 'ਚ ਲੱਗੀ ਅੱਗ ਕਾਬੂ ਤੋਂ ਬਾਹਰ

Share On
grass-fire-near-merritt-has-scorched-more-than-eight-square-kilometres
A grass fire east of Merritt has now scorched more than eight square kilometres as the BC Wildfire Service works to control it. (Photo - B.C. Wildfire Service/Twitter)

ਬੀ.ਸੀ. 'ਚ ਮੈਰਿਟ ਦੇ ਪੂਰਬੀ ਇਲਾਕੇ 'ਚ ਇੱਕ ਘਾਹ ਦੀ ਅੱਗ ਵੱਡੇ ਖੇਤਰ 'ਚ ਫੈਲ ਗਈ ਹੈ।

ਇਸ ਅੱਗ ਦੇ 8 ਸਕਵੇਅਰ ਕਿਲੋਮੀਟਰ ਖੇਤਰ 'ਚ ਫੈਲਣ ਦੀ ਜਾਣਕਾਰੀ ਦਿੱਤੀ ਗਈ ਹੈ।

ਬੀ.ਸੀ. ਵਾਈਲਡਫਾਇਰ ਸਰਵਿਸ (BC Wildfire Service) ਵੱਲੋਂ ਇਸ 'ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇੱਕ ਅਧਿਕਾਰੀ ਦਾ ਕਹਿਣਾ ਸੀ ਕਿ ਅੱਗ ਫਿਲਹਾਲ ਕਾਬੂ ਤੋਂ ਬਾਹਰ ਹੈ ਪਰ ਇਸ ਨੂੰ 'ਐਕਟ੍ਰੀਮ' ਕੈਟੇਗਰੀ ਦੀ ਅੱਗ ਨਹੀਂ ਦੱਸਿਆ ਗਿਆ ਹੈ।

ਨਿਕੋਲ ਬੌਨੈਟ ਦਾ ਕਹਿਣਾ ਸੀ ਕਿ ਕੋਕਿਹਾਲਾ ਕਨੈਕਟਰ (Coquihalla Connector) ਦੇ ਕੋਲ ਕਿਲਚੈਨਾ ਕਰੀਕ (Quilchena Creek) 'ਚ ਲੱਗੀ ਅੱਗ ਸਾਲ ਦੇ ਇਸ ਸਮੇਂ ਦੌਰਾਨ ਕੋਈ ਬਹੁਤੀ ਹੈਰਾਨ ਕਰਨ ਵਾਲੀ ਘਟਨਾ ਨਹੀਂ ਹੈ।

ਸੂਬੇ 'ਚ ਇਸ ਸਮੇਂ 13 ਵਾਈਲਡਫਾਇਰਸ ਨੂੰ ਐਕਟਿਵ ਦੱਸਿਆ ਗਿਆ ਹੈ ਜਿਸ 'ਚ 5 ਅੱਗਾਂ ਦੀ ਸ਼ੁਰੂਆਤ ਬੀਤੇ 2 ਦਿਨ 'ਚ ਹੋਈ ਹੈ।

ਇਸ 'ਚ ਅਧੀਆਂ ਨੂੰ ਮਨੁੱਖਾਂ ਕਾਰਨ ਲੱਗੀਆਂ ਮੰਨਿਆ ਜਾ ਰਿਹਾ ਹੈ।

ਬੀ.ਸੀ. ਵਾਈਲਡਫਾਇਰ ਸਰਵਿਸ ਦਾ ਟਵੀਟ:

The BC Wildfire Service is continuing to respond to the Quilchena Creek wildfire (K60064) that was initially reported on Sunday April 4, 2021. The fire is located approximately 20 kilometers east of Merritt and is currently estimated at 839 hectares in size.

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link