14.04C Vancouver
ADS

Jul 21, 2026 4:25 PM - Connect Newsroom - Ramandeep Kaur

ਹੈਮਿਲਟਨ ਪੁਲਿਸ ਨੇ ਸੰਗਠਿਤ ਚੋਰੀ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Share On
hamilton-police-arrest-32-in-organized-home-depot-theft-investigation
Items allegedly stolen during the Hamilton Police Service's Project Checkout investigation. (Photo: X Hamilton Police)

ਓਨਟਾਰੀਓ ਦੀ ਹੈਮਿਲਟਨ ਪੁਲਿਸ ਨੇ ਹੋਮ ਡਿਪੋਟ ਸਟੋਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਸੰਗਠਿਤ ਚੋਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 32 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਤੇ ਕੁੱਲ 235 ਅਪਰਾਧਿਕ ਦੋਸ਼ ਦਰਜ ਕੀਤੇ ਗਏ ਹਨ। ਇਨ੍ਹਾਂ ਵਿਚ 13 ਪੰਜਾਬੀ ਹਨ। ਮੰਗਲਵਾਰ ਨੂੰ ਹੈਮਿਲਟਨ ਪੁਲਿਸ ਸਰਵਿਸਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਪ੍ਰੋਜੈਕਟ ਚੈੱਕਆਉਟ ਨਾਮ ਦੀ ਇਹ ਚਾਰ ਮਹੀਨਿਆਂ ਦੀ ਵਿਸ਼ੇਸ਼ ਜਾਂਚ ਲੋਕਲ ਹੋਮ ਡਿਪੋ ਸਟੋਰਾਂ ਵਿਚ ਚੋਰੀ ਦੀਆਂ ਘਟਨਾਵਾਂ ਵਿਚ 25 ਫ਼ੀਸਦੀ ਵਾਧਾ ਹੋਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।

ਪੁਲਿਸ ਨੇ ਦੱਸਿਆ ਕਿ ਇਹ ਗਰੁੱਪ ਸਟੋਰਾਂ ਵਿਚੋਂ ਕੀਮਤੀ ਸਮਾਨ ਚੋਰੀ ਕਰਦੇ ਸਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਔਨਲਾਈਨ ਮਾਰਕੀਟਪਲੇਸ 'ਤੇ ਅਸਲ ਕੀਮਤ ਨਾਲੋਂ ਘੱਟ ਰੇਟ 'ਤੇ ਵੇਚ ਦਿੰਦੇ ਸਨ। ਕਈ ਵਾਰਦਾਤਾਂ ਦੌਰਾਨ ਜਦੋਂ ਸਟੋਰ ਦੇ ਕਰਮਚਾਰੀਆਂ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਵੱਲੋਂ ਉਨ੍ਹਾਂ ਨੂੰ ਹਿੰਸਾ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਕਾਰਵਾਈ ਦੌਰਾਨ ਪੁਲਿਸ ਨੇ 3,00,000 ਡਾਲਰ ਤੋਂ ਵੱਧ ਦਾ ਚੋਰੀ ਦਾ ਸਮਾਨ ਬਰਾਮਦ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ 32 ਵਿਅਕਤੀਆਂ ਦੀ ਉਮਰ 19 ਤੋਂ 64 ਸਾਲ ਵਿਚਕਾਰ ਹੈ, ਜਿਨ੍ਹਾਂ ਵਿਚ ਰਾਜਵਿੰਦਰ ਸਿੰਘ, ਕਰਨਬੀਰ ਸਿੰਘ , ਸਰਤਾਜ ਸਿੰਘ, ਲਖਵੀਰ ਸਿੰਘ, ਵਿਸ਼ਵਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਵਿਸ਼ਕਵਜੀਤ ਸਿੰਘ, ਦਲਜਿੰਦਰ ਸਿੰਘ, ਗੁਰਜੀਤ ਸਿੰਘ, ਮਲਕੀਤ ਸਿੰਘ, ਕਮਲਜੀਤ ਸੰਧੂ ਅਤੇ ਆਸ਼ੀਸ਼ ਸ਼ਰਮਾ ਦੇ ਨਾਮ ਆਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link