11.88C Vancouver
ADS

Jun 9, 2025 7:52 PM - The Canadian Press

ਨਵੇਂ ਘਰਾਂ 'ਤੇ GST ਰਾਹਤ ਨਾਲ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਨੂੰ $240 ਦੀ ਹੋ ਸਕਦੀ ਹੈ ਬਚਤ: ਰਿਪੋਰਟ

Share On
gst-relief-on-new-homes-could-save-1st-time-buyers-up-to-240-on-mortgages-report
For homes sold above $1 million, the GST relief is phased out as the price tag nears $1.5 million.(Photo: The Canadian Press)

ਕੈਨੇਡਾ ਸਰਕਾਰ ਵਲੋਂ ਨਵੇਂ ਘਰਾਂ 'ਤੇ ਸੇਲ ਟੈਕਸ ਵਿਚ ਪ੍ਰਸਤਾਵਿਤ ਛੋਟ ਦੇ ਨਾਲ ਪਹਿਲੀ ਵਾਰ ਘਰ ਖਰੀਦ ਰਹੇ ਕੈਨੇਡੀਅਨਾਂ ਨੂੰ ਉਨ੍ਹਾਂ ਦੀ ਮਹੀਨਾਵਾਰ ਮੌਰਗੇਜ ਭੁਗਤਾਨ ਵਿਚ $240 ਤੱਕ ਦੀ ਬਚਤ ਹੋ ਸਕਦੀ ਹੈ। ਡੇਸਜਾਰਡਿਨਜ਼ ਇਕਨਾਮਿਕਸ ਨੇ ਆਪਣੀ ਨਵੀਂ ਰਿਪੋਰਟ ਵਿਚ ਕਿਹਾ ਕਿ ਟੋਰੌਂਟੋ ਅਤੇ ਵੈਨਕੂਵਰ ਵਰਗੇ ਕੈਨੇਡਾ ਦੇ ਮਹਿੰਗੇ ਬਾਜ਼ਾਰਾਂ ਵਿਚ ਖਰੀਦਦਾਰਾਂ ਲਈ ਹਾਊਸਿੰਗ ਦੀ ਸਮਰੱਥਾ 'ਤੇ ਇਸ ਦਾ ਵਿਸ਼ੇਸ਼ ਰੂਪ ਤੋਂ ਚੰਗਾ ਪ੍ਰਭਾਵ ਪਵੇਗਾ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ $1 ਮਿਲੀਅਨ ਤੱਕ ਦੇ ਘਰਾਂ 'ਤੇ ਜੀਐੱਸਟੀ ਵਿਚ ਛੋਟ ਦੇਣ ਲਈ ਬਿੱਲ ਪੇਸ਼ ਕੀਤਾ ਹੈ। ਡੇਸਜਾਰਡਿਨਜ਼ ਦਾ ਹਾਲਾਂਕਿ, ਕਹਿਣਾ ਹੈ ਕਿ ਇਹ ਪ੍ਰਸਤਾਵਿਤ ਛੋਟ ਘਰਾਂ ਦੀ ਮੰਗ ਨੂੰ ਵਧਾ ਸਕਦੀ ਹੈ, ਜਿਸ ਨਾਲ ਨੇੜਲੇ ਭਵਿੱਖ ਵਿਚ ਘਰਾਂ ਦੀਆਂ ਕੀਮਤਾਂ ਵੀ ਵੱਧ ਸਕਦੀਆਂ ਹਨ ਜੇ ਨਾਲ ਹੀ ਸਪਲਾਈ ਵਧਾਉਣ ਦੇ ਯਤਨ ਨਾ ਕੀਤੇ ਗਏ।

ਸੰਸਦ ਨੇ ਅਜੇ ਤੱਕ ਇਹ ਕਾਨੂੰਨ ਪਾਸ ਨਹੀਂ ਕੀਤਾ ਹੈ। ਲਿਬਰਲਸ ਨੇ ਇਸ ਨੂੰ 1 ਜੁਲਾਈ ਤੋਂ ਇਨਕਮ ਟੈਕਸ ਵਿਚ ਕਟੌਤੀ ਦੇ ਨਾਲ ਹੀ ਲਾਗੂ ਕਰਨ ਦੇ ਇਰਾਦੇ ਨਾਲ ਪੇਸ਼ ਕੀਤਾ ਸੀ।

Latest news

carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link