13.44C Vancouver
ADS

Oct 5, 2023 6:47 PM - The Canadian Press

ਗਰੌਸਰੀ ਕੀਮਤਾਂ ਵਿੱਚ ਜਲਦ ਖੜੋਤ ਦੇਖਣ ਨੂੰ ਮਿਲੇਗੀ : ਸ਼ੈਂਪੇਨ

Share On
grocery-prices-will-soon-see-stability-champagne
Prime Minister Justin Trudeau gave major grocers like Loblaws an ultimatum to come up with a plan to cut prices by Thanksgiving and said the government would tax their profits if they didn't.(Photo: The Canadian Press)

ਕੈਨੇਡੀਅਨਸ ਨੂੰ ਗਰੌਸਰੀ ਕੀਮਤਾਂ ਵਿੱਚ ਜਲਦ ਖੜੋਤ ਦੇਖਣ ਨੂੰ ਮਿਲ ਸਕਦੀ ਹੈ।

ਉਦਯੋਗ ਮੰਤਰੀ ਫ਼੍ਰੈਂਸੁਆ ਫ਼ਿਲਿਪ ਸ਼ੈਂਪੇਨ ਵੱਲੋਂ ਵੀਰਵਾਰ ਇਸ ਦੀ ਘੋਸ਼ਣਾ ਕੀਤੀ ਗਈ ਹੈ।

ਮਿਨਿਸਟਰ ਨੇ ਕਿਹਾ ਕਿ ਵੱਡੇ ਗਰੌਸਰੀ ਸਟੋਰ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਦਮ ਚੁੱਕਣ ਜਾ ਰਹੇ ਹਨ ਅਤੇ ਕੈਨੇਡੀਅਨਸ ਫੂਡ ਕੀਮਤਾਂ ਵਿੱਚ ਕਮੀ ਅਤੇ ਸਥਿਰਤਾ ਜਲਦ ਦੇਖਣ ਦੀ ਉਮੀਦ ਕਰ ਸਕਦੇ ਹਨ।

ਸ਼ੈਂਪੇਨ ਨੇ ਕਿਹਾ ਕਿ ਲੌਬਲੌਜ਼, ਮੈਟਰੋ, ਐਮਪਾਇਅਰ, ਕੌਸਕੋ ਅਤੇ ਵੌਲਮਾਰਟ ਨੇ ਗਰੌਸਰੀ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਦੀ ਸਹਿਮਤੀ ਦਿੱਤੀ ਹੈ ਜਿਸ ਦੇ ਨਤੀਜੇ ਵਜੋਂ ਗਰੌਸਰੀ ਕੀਮਤਾਂ ਘੱਟ ਹੋਣ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਕੈਨੇਡੀਅਨਸ ਨੂੰ ਰਾਹਤ ਦਿਵਾਉਣ ਵੱਲ ਇਹ ਸ਼ੁਰੂਆਤੀ ਕਦਮ ਹੈ, ਸਰਕਾਰ ਹੋਰ ਵੀ ਕੰਮ ਕਰੇਗੀ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੌਬਲੌਜ਼ ਵਰਗੇ ਵੱਡੇ ਗਰੌਸਰਸ ਨੂੰ ਥੈਂਕਸਗਿਵੰਗ ਤੱਕ ਕੀਮਤਾਂ ਨੂੰ ਘੱਟ ਕਰਨ ਬਾਰੇ ਪਲੈਨ ਪੇਸ਼ ਕਰਨ ਦਾ ਅਲਟੀਮੇਟਮ ਦਿੱਤਾ ਸੀ ਅਤੇ ਕਿਹਾ ਸੀ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ ਸਰਕਾਰ ਉਹਨਾਂ ਦੇ ਪ੍ਰੋਫਿਟਸ 'ਤੇ ਟੈਕਸ ਲਗਾਏਗੀ।

ਗ੍ਰੋਸਰਸ ਨਾਲ ਗੱਲਬਾਤ ਦੀ ਜ਼ਿੰਮੇਵਾਰੀ ਉਦਯੋਗ ਮੰਤਰੀ ਫ਼੍ਰੈਂਸੁਆ ਫ਼ਿਲਿਪ ਸ਼ੈਂਪੇਨ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਗਰੌਸਰੀ ਚੇਨਾਂ ਦੇ ਉੱਚ ਅਧਿਕਾਰੀਆਂ ਨਾਲ ਕਈ ਦੌਰ ਦੀ ਮੀਟਿੰਗ ਕੀਤੀ ਸੀ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link