11.88C Vancouver
ADS

Apr 29, 2025 5:31 PM - Connect Newsroom

ਸਾਨਿਚ-ਗਲਫ਼ ਆਈਲੈਂਡਸ ਦੀ ਸੀਟ 'ਤੇ ਬੀ.ਸੀ. ਗ੍ਰੀਨਸ ਦੀ ਕੋ-ਲੀਡਰ ਐਲਿਜ਼ਾਬੈਥ ਮੇਅ ਨੇ ਮਾਰੀ ਬਾਜ਼ੀ

Share On
green-co-leader-elizabeth-may-wins-b-c-seat-for-5th-term
The special thing is that in the election polls, this election was considered a challenge for May but she managed to retain her seat.(Photo: Facebook/Elizabeth May)

ਬੀ. ਸੀ. ਵਿਚ ਫੈਡਰਲ ਗ੍ਰੀਨ ਪਾਰਟੀ ਦੀ ਸਹਿ-ਨੇਤਾ ਐਲਿਜ਼ਾਬੈਥ ਮੇਅ ਪੰਜਵੀਂ ਵਾਰ ਹਾਊਸ ਆਫ਼ ਕਾਮਨਜ਼ ਵਿਚ ਵੈਨਕੂਵਰ ਆਈਲੈਂਡ ਦੀ ਸਾਨਿਚ-ਗਲਫ ਆਈਲੈਂਡ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਕੰਜ਼ਰਵੇਟਿਵ ਦੇ ਕੈਥੀ ਔਨਸਟੇਡ, ਲਿਬਰਲ ਦੇ ਡੇਵਿਡ ਬੇਖਮ ਅਤੇ ਐੱਨਡੀਪੀ ਦੇ ਕੋਲਿਨ ਪਲਾਂਟ ਨੂੰ ਹਰਾਇਆ।

ਖਾਸ ਗੱਲ ਇਹ ਹੈ ਕਿ ਚੋਣ ਸਰਵਿਆਂ ਵਿਚ ਮੇਅ ਲਈ ਇਹ ਚੋਣ ਚੁਣੌਤੀ ਮੰਨੀ ਜਾ ਰਹੀ ਸੀ ਪਰ ਉਹ ਆਪਣੀ ਸੀਟ ਬਰਕਰਾਰ ਰੱਖਣ ਵਿਚ ਸਫਲ ਰਹੇ। 2011 ਤੋਂ ਹੀ ਇਸ ਸੀਟ ਦੀ ਨੁਮਾਇੰਦਗੀ ਉਨ੍ਹਾਂ ਕੋਲ ਹੈ। ਆਪਣੀ ਜਿੱਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਮੇਅ ਨੇ ਕਿਹਾ ਕਿ ਉਹ ਨਤੀਜਿਆਂ ਤੋਂ ਹੈਰਾਨ ਨਹੀਂ ਹੈ ਅਤੇ ਔਟਵਾ ਵਿਚ ਕੰਮ 'ਤੇ ਵਾਪਸ ਪਰਤਣ ਲਈ ਉਤਸ਼ਾਹਿਤ ਹਨ।

ਦੱਸਣਯੋਗ ਹੈ ਕਿ ਗ੍ਰੀਨ ਪਾਰਟੀ ਕੋਲ ਸੰਸਦ ਵਿਚ ਪਹਿਲਾਂ ਦੋ ਸੀਟਾਂ ਸਨ ਪਰ ਮੇਅ ਦੇ ਨਾਲ ਪਾਰਟੀ ਦੇ ਸਹਿ ਪ੍ਰਧਾਨ ਜੋਨਾਥਨ ਪੈਡਨੌਲਟ-ਮਾਂਟਰੀਅਲ ਦੀ ਆਪਣੀ ਆਊਟਰੇਮੋਂਟ ਰਾਈਡਿੰਗ ਹਾਰ ਗਏ, ਉਹ 10 ਫੀਸਦੀ ਤੋਂ ਵੀ ਘੱਟ ਵੋਟਾਂ ਨਾਲ ਪੰਜਵੇਂ ਸਥਾਨ 'ਤੇ ਰਹੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link