17.47C Vancouver
ADS

Feb 20, 2021 12:58 AM -

ਸਾਬਕਾ ਚੀਫ਼ ਆਫ਼ ਡਿਫੈਂਸ ਸਟਾਫ਼ ਖਿਲਾਫ਼ ਜਿਨਸੀ ਬਦਸਲੂਕੀ ਦੇ ਇਲਜ਼ਾਮਾਂ ਬਾਰੇ ਕਦੋਂ ਪਤਾ ਲੱਗਿਆ, ਇਸ 'ਤੇ ਜਾਣਕਾਰੀ ਦੇਣ ਤੋਂ ਹਰਜੀਤ ਸੱਜਣ ਦਾ ਇਨਕਾਰ

Share On
harjit-sajjan-says-he-has-always-acted-promptly-on-sexual-misconduct-allegations
Then chief of the defence staff Jonathan Vance sits in the front row during a news conference Friday, June 26, 2020 in Ottawa. THE CANADIAN PRESS/Adrian Wyld

ਫੈਡਰਲ ਰੱਖਿਆ ਮੰਤਰੀ, ਹਰਜੀਤ ਸੱਜਣ ਨੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਕਿਸ ਵੇਲੇ ਪਤਾ ਲੱਗਿਆ ਕਿ ਸਾਬਕਾ ਚੀਫ਼ ਆਫ ਡਿਫੈਂਸ ਸਟਾਫ਼ ਦੇ ਖਿਲਾਫ਼ ਜਿਨਸੀ ਬਦਸਲੂਕੀ ਦੇ ਇਲਜ਼ਾਮ ਲੱਗੇ ਸਨ।

ਹਰਜੀਤ ਸੱਜਣ ਹਾਊਸ ਆਫ ਕਾਮਨਜ਼ ਦੀ ਡਿਫੈਂਸ ਕਮੇਟੀ ਸਾਹਮਣੇ ਪੇਸ਼ ਹੋਏ ਸਨ।

ਸੱਜਣ ਨੇ ਕਿਹਾ ਕਿ ਉਨ੍ਹਾਂ ਦੀ ਜਨਰਲ ਜੋਨਾਥਨ ਵੈਂਸ ਬਾਰੇ ਹੋਈ ਕੋਈ ਵੀ ਗੱਲਬਾਤ ਕਾਂਫੀਡੈਂਸ਼ੀਅਲ ਯਾਨੀ ਕਿ ਗੁਪਤ ਹੈ।

ਇੱਕ ਨਿਊਜ਼ ਰਿਪੋਰਟ 'ਚ ਇਲਜ਼ਾਮ ਲਗਾਏ ਗਏ ਹਨ ਕਿ ਜਨਰਲ ਜੋਨਾਥਨ ਵੈਂਸ ਦਾ ਇੱਕ ਕਈ ਅਹੁਦੇ ਛੋਟੀ ਔਰਤ ਅਫ਼ਸਰ ਨਾਲ ਅਫੇਅਰ ਜਾਰੀ ਸੀ।

ਇਹ ਵੀ ਇਲਜ਼ਾਮ ਲਗਾਏ ਗਏ ਹਨ ਕਿ ਜਨਰਲ ਜੋਨਾਥਨ ਵੈਂਸ ਨੇ ਸਾਲ 2012 'ਚ ਇੱਕ ਸਿਪਾਹੀ 'ਤੇ ਜਿਨਸੀ ਟਿੱਪਣੀ ਕੀਤੀ ਸੀ।

ਇਸ ਸਿਪਾਹੀ ਅਤੇ ਜਨਰਲ ਵੈਂਸ ਦੀ ਉਮਰ ਵਿਚਾਲੇ ਕਾਫੀ ਫਰਕ ਦੱਸਿਆ ਗਿਆ ਹੈ।

ਗਲੋਬਲ ਨਿਊਜ਼ ਅਨੁਸਾਰ ਜਨਰਲ ਵੈਂਸ ਨੇ ਮੰਨਿਆ ਹੈ ਕਿ ਕਰੀਬ 20 ਸਾਲ ਪਹਿਲਾਂ ਉਹ ਇੱਕ ਅਫ਼ਸਰ ਨੂੰ ਡੇਟ ਕਰ ਰਹੇ ਸਨ, ਪਰ ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਉਨ੍ਹਾਂ ਦਾ ਰਿਸ਼ਤਾ ਬਦਲ ਗਿਆ ਸੀ, ਅਤੇ ਉਨ੍ਹਾਂ 'ਚ ਸੈਕਸ਼ੂਅਲ ਰਿਸ਼ਤੇ ਨਹੀਂ ਰਹਿ ਗਏ ਸਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link