12.1C Vancouver
ADS

Apr 16, 2025 5:41 PM - Connect Newsroom

ਫੈਡਰਲ ਲੀਡਰ ਦੀ ਹੋਣ ਵਾਲੀ ਡਿਬੇਟ ਵਿਚੋਂ ਗ੍ਰੀਨ ਪਾਰਟੀ ਬਾਹਰ

Share On
green-party-disqualified-from-federal-leaders-debates
The decision was made by the Leaders' Debate Commission, the government agency responsible for organizing the French and English debates.

ਕੈਨੇਡਾ ਵਿਚ 28 ਅਪ੍ਰੈਲ ਨੂੰ ਵੋਟਾਂ ਤੋਂ ਪਹਿਲਾਂ ਅੱਜ ਅਤੇ ਕੱਲ੍ਹ ਫੈਡਰਲ ਲੀਡਰ ਦੀ ਹੋਣ ਵਾਲੀ ਡਿਬੇਟ ਵਿਚੋਂ ਗ੍ਰੀਨ ਪਾਰਟੀ ਨੂੰ ਬਾਹਰ ਕਰ ਦਿੱਤਾ ਗਿਆ ਹੈ। ਸਰਕਾਰ ਦੀ ਏਜੰਸੀ ਲੀਡਰਾਂ ਦੀ ਬਹਿਸ ਕਮਿਸ਼ਨ ਜਿਸ ਨੂੰ ਫ੍ਰੈਂਚ ਅਤੇ ਇੰਗਲਿਸ਼ ਡਿਬੇਟ ਆਯੋਜਨ ਕਰਨ ਦਾ ਜਿੰਮਾ ਸੌਂਪਿਆ ਗਿਆ ਹੈ, ਉਸ ਦਾ ਕਹਿਣਾ ਹੈ ਕਿ ਡਿਬੇਟ ਵਿਚ ਸ਼ਮੂਲੀਅਤ ਲਈ ਜ਼ਰੂਰੀ ਸ਼ਰਤਾਂ ਨੂੰ ਪੂਰਾ ਨਾ ਕਰਨ ਕਾਰਨ ਗ੍ਰੀਨ ਪਾਰਟੀ ਨੂੰ ਦਿੱਤਾ ਸੱਦਾ ਰੱਦ ਕੀਤਾ ਗਿਆ ਹੈ।

ਕਮਿਸ਼ਨ ਨੇ ਕਿਹਾ ਕਿ ਗ੍ਰੀਨ ਪਾਰਟੀ ਨੇ ਜਾਣਬੁੱਝ ਕੇ ਫੈਡਰਲ ਚੋਣਾਂ ਵਿਚ ਹਿੱਸਾ ਲੈਣ ਵਾਲੇ ਆਪਣੇ ਉਮੀਦਵਾਰਾਂ ਦੀ ਗਿਣਤੀ ਘਟਾਈ ਹੈ, ਜਿਸ ਕਾਰਨ ਹੁਣ ਉਹ ਸ਼ਮੂਲੀਅਤ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ।

ਕਮਿਸ਼ਨ ਨੇ ਕਿਹਾ ਕਿ ਗ੍ਰੀਨ ਪਾਰਟੀ ਨੇ ਮਾਰਚ ਵਿਚ 343 ਉਮੀਦਵਾਰਾਂ ਦੀ ਸੂਚੀ ਜਮ੍ਹਾਂ ਕਰਵਾਈ ਸੀ ਪਰ ਇਲੈਕਸ਼ਨ ਕੈਨੇਡਾ ਨੇ ਗ੍ਰੀਨ ਦੇ ਬੈਨਰ ਹੇਠ ਚੋਣ ਲੜ ਰਹੇ ਸਿਰਫ਼ 232 ਉਮੀਦਵਾਰਾਂ ਦੀ ਸੂਚੀ ਦਿੱਤੀ ਹੈ, ਜਿਸ ਦਾ ਮਤਲਬ ਹੈ ਕਿ ਗ੍ਰੀਨ ਪਾਰਟੀ ਦੇ ਉਮੀਦਵਾਰ ਲਗਭਗ 68 ਫੀਸਦੀ ਹਲਕਿਆਂ ਵਿਚ ਹੀ ਚੋਣ ਲੜ ਰਹੇ ਹਨ ਅਤੇ ਪਾਰਟੀ 90 ਫੀਸਦੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੀ।

ਗ੍ਰੀਨ ਪਾਰਟੀ ਨੇ ਹਾਲ ਹੀ ਵਿਚ ਉਨ੍ਹਾਂ ਹਲਕਿਆਂ ਤੋਂ ਵੀ ਉਮੀਦਵਾਰ ਵਾਪਸ ਲਏ ਹਨ ਜਿੱਥੇ ਉਸ ਨੂੰ ਲੱਗਦਾ ਹੈ ਕਿ ਕੰਜ਼ਰਵੇਟਿਵ ਪਾਰਟੀ ਜਿੱਤ ਸਕਦੀ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link