12.72C Vancouver
ADS

Nov 7, 2024 5:38 PM - Connect Newsroom

ਕੈਨੇਡਾ ਭਰ ਵਿੱਚ ਬੰਦੂਕ ਹਿੰਸਾ ਵਿੱਚ ਲਗਾਤਾਰ ਹੋ ਰਿਹਾ ਵਾਧਾ

Share On
gun-violence-continues-to-rise-across-canada
According to Staff Sergeant Steve Berezuk, there have been 58 shootings in Hamilton as of Nov. 4, compared to 35 for all of last year.

ਕੈਨੇਡਾ ਵਿਚ ਬੰਦੂਕ ਹਿੰਸਾ ਲਗਾਤਾਰ ਵੱਧ ਰਹੀ ਹੈ। ਖਾਸ ਤੌਰ ’ਤੇ ਗ੍ਰੇਟਰ ਟੋਰਾਂਟੋ ਖੇਤਰ ਦੇ ਕੁਝ ਹਿੱਸਿਆਂ ਵਿਚ ਇਹ ਇੱਕ ਰਿਕਾਰਡ ਤੋੜਨ ਵਾਲਾ ਸਾਲ ਹੈ। ਹੈਮਿਲਟਨ ਸਿਟੀ ਨੇ ਇਸ ਸਾਲ ਹੁਣ ਤੱਕ ਗੋਲੀਬਾਰੀ ਦੀਆਂ ਜਿੰਨੀਆਂ ਘਟਨਾਵਾਂ ਦਰਜ ਕੀਤੀਆਂ ਹਨ, ਉਹ ਪਹਿਲਾਂ ਕਦੇ ਨਹੀਂ ਹੋਈਆਂ ਸਨ।

ਸਟਾਫ ਸਾਰਜੈਂਟ ਸਟੀਵ ਬੇਰੇਜ਼ੁਕ ਮੁਤਾਬਕ, ਹੈਮਿਲਟਨ ਵਿਚ 4 ਨਵੰਬਰ ਤੱਕ 58 ਗੋਲੀਬਾਰੀ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ, ਜਦੋਂ ਕਿ ਪਿਛਲੇ ਪੂਰੇ ਸਾਲ ਵਿਚ 35 ਘਟਨਾਵਾਂ ਹੋਈਆਂ ਸਨ। ਇਹ ਸ਼ਹਿਰ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਦਾ ਨਵਾਂ ਰਿਕਾਰਡ ਹੈ। ਉਥੇ ਹੀ, ਪੀਲ ਪੁਲਿਸ ਦਾ ਕਹਿਣਾ ਹੈ ਕਿ ਉਹ ਹਰ 36 ਘੰਟੇ ਵਿਚ ਇੱਕ ਨਾਜ਼ਾਇਜ ਹਥਿਆਰ ਜ਼ਬਤ ਕਰ ਰਹੇ ਹਨ।

ਚੀਫ਼ ਨਿਸ਼ਾਨ ਦੁਰਾਈਪਾ ਮੁਤਾਬਕ, ਪਿਛਲੇ ਸਾਲ ਜਨਵਰੀ ਤੋਂ ਸਤੰਬਰ ਵਿਚਕਾਰ ਪੀਲ ਪੁਲਿਸ ਨੇ 84 ਨਾਜ਼ਾਇਜ ਹਥਿਆਰ ਜ਼ਬਤ ਕੀਤੇ ਸਨ, ਜਦੋਂ ਕਿ 2024 ਵਿਚ ਇਸੇ ਮਿਆਦ ਦੌਰਾਨ 157 ਬੰਦੂਕਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।

ਯਾਰਕ ਅਤੇ ਟੋਰਾਂਟੋ ਵਿਚ ਵੀ ਇਸੇ ਤਰ੍ਹਾਂ ਦਾ ਵਾਧਾ ਹੈ। ਉਥੇ ਹੀ, ਕੈਨੇਡਾ ਭਰ ਦੀ ਗੱਲ ਕਰੀਏ ਤਾਂ ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਅਨੁਸਾਰ, 2018 ਅਤੇ 2023 ਵਿਚਕਾਰ ਕੈਨੇਡਾ ਨੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਦੁੱਗਣੇ ਤੋਂ ਵੱਧ ਵਾਧਾ ਦਰਜ ਕੀਤਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link