16.78C Vancouver
ADS

Apr 16, 2021 10:46 AM -

ਕੋਵਿਡ-19 'ਤੇ ਗੱਲ-ਬਾਤ ਲਈ ਹਰਸ਼ ਵਰਧਨ ਸ਼ਨੀਵਾਰ ਨੂੰ ਕਰਨਗੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਬੈਠਕ

Share On
harsh-vardhan-to-hold-covid-19-review-meeting-with-state-health-ministers-on-saturday
Harsh Vardhan to hold COVID-19 review meeting with state health ministers on Saturday

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਅੱਜ ਸ਼ੁੱਕਰਵਾਰ ਨੂੰ ਆਖਿਆ ਕਿ ਉਹ ਸ਼ਨੀਵਾਰ ਨੂੰ ਵੱਖੋ-ਵੱਖ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ ਅਤੇ ਸੋਮਵਾਰ ਨੂੰ ਉਹ ਕੋਵਿਡ ਸਹੂਲਤਾਂ ਨੂੰ ਵਧਾਉਣ ਨੂੰ ਲੈਕੇ ਪੂਰੇ ਮੁਲਕ ਦੇ ਸਾਰੇ ਏਮਸ ਹਸਪਤਾਲਾਂ ਨਾਲ ਵੀ ਵਰਚੁਅਲ ਬੈਠਕ ਕਰਨਗੇ।

ਉਨ੍ਹਾਂ ਦਿੱਲੀ ਵਿੱਚ ਆਖਿਆ,"ਮੈਂ ਕੱਲ ਮੁਲਕ ਵਿੱਚ ਵਧਦੇ ਕੋਵਿਡ-19 ਮਾਮਲਿਆਂ ਬਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰਾਂਗਾ। ਸੋਮਵਾਰ ਨੂੰ ਅਸੀਂ ਪੂਰੇ ਮੁਲਕ ਦੇ ਆਲ ਇੰਡੀਆ ਇੰਸਟੀਟਿਊਸ਼ਨ ਆਫ਼ ਮੈਡੀਕਲ ਸਾਇੰਸਿਜ਼ (ਏਮਸ) ਹਸਪਤਾਲਾਂ ਨਾਲ ਸੁਵਿਧਾਵਾਂ ਨੂੰ ਵਧਾਉਣ ਬਾਰੇ ਇੱਕ ਵਰਚੁਅਲ ਬੈਠਕ ਕਰਾਂਗੇ।"

ਉਹਨਾਂ ਇਹ ਵੀ ਆਖਿਆ ਕਿ ਤਾਜ਼ਾ ਅੰਕੜਿਆਂ ਮੁਤਾਬਕ, ਮੁਲਕ ਦੇ 54 ਜ਼ਿਲੇ ਅਤੇ 44 ਜ਼ਿਲਿਆਂ ਵੱਲੋਂ ਕ੍ਰਮਵਾਰ ਬੀਤੇ 7 ਦਿਨਾਂ ਅਤੇ ਬੀਤੇ 28 ਦਿਨਾਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਰਿਪੋਰਟ ਨਹੀਂ ਕੀਤੇ ਗਏ।

ਕੇਂਦਰੀ ਮੰਤਰੀ ਨੇ ਕਿਹਾ,"ਅਸੀਂ ਏਮਸ ਟ੍ਰਾਮਾ ਸੈਂਟਰ ਵਿੱਚ 70 ਹੋਰ ਬੈਡ ਅਤੇ ਝੱਜਰ ਦੇ ਕੌਮੀ ਕੈਂਸਰ ਇੰਸਟੀਟਿਊਟ ਵਿੱਚ 100 ਹੋਰ ਬੈਡ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਮੈਨੂੰ ਯਕੀਨ ਹੈ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਕਰਕੇ ਸਾਡੇ ਦਰਪੇਸ਼ ਆਈਆਂ ਮੁਸ਼ਕਿਲਾਂ 'ਤੇ ਅਸੀਂ ਕਾਬੂ ਪਾਉਣ 'ਚ ਸਫ਼ਲ ਹੋਵਾਂਗੇ।"

ਉਨ੍ਹਾਂ ਨੇ ਰੈਮਡੀਸੀਵਰ ਦਵਾਈ ਦੀ ਕਾਲਾ ਬਜ਼ਾਰੀ ਅਤੇ ਹੋਰ ਗ਼ਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਵੀ ਦਿਵਾਇਆ।

"ਕੋਰੋਨਾਵਾਇਰਸ ਦੀ ਦਵਾਈ ਰੈਮਡੀਸੀਵਰ ਬਣਾਉਣ ਵਾਲਿਆਂ ਨੂੰ ਇਸਦੇ ਉਤਪਾਦਨ ਨੂੰ ਹੋਰ ਤੇਜ਼ ਕਰਨ ਲਈ ਆਖ ਦਿੱਤਾ ਗਿਆ ਹੈ| ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਦਵਾਈ ਦੀ ਕਾਲਾ ਬਜ਼ਾਰੀ ਅਤੇ ਗ਼ਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ,"ਉਨ੍ਹਾਂ ਅੱਗੇ ਆਖਿਆ।

ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਅੱਜ ਸ਼ੁੱਕਰਵਾਰ ਨੂੰ ਆਲ ਇੰਡੀਆ ਇੰਸਟੀਟਿਊਸ਼ਨ ਆਫ਼ ਮੈਡੀਕਲ ਸਾਇੰਸਿਜ਼ (ਏਮਸ) ਵਿਖੇ ਪੁੱਜੇ ਸਨ, ਜਿੱਥੇ ਏਮਸ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਅਤੇ ਹਸਪਤਾਲ ਦੇ ਹੋਰ ਡਾਕਟਰ ਇਸ ਵੇਲੇ ਮੌਜੂਦ ਸਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link