14.42C Vancouver
ADS

Apr 1, 2026 2:30 PM - Connect Newsroom - Jasmine Singh

ਐੱਚ ਐੱਸ ਫੂਲਕਾ ਨੇ ਫੜਿਆ ਭਾਜਪਾ ਦਾ ਪੱਲਾ

Share On
h-s-phoolka-joins-bjp-in-delhi-criticizes-aap-governance
H.S. Phoolka joins the Bharatiya Janata Party in New Delhi alongside senior party leaders. (Photo: Facebook/BJP Punjab)

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐੱਚ ਐੱਸ ਫੂਲਕਾ ਨੇ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ ਹੈ।

ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ ਅਤੇ ਹੋਰ ਕਈ ਸੀਨੀਅਰ ਭਾਜਪਾ ਆਗੂਆਂ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉੱਤੇ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹਨ।

ਉਨ੍ਹਾਂ ਕਿਹਾ ਕਿ ਉਹ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਪਾਰਟੀ ਨਾਲ ਜੁੜੇ ਸਨ ਪਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪਾਸੇ ਹੋ ਗਏ ਸਨ। ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਿਆਂ ਦਾ ਖਾਤਮਾ ਨਹੀਂ ਹੋ ਰਿਹਾ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਰਹੀਆਂ ਅਤੇ ਹੋਰ ਕਈ ਮਸਲੇ ਵਿਚਕਾਰ ਹੀ ਲਟਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾਣਗੇ।


Latest news

most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
aap-mla-raman-arora-former-congress-mla-kikki-dhillon-appear-before-ed-for-second-time
Punjabi

ਈ.ਡੀ. ਸਾਹਮਣੇ ਦੂਜੀ ਵਾਰ ਪੇਸ਼ ਹੋਏ ਵਿਧਾਇਕ ਰਮਨ ਅਰੋੜਾ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ

ਪੰਜਾਬ ਦੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਅੱਜ ਦੂਜੀ ਵਾਰ ਈ.ਡੀ. ਦੇ ਦਫ਼ਤਰ ਵਿੱਚ ਪੇਸ਼ ਹੋਏ। ਦੋਵੇਂ ਆਗੂਆਂ ਤੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਕਥਿਤ ਉਲੰਘਣਾ ਦੇ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਗਈ।
72-year-old-lethbridge-man-killed-in-southeast-alberta-crash-two-others-seriously-injured
Punjabi

ਸੜਕ ਹਾਦਸੇ ਵਿੱਚ 72 ਸਾਲਾ ਲੈਥਬ੍ਰਿਜ ਨਿਵਾਸੀ ਦੀ ਮੌਤ, ਦੋ ਹੋਰ ਗੰਭੀਰ ਜ਼ਖ਼ਮੀ

ਲੈਥਬ੍ਰਿਜ ਦੇ ਸਾਊਥ ਈਸਟ ਵਿੱਚ ਮੰਗਲਵਾਰ ਸ਼ਾਮ ਵਾਪਰੇ ਇੱਕ ਗੰਭੀਰ ਸੜਕ ਹਾਦਸੇ ਵਿੱਚ ਇੱਕ 72 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਕੋਲਡੇਲ ਆਰਸੀਐਮਪੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਾਮ 8:11 ਵਜੇ ਦੇ ਕਰੀਬ ਹਾਈਵੇ 4 ਅਤੇ ਰੇਂਜ ਰੋਡ 210 ਨੇੜੇ ਵਾਪਰੀ। ਇਸ ਘਟਨਾ ਦੌਰਾਨ ਇੱਕ ਵੋਲਕਸਵੈਗਨ ਜੇਟਾ ਅਤੇ ਮਿਤਸੁਬੀਸ਼ੀ ਆਊਟਲੈਂਡਰ ਵਿਚਾਲੇ ਟੱਕਰ ਹੋਈ।
carney-to-attend-g7-summit-in-france-visit-ireland-during-european-trip
Punjabi

ਪੀ.ਐਮ.ਕਾਰਨੀ G7 ਸੰਮੇਲਨ ਲਈ ਯੂਰਪ ਹੋਣਗੇ ਰਵਾਨਾ, ਫਰਾਂਸ ਅਤੇ ਆਇਰਲੈਂਡ ਦਾ ਵੀ ਕਰਨਗੇ ਦੌਰਾ

ਪੀ.ਐਮ.ਮਾਰਕ ਕਾਰਨੀ ਅੱਜ ਸ਼ਾਮ ਯੂਰਪ ਦੌਰੇ ਲਈ ਰਵਾਨਾ ਹੋਣਗੇ। ਉਹ 15 ਤੋਂ 17 ਜੂਨ ਤੱਕ ਫਰਾਂਸ ਦੇ Évian-les-Bains ਵਿਚ ਹੋਣ ਵਾਲੀ G7 ਲੀਡਰਸ ਦੀ ਬੈਠਕ ਵਿਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਯੂਰਪ ਲਈ ਇਹ 9ਵਾਂ ਦੌਰਾ ਹੈ। ਇਸ ਯਾਤਰਾ ਦੌਰਾਨ ਉਹ ਫਰਾਂਸ ਦੇ ਨਾਲ-ਨਾਲ ਆਇਰਲੈਂਡ ਵੀ ਜਾਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link