17.47C Vancouver
ADS

Feb 7, 2020 11:19 PM -

ਅਦਾਲਤ ਨੇ ਪੀ.ਐਸ.ਓ. ਮਹੀਪਾਲ ਨੂੰ ਐਲਾਨਿਆ ਦੋਸ਼ੀ, ਸੁਣਾਈ ਫਾਂਸੀ ਦੀ ਸਜ਼ਾ

Share On
haryana-court-awards-death-sentence-to-pso-who-killed-judges-wife-son
Haryana court awards death sentence to PSO who killed judge's wife, son. Photo-ANI.

ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਹਾਈ ਪ੍ਰੋਫਾਇਲ ਦੋਹਰੇ ਕਤਲ ਕਾਂਡ ਮਾਮਲੇ 'ਚ ਪੀ.ਐਸ.ਓ. ਮਹਿਪਾਲ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਹਰਿਆਣਾ ਦੀ ਅਦਾਲਤ ਨੇ ਉਸਨੂੰ ਫਾਂਸੀ ਦੀ ਸਜਾ ਸੁਣਾਈ ਹੈ।

ਮਾਮਲਾ 13 ਅਕਤੂਬਰ 2018 ਦਾ ਹੈ।

ਦੋਸ਼ੀ ਮਹਿਪਾਲ ਨੇ 13 ਅਕਤੂਬਰ 2018 ਦੀ ਦੁਪਹਿਰ ਜੱਜ ਕ੍ਰਿਸ਼ਨਕਾਂਤ ਸ਼ਰਮਾ ਦੀ ਪਤਨੀ ਤੇ ਬੇਟੇ ਦਾ ਕਤਲ ਕਰ ਦਿੱਤਾ ਸੀ।

ਮਹਿਪਾਲ ਡੇਢ ਸਾਲ ਤੋਂ ਜੱਜ ਕ੍ਰਿਸ਼ਨਕਾਂਤ ਦੀ ਸੁਰੱਖਿਆ 'ਚ ਤਾਇਨਾਤ ਸੀ।

ਦੋਸ਼ੀ ਪੀ.ਐਸ.ਓ. ਵਾਰਦਾਤ ਵਾਲੇ ਦਿਨ ਦੀ ਦੁਪਹਿਰ ਮੌਕੇ, ਜੱਜ ਦੀ ਪਤਨੀ ਤੇ ਬੇਟੇ ਨੂੰ ਮਾਰਕਿਟ 'ਚ ਮੈਡੀਕਲ ਸਟੋਰ ਲੈ ਕੇ ਆਇਆ ਸੀ ਤੇ ਉੱਥੇ ਹੀ ਉਸ ਨੇ ਦੋਹਾਂ ਨੂੰ ਗੋਲੀ ਮਾਰ ਦਿੱਤੀ ਸੀ।

ਇਸ ਤੋਂ ਬਾਅਦ ਉਸ ਨੇ ਆਪ ਜੱਜ ਨੂੰ ਫੋਨ ਕਰਕੇ ਦੱਸਿਆ ਕਿ ਉਸਨੇ ਉਨ੍ਹਾਂ ਦੀ ਪਤਨੀ ਤੇ ਬੇਟੇ ਨੂੰ ਗੋਲੀ ਮਾਰ ਦਿੱਤੀ ਹੈ।

ਇਲਾਜ ਦੌਰਾਨ ਦੋਨਾਂ ਦੀ ਮੌਤ ਹੋ ਗਈ ਸੀ।

ਹੁਣ ਕੋਰਟ ਵਲੋਂ ਮਹਿਪਾਲ ਨੂੰ ਦੋਸ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜਾ ਸੁਣਾ ਦਿੱਤੀ ਗਈ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link