13.11C Vancouver
ADS

Sep 20, 2023 5:47 PM - The Canadian Press

ਹਰਦੀਪ ਨਿੱਝਰ ਦੇ ਬੇਟੇ ਨੇ ਕੀਤਾ ਖੁਲਾਸਾ, ਉਸਦੇ ਪਿਤਾ ਦੀ CSIS ਨਾਲ ਹੁੰਦੀ ਸੀ ਮੁਲਾਕਾਤ

Share On
hardeep-nijjars-son-revealed-that-his-father-used-to-meet-with-csis
Balraj Nijjar says he also attended a meeting between his father and the RCMP last year in which they were told about threats to his father's life, and he was advised to "stay at home" (Photo: The Canadian Press)

ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਬੇਟੇ ਬਲਰਾਜ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਕੁਝ ਮਹੀਨੇ ਪਹਿਲਾਂ ਕੈਨੇਡੀਅਨ ਖੁਫੀਆ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋਈਆਂ ਸਨ।

ਬਲਰਾਜ ਦੇ ਮੁਤਾਬਿਕ ਮੀਟਿੰਗਾਂ ਦਾ ਸਿਲਸਿਲਾ ਪਿਛਲੀ ਫ਼ਰਵਰੀ ਤੋਂ ਸ਼ੁਰੂ ਹੋਇਆ ਤੇ ਅਗਲੇ 3 ਤੋਂ 4 ਮਹੀਨਿਆਂ ਦੌਰਾਨ ਮੁਲਾਕਾਤਾਂ ਦਾ ਦੌਰ ਵੱਧ ਗਿਆ ਸੀ।

ਬਲਰਾਜ ਨਿੱਝਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਸਦੇ ਪਿਤਾ ਕੈਨੇਡੀਅਨ ਖੁਫੀਆ ਅਧਿਕਾਰੀ ਨੂੰ ਹਫ਼ਤੇ ਵਿੱਚ ਇੱਕ ਜਾਂ ਦੋ ਵਾਰ ਮਿਲਦੇ ਸਨ।

ਜਿਸ ਦਿਨ 18 ਜੂਨ ਨੂੰ ਹੱਤਿਆ ਹੋਈ ਉਸ ਤੋਂ ਇੱਕ ਜਾਂ ਦੋ ਦਿਨ ਪਹਿਲਾਂ ਵੀ ਮੁਲਾਕਾਤ ਹੋਈ ਸੀ।

ਬਲਰਾਜ ਨਿੱਝਰ ਦਾ ਕਹਿਣਾ ਹੈ ਕਿ ਉਸਨੇ ਪਿਛਲੇ ਸਾਲ ਆਪਣੇ ਪਿਤਾ ਨਾਲ RCMP ਵਿਚਕਾਰ ਇੱਕ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ ਸੀ।

ਇਸ ਮੀਟਿੰਗ ਵਿੱਚ ਉਹਨਾਂ ਦੇ ਪਿਤਾ ਦੀ ਜਾਨ ਨੂੰ ਖਤਰੇ ਬਾਰੇ ਦੱਸਿਆ ਗਿਆ ਸੀ ਅਤੇ ਉਨ੍ਹਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਗਈ ਸੀ।

ਬਲਰਾਜ ਨੇ ਕਿਹਾ ਉਸਦੇ ਪਿਤਾ ਨੂੰ ਧਮਕੀ ਭਰੇ ਸੰਦੇਸ਼ ਵੀ ਆਉਂਦੇ ਸਨ, ਪਰ ਕੈਨੇਡੀਅਨ ਕਾਨੂੰਨ ਦੇ ਅਧੀਨ ਹੋਣ ਕਰਕੇ ਆਪਣੇ ਆਪ ਨੂੰ ਉਹ ਸੁਰੱਖਿਅਤ ਮਹਿਸੂਸ ਕਰਦੇ ਸਨ ਤੇ ਉਨ੍ਹਾਂ ਨੇ ਕਦੇ ਵੀ ਕੁੱਝ ਲੁਕਾਉਣ ਦੀ ਲੋੜ ਮਹਿਸੂਸ ਨਹੀਂ ਕੀਤੀ।

ਬਲਰਾਜ ਨੇ ਕਿਹਾ ਕਿ ਅਸੀਂ ਸੁਰੱਖਿਆ ਬਾਰੇ ਚਿੰਤਤ ਨਹੀਂ ਸੀ ਕਿਉਂਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ ਸੀ।

ਅਸੀਂ ਸਿਰਫ ਬੋਲਣ ਦੀ ਆਜ਼ਾਦੀ ਦੀ ਵਰਤੋਂ ਕਰ ਰਹੇ ਸੀ।

ਦੱਸ ਦਈਏ ਕਿ 21 ਸਾਲ ਦੇ ਬਲਰਾਜ ਸਿੰਘ ਨਿੱਝਰ ਨੇ ਆਪਣੇ ਪਿਤਾ ਦੀ ਹੱਤਿਆ ਤੋਂ ਬਾਅਦ ਪਹਿਲੀ ਵਾਰੀ ਜਨਤਕ ਤੌਰ ‘ਤੇ ਬਿਆਨ ਦਿੱਤਾ ਹੈ।

ਬਲਰਾਜ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਹੁਣ ਇਸ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਤੱਕ ਪਹੁੰਚ ਲਈ ਅਗਲੇ ਕਦਮ ਚੁੱਕੇ ਜਾਣਗੇ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link