13.67C Vancouver
ADS

Sep 17, 2020 7:45 PM -

ਹਰਸਿਮਰਤ ਕੌਰ ਬਾਦਲ ਨੇ ਦਿੱਤਾ ਕੇਂਦਰ ਸਰਕਾਰ ਤੋਂ ਅਸਤੀਫ਼ਾ; ਕੈਪਟਨ ਨੇ ਕਿਹਾ ਅਕਾਲੀਆਂ ਦਾ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਡਰਾਮਾ

Share On
harsimrat-kaur-badal-resigns-from-union-cabinet-over-anti-farmer-legislation-capt-amarinder-singh-calls-the-deecision-a-part-of-long-chain-of-theatrics
Food Processing Minister Harsimrat Kaur Badal on Thursday resigned from Union Cabinet in protest against "anti-farmer ordinances and legislation". (Photo - Harsimrat Kaur Badal/Twitter)

ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ ਐਨ.ਡੀ.ਏ. 'ਚ ਅੰਦਰੂਨੀ ਆਵਾਜ਼ਾਂ ਉੱਠਣ ਲੱਗੀਆਂ ਹਨ।

ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ।

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸਨ।

ਸੁਖਬੀਰ ਬਾਦਲ ਨੇ ਅੱਜ ਕਿਹਾ, "ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਹ ਖੇਤੀਬਾੜੀ ਨਾਲ ਸਬੰਧਤ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ।"

ਬਾਦਲ ਨੇ ਕਿਹਾ, "ਅਸੀਂ ਐਨ.ਡੀ.ਏ. ਦੇ ਭਾਈਵਾਲ ਹਾਂ। ਅਸੀਂ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਦੱਸਿਆ। ਅਸੀਂ ਇਸ ਮੁੱਦੇ ਨੂੰ ਹਰ ਪਲੇਟਫਾਰਮ 'ਤੇ ਉਠਾਇਆ। ਅਸੀਂ ਕਿਸਾਨਾਂ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਨਹੀਂ ਹੋਇਆ।"

ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ

ਹਰਸਿਮਰਤ ਕੌਰ ਬਾਦਲ ਦੇ ਕੇਂਦਰ ਤੋਂ ਅਸਤੀਫਾ ਦੇਣ ਮਗਰੋਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਦਾ ਮਹਿਜ ਇੱਕ ਡਰਾਮਾ ਹੈ।

ਉਨ੍ਹਾਂ ਕਿਹਾ ਖੇਤੀਬਾੜੀ ਆਰਡੀਨੈਂਸ ਦੀ ਚਪੇੜ ਖਾਣ ਮਗਰੋਂ ਵੀ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ ਗੱਠਜੋੜ ਨਹੀਂ ਤੋੜਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਵੀ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਲਈ ਇਕ ਚਾਲ ਸੀ।

ਪਰ ਅਕਾਲੀ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ 'ਚ ਕਾਮਯਾਬ ਨਹੀਂ ਹੋਣਗੇ।

ਕੈਪਟਨ ਨੇ ਅਕਾਲੀ ਦਲ ਦੇ ਫੈਸਲੇ ਤੇ ਇਸ ਨੂੰ 'TOO LITTLE TOO LATE' ਯਾਨੀ ਬਹੁਤ ਛੋਟਾ, ਅਤੇ ਬਹੁਤ ਦੇਰੀ ਵਾਲਾ ਫੈਸਲਾ ਦੱਸਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link