Aug 26, 2024 3:12 PM - Connect Newsroom

ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਗਿੱਦੜਬਾਹਾ ਤੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਚਰਚਾ ਹੈ। 28 ਤਾਰੀਖ਼ ਨੂੰ ਉਹ ਗਿੱਦੜਬਾਹਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋਣਗੇ।
ਜਾਣਕਾਰੀ ਮੁਤਾਬਕ, ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਨਾਰਾਜ਼ ਸਨ। ਇਸ ਹਲਕੇ ਵਿਚ ਸੁਖਬੀਰ ਬਾਦਲ ਨੇ ਖੁਦ ਹੀ ਸਾਰੀ ਚੋਣ ਮੁਹਿੰਮ ਸੰਭਾਲੀ ਹੋਈ ਹੈ ਅਤੇ ਉਨ੍ਹਾਂ ਦੇ ਹੀ ਇੱਥੋਂ ਚੋਣ ਲੜਨ ਦੀ ਚਰਚਾ ਹੈ।
ਸੁਖਬੀਰ ਬਾਦਲ ਦੇ ਦੌਰੇ ਦੌਰਾਨ ਵੀ ਡਿੰਪੀ ਢਿੱਲੋਂ ਉਨ੍ਹਾਂ ਨਾਲ ਰਹੇ ਪਰ ਹੁਣ ਅਚਾਨਕ ਉਨ੍ਹਾਂ ਨੇ ਪਾਰਟੀ ਵਿਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।




