14.88C Vancouver
ADS

Oct 24, 2023 7:33 PM - The Canadian Press

ਸੰਸਦੀ ਕਮੇਟੀ ਨੇ ਗ੍ਰੋਸਰੀ ਸਟੋਰ ਦੇ ਮੁਖੀਆਂ ਨੂੰ ਯੋਜਨਾਵਾਂ ਸਾਂਝੀਆਂ ਕਰਨ ਲਈ ਦਿੱਤਾ ਸੱਦਾ

Share On
grocers-called-back-to-parliament-to-testify-about-plans-to-stabilize-prices
The parliamentary committee is asking the grocers to submit their plans by Nov. 2. (Photo: The Canadian Press)

ਹਾਊਸ ਆਫ਼ ਕਾਮਨਜ਼ ਕਮੇਟੀ ਨੇ ਕੈਨੇਡਾ ਦੇ ਵੱਡੇ ਗ੍ਰੋਸਰੀ ਸਟੋਰ ਦੇ ਮੁਖੀਆਂ ਨੂੰ ਭੋਜਨ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਸਾਂਝਾ ਕਰਨ ਲਈ ਕਿਹਾ ਹੈ।

ਕਮੇਟੀ ਨੇ ਵੀਰਵਾਰ ਨੂੰ ਐੱਨਡੀਪੀ ਮਤਾ ਪਾਸ ਕੀਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਗ੍ਰੋਸਰੀ ਦੇ ਅਧਿਕਾਰੀਆਂ ਨੂੰ ਸੱਦਾ ਦੇਣ ਲਈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਤਲਬ ਕਰਨ ਲਈ ਤੇ ਕੰਪਨੀਆਂ ਭੋਜਨ ਮਹਿੰਗਾਈ ਨੂੰ ਹੱਲ ਕਰਨ ਕਿ ਕਦਮ ਚੁੱਕ ਰਹੀਆਂ ਹਨ।

ਜਿਵੇਂ ਕਿ ਹਾਲ ਵਿੱਚ ਇੰਡਸਟਰੀ ਮਿਨਿਸਟਰ ਫ਼੍ਰੈਂਸੁਆ ਫ਼ਿਲਿਪ ਸ਼ੈਂਪੇਨ ਨੇ ਕਿਹਾ ਸੀ ਕਿ ਦੇਸ਼ ਦੇ ਪੰਜ ਵੱਡੇ ਗ੍ਰੋਸਰਜ਼ ਨੇ ਭੋਜਨ ਦੀਆਂ ਕੀਮਤਾਂ ਵਿੱਚ ਸਥਿਰਤਾ ਲਿਆਉਣ ਲਈ ਫ਼ੈਡਰਲ ਸਰਕਾਰ ਨੂੰ ਆਪਣੀਆਂ ਯੋਜਨਾਵਾਂ ਪੇਸ਼ ਕੀਤੀਆਂ ਹਨ।

ਹਾਲਾਂਕਿ ਜ਼ਿਆਦਾਤਰ ਗ੍ਰੋਸਰਜ਼ ਨੇ ਇਹਨਾਂ ਯੋਜਨਾਵਾਂ ਦੇ ਵੇਰਵਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ।

ਸ਼ੈਂਪੇਨ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਹ ਆਪਣੀਆਂ ਵਚਨਬੱਧਤਾਵਾਂ ਦੇ ਨਾਲ ਜਨਤਾ ਦੇ ਸਾਹਮਣੇ ਆਉਣ।

ਸੰਸਦੀ ਕਮੇਟੀ ਨੇ ਗ੍ਰੋਸਰੀ ਸਟੋਰ ਦੇ ਮੁਖੀਆਂ ਨੂੰ 2 ਨਵੰਬਰ ਤੱਕ ਆਪਣੀਆਂ ਯੋਜਨਾਵਾਂ ਜਮ੍ਹਾਂ ਕਰਾਉਣ ਲਈ ਕਿਹਾ ਹੈ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link