18.37C Vancouver
ADS

Mar 19, 2025 5:28 PM - Connect Newsroom

ਹਿਮਾਚਲ ਵਿਚ ਵਾਪਰ ਰਹੀਆਂ ਘਟਨਾਵਾਂ ਦੀ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ

Share On
harjinder-singh-dhami-condemns-anti-sikh-incidents-in-himachal
Dhami expressed concern, stating that Sikh devotees frequently visit holy shrines across the country for pilgrimage and darshan.

ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਹਿਮਾਚਲ ਵਿਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੀ ਸਖਤ ਨਿੰਦਾ ਕਰਦਿਆਂ ਹਿਮਾਚਲ ਦੀ ਸੁੱਖੂ ਸਰਕਾਰ ਨੂੰ ਅਜਿਹੇ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਪਾਵਨ ਗੁਰਧਾਮਾਂ ਦੀ ਯਾਤਰਾ ਅਤੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ ਪਰ ਇਹ ਦੁੱਖ ਦੀ ਗੱਲ ਹੈ ਕਿ ਹਿਮਾਚਲ ਵਿਚ ਕੁਝ ਫਿਰਕੂ ਅਨਸਰਾਂ ਵਲੋਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਨ 'ਤੇ ਵੀ ਗੱਲ ਹੋਈ ਹੈ, ਜਿਸ ਵਿਚ ਦੋਹਾਂ ਮੁੱਖ ਮੰਤਰੀਆਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਸਦਭਾਵਨਾ ਪੂਰਨ ਮਾਹੌਲ ਸਥਾਪਿਤ ਕਰਨ ਬਾਰੇ ਗੱਲਬਾਤ ਕੀਤੀ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link