12.72C Vancouver
ADS

Nov 6, 2024 5:47 PM - Connect Newsroom

ਹਰਜੀਤ ਸਿੰਘ ਸੱਜਣ ਅਫਗਾਨ ਸਿੱਖਾਂ ਨਾਲ ਜੁੜੇ ਵਿਵਾਦ ਵਿਚ ਸੰਸਦੀ ਕਮੇਟੀ ਸਾਹਮਣੇ ਹੋਏ ਪੇਸ਼

Share On
harjit-singh-sajjan-appeared-before-committee-over-afghan-sikhs-dispute
The current Minister of Emergency Preparedness told the committee that he did not provide special treatment to Afghan Sikhs, but rather acted out of humanitarian concern.(Photo: Twiter/Harjit Sajjan)

ਪ੍ਰਧਾਨ ਮਤਰੀ ਜਸਟਿਨ ਟਰੂਡੋ ਸਰਕਾਰ ਵਿਚ ਡਿਫੈਂਸ ਮਿਨਿਸਟਰ ਰਹੇ ਹਰਜੀਤ ਸਿੰਘ ਸੱਜਣ ਮੰਗਲਵਾਰ ਅਫਗਾਨ ਸਿੱਖਾਂ ਨਾਲ ਜੁੜੇ ਵਿਵਾਦ ਵਿਚ ਸੰਸਦੀ ਕਮੇਟੀ ਸਾਹਮਣੇ ਪੇਸ਼ ਹੋਏ। ਉਨ੍ਹਾਂ ’ਤੇ ਦੋਸ਼ ਸਨ ਕਿ 2021 ਵਿਚ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਤਖ਼ਤਾਪਲਟ ਦੌਰਾਨ ਕੈਨੇਡਾ ਦੇ ਰੈਸਕਿਊ ਓਪਰੇਸ਼ਨ ਦੇ ਆਖਰੀ ਮੌਕੇ ਉਨ੍ਹਾਂ ਕੈਨੇਡੀਅਨ ਦੀ ਬਜਾਏ ਵਿਸ਼ੇਸ਼ ਫੋਰਸ ਨੂੰ ਅਫਗਾਨ ਸਿੱਖਾਂ ਨੂੰ ਪਹਿਲ ਦੇ ਆਧਾਰ ’ਤੇ ਕੱਢਣ ਦੇ ਹੁਕਮ ਦਿੱਤੇ ਸਨ।

ਸੱਜਣ ਜੋ ਕਿ ਮੌਜੂਦਾ ਸਮੇਂ ਐਮਰਜੈਂਸੀ ਮੰਤਰੀ ਹਨ, ਉਨ੍ਹਾਂ ਸੰਸਦੀ ਕਮੇਟੀ ਨੂੰ ਕਿਹਾ ਕਿ ਉਨ੍ਹਾਂ ਅਫਗਾਨ ਸਿੱਖਾਂ ਨੂੰ ਕੋਈ ਵਿਸ਼ੇਸ਼ ਇਲਾਜ ਨਹੀਂ ਦਿੱਤਾ ਸਗੋਂ ਇਨਸਾਨੀਅਤ ਦੇ ਤੌਰ ’ਤੇ ਅਜਿਹਾ ਕੀਤਾ।

ਸੱਜਣ ਨੇ ਕਿਹਾ ਕਿ ਅਫਗਾਨ ਸਿੱਖਾਂ ਨਾਲ ਜੁੜੀਆਂ ਚਿੰਤਾਵਾਂ ਸਬੰਧੀ ਉਨ੍ਹਾਂ ਦਾ ਧਿਆਨ ਕੈਲਗਰੀ ਸਥਿਤ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨੇ ਦਿਵਾਇਆ ਸੀ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਬਲਾਕ ਕਿਊਬੇਕੋਇਸ ਨੇ ਸੱਜਣ ਨੂੰ ਸੰਸਦੀ ਕਮੇਟੀ ਅੱਗੇ ਬੁਲਾਏ ਜਾਣ ਦੀ ਮੰਗ ਕੀਤੀ ਸੀ। ਜੂਨ ਵਿਚ ਰਿਪੋਰਟ ਆਈ ਸੀ ਕਿ ਉਨ੍ਹਾਂ ਨੇ ਮਿਲਟਰੀ ਨੂੰ ਲਗਭਗ 225 ਅਫਗਾਨ ਸਿੱਖਾਂ ਨੂੰ ਕੱਢਣ ਲਈ ਕਿਹਾ ਸੀ ਪਰ ਸੱਜਣ ਨੇ ਕਿਹਾ ਕਿ ਇਹ ਕੋਈ ਆਦੇਸ਼ ਨਹੀਂ ਸੀ।

ਹਾਲਾਂਕਿ, ਇਹ ਮਿਸ਼ਨ ਸਫਲ ਨਹੀਂ ਹੋਇਆ ਸੀ, ਕੈਨੇਡੀਅਨ ਫੋਰਸ ਦੇ ਪਹੁੰਚਣ ਤੋਂ ਪਹਿਲਾਂ ਹੀ ਅਫਗਾਨ ਸਿੱਖ ਮਿਲਣ ਵਾਲੀ ਥਾਂ ਛੱਡ ਗਏ ਸਨ। ਇਹ ਗਰੁੱਪ ਬਾਅਦ ਵਿਚ ਭਾਰਤ ਪਹੁੰਚਿਆਂ ਅਤੇ ਉਨ੍ਹਾਂ ਵਿਚੋਂ ਬਹੁਤ ਸਾਰੇ ਕੈਨੇਡਾ ਆ ਚੁੱਕੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link