11.16C Vancouver
ADS

Mar 12, 2024 1:46 PM - The Canadian Press

ਹੈਤੀ ਦੇ ਪ੍ਰਧਾਨ ਮੰਤਰੀ ਪਰਿਵਰਤਨ ਕੌਂਸਲ ਦੇ ਗਠਨ ਤੋਂ ਬਾਅਦ ਦੇਣਗੇ ਅਸਤੀਫ਼ਾ

Share On
haitis-prime-minister-to-resign-after-transitional-council-formed
Haiti has been overwhelmed by violent gangs that some experts say have unleashed a low-scale civil war in the island country.(Photo: The Canadian Press)

ਕੈਨੇਡਾ ਦੇ ਹਜ਼ਾਰਾਂ ਨਾਗਰਿਕ ਹੈਤੀ ਵਿਚ ਫਸ ਗਏ ਹਨ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਸਰਕਾਰ ਮੌਜੂਦਾ ਹਾਲਾਤ ’ਤੇ ਨਜ਼ਰ ਰੱਖ ਰਹੀ ਹੈ। ਗਲੋਬਲ ਅਫੇਅਰਜ਼ ਕੈਨੇਡਾ ਮੁਤਾਬਕ, ਲਗਭਗ 3,000 ਕੈਨੇਡੀਅਨ ਹੈਤੀ ਵਿਚ ਫਸੇ ਹੋਏ ਹਨ ਕਿਉਂਕਿ ਦੇਸ਼ ਵਿਚ ਫੈਲੀ ਹਿੰਸਾ ਨੇ ਬੰਦਰਗਾਹਾਂ ਅਤੇ ਹਵਾਈ ਅੱਡੇ ਦੋਵਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਇਸ ਹਾਲਾਤ ਵਿਚ ਕੈਨੇਡੀਅਨ ਸਰਕਾਰ ਕੋਲ ਉਨ੍ਹਾਂ ਨੂੰ ਕੱਢਣ ਦਾ ਕੋਈ ਹੋਰ ਰਸਤਾ ਨਹੀਂ ਹੈ।

ਵਿਦੇਸ਼ ਦੌਰੇ ’ਤੇ ਗਏ ਹੈਤੀ ਦੇ ਪ੍ਰਧਾਨ ਮੰਤਰੀ ਏਰੀਅਲ ਹੈਨਰੀ ਖੁਦ ਵੀ ਦੇਸ਼ ਵਿਚ ਦਾਖਲ ਨਹੀਂ ਹੋ ਸਕੇ ਹਨ। ਬੀਤੇ ਕੱਲ੍ਹ ਜਮਾਇਕਾ ਵਿਚ ਕੈਰੇਬੀਅਨ ਆਗੂ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵਲੋਂ ਕੀਤੀ ਗਈ ਹਾਈ ਪ੍ਰੋਫਾਇਲ ਮੀਟਿੰਗ ਮਗਰੋਂ ਹੈਨਰੀ ਨੇ ਮੰਗਲਵਾਰ ਤੜਕੇ ਅਸਤੀਫਾ ਦੇਣ ਦੀ ਘੋਸ਼ਣਾ ਕੀਤੀ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਜਾਣ ਕਾਰਨ ਉਨ੍ਹਾਂ ’ਤੇ ਅਸਤੀਫੇ ਲਈ ਲਗਾਤਾਰ ਦਬਾਅ ਵੱਧ ਰਿਹਾ ਸੀ।

ਹੈਤੀ ਨੂੰ ਸੰਕਟ ਵਿਚੋਂ ਕੱਢਣ ਲਈ ਉਥੇ ਬਦਲਵੀਂ ਸਰਕਾਰ ਸਥਾਪਤ ਕਰਨ ਦੀ ਕੋਸ਼ਿਸ਼ ਚੱਲ ਰਹੀ ਹੈ। ਇਸ ਵਿਚਕਾਰ ਮਾਹਰਾਂ ਦਾ ਇਹ ਵੀ ਮੰਨਣਾ ਹੈ ਕਿ ਪਰਿਵਰਤਨਸ਼ੀਲ ਕੌਂਸਲ ਸਥਾਪਤ ਕੀਤੇ ਜਾਣ ਨਾਲ ਗੈਂਗ ਹਿੰਸਾ ਰੁਕੇਗੀ ਇਸ ਦੀ ਸੰਭਾਵਨਾ ਬਹੁਤ ਘੱਟ ਹੈ। ਹੈਨਰੀ ਇੱਕ ਗੈਰ-ਚੁਣੇ ਹੋਏ ਲੀਡਰ ਸਨ,

ਉਨ੍ਹਾਂ ਨੇ 2021 ਵਿਚ ਰਾਸ਼ਟਰਪਤੀ ਦੀ ਹੱਤਿਆ ਤੋਂ ਬਾਅਦ ਸੱਤਾ ਸੰਭਾਲੀ ਸੀ। ਹੈਤੀ ਵਿਚ 29 ਫਰਵਰੀ ਤੋਂ ਸ਼ੁਰੂ ਹੋਏ ਗੈਂਗ ਹਮਲਿਆਂ ਵਿਚ ਸੈਂਕੜੇ ਲੋਕ ਮਾਰੇ ਗਏ ਹਨ ਅਤੇ 15,000 ਤੋਂ ਵੱਧ ਲੋਕ ਬੇਘਰ ਹੋ ਗਏ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link