Aug 28, 2024 6:47 PM - Connect Newsroom

ਪੰਜਾਬ ਦੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸੁਖਬੀਰ ਬਾਦਲ ਦੇ ਕਰੀਬੀ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਹਲਕਾ ਗਿੱਦੜਬਾਹਾ ਤੋਂ ਵੱਡੀ ਜ਼ਿੰਮੇਵਾਰੀ ਦੇਣ ਦਾ ਸੰਕੇਤ ਦਿੱਤਾ।
ਇਸ ਮੌਕੇ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ’ਤੇ ਜਮ ਕੇ ਨਿਸ਼ਾਨਾ ਸਾਧੇ। ਉਨ੍ਹਾਂ ਸੁਖਬੀਰ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਨ ਦੀ ਵੀ ਚੁਣੌਤੀ ਦਿੱਤੀ।
ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਹਿੰਦੇ ਸੀ ਕਿ 25 ਸਾਲ ਰਾਜ ਕਰਾਂਗੇ ਪਰ ਹੁਣ ਹਾਲਾਤ ਇਹ ਨੇ ਕਿ ਇਨ੍ਹਾਂ ਨਾਲ 25 ਲੋਕ ਚੱਲਣ ਨੂੰ ਤਿਆਰ ਨਹੀਂ। ਮੰਨਿਆ ਜਾ ਰਿਹਾ ਹੈ ਕਿ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਆਪ ਵਲੋਂ ਡਿੰਪੀ ਢਿੱਲੋਂ ਮੈਦਾਨ ਵਿਚ ਹੋਣਗੇ।




