19.03C Vancouver
ADS

May 1, 2020 2:41 AM -

ਧਰਮਿੰਦਰ ਨੇ ਕੀਤਾ ਰਿਸ਼ੀ ਕਪੂਰ ਨੂੰ ਯਾਦ, ਸਾਂਝੀ ਕੀਤੀ ਤਸਵੀਰ, ਹੋਏ ਭਾਵੁਕ

Share On
he-was-like-son-to-me-dharmendra-expresses-grief-over-demise-of-rishi-kapoor
Veteran actor Dharmendra expressed grief over the demise of legendary star Rishi Kapoor who passed away at the age of 67 on Thursday in Mumbai. Photo-ANI

ਹਿੰਦੀ ਫਿਲਮ ਜਗਤ ਦੇ ਨਾਮੀ ਕਲਾਕਾਰ ਧਰਮਿੰਦਰ ਨੇ ਰਿਸ਼ੀ ਕਪੂਰ ਨੂੰ ਯਾਦ ਕੀਤਾ ਹੈ।

ਆਪਣੇ 'ਨਸੀਬ' ਫਿਲਮ ਦੇ ਸਹਿ-ਕਲਾਕਾਰ ਰਿਸ਼ੀ ਕਪੂਰ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਧਰਮਿੰਦਰ ਨੇ ਦੁਖ ਦਾ ਪ੍ਰਗਟਾਵਾ ਕੀਤਾ।

ਤਸਵੀਰ ਦੇ ਵਿੱਚ ਰਿਸ਼ੀ ਕਪੂਰ ਧਰਮਿੰਦਰ ਦੇ ਪੈਰਾਂ ਵੱਲ ਨੂੰ ਝੁਕਦੇ ਵਿਖਾਈ ਦਿੰਦੇ ਹਨ, ਜਦਕਿ ਧਰਮਿੰਦਰ ਉਨ੍ਹਾਂ ਦੇ ਮੋਢੇ ਫੜ੍ਹਕੇ ਖੜੇ ਹਨ।

ਦੋਨੇ ਮੁਸਕੁਰਾਉਂਦੇ ਹੋਏ ਵਿਖਾਈ ਦਿੰਦੇ ਹਨ। ਇਸਦੇ ਬਾਰੇ ਲਿਖਦੇ ਹੋਏ ਧਰਮਿੰਦਰ ਨੇ ਕਿਹਾ ਕਿ ਦੋ ਦਿਨ ਵਿਚਾਲੇ ਇਰਫਾਨ ਅਤੇ ਰਿਸ਼ੀ ਜਿਹੇ ਅਦਾਕਾਰਾਂ ਦੇ ਦੇਹਾਂਤ ਤੋਂ ਓਹ ਹੈਰਾਨ ਹਨ।

ਉਨ੍ਹਾਂ ਇੱਕ ਟਵੀਟ 'ਚ ਲਿਖਿਆ, "ਉਸਨੇ ਕੈਂਸਰ ਦੇ ਨਾਲ ਬਹਾਦਰੀ ਨਾਲ ਲੜਾਈ ਕੀਤੀ। ਓਹ ਮੇਰੇ ਬੇਟੇ ਜਿਹਾ ਸੀ।

ਮੈਂ ਬੇਹਦ ਨਿਰਾਸ਼ ਅਤੇ ਟੁੱਟਿਆ ਮਹਿਸੂਸ ਕਰ ਰਿਹਾ ਹਾਂ।

ਪਰਿਵਾਰ ਦੇ ਲਈ ਅਰਦਾਸ ਕਰਦਾ ਹਾਂ।"

ਧਰਮਿੰਦਰ ਅਤੇ ਰਿਸ਼ੀ ਕਪੂਰ ਨੇ ਇਕੱਠਿਆਂ ਕਈ ਫਿਲਮਾਂ ਕੀਤੀਆਂ ਸਨ, ਜਿਸਦੇ ਵਿਚ 'ਸਿਤਮਗਰ', 'ਕਾਤਿਲੋਂ ਕੇ ਕਾਤਿਲ', 'ਸ਼ੇਰਦਿਲ' ਅਤੇ 'ਹਥਿਆਰ' ਜੇਹੀਆਂ ਫਿਲਮਾਂ ਸ਼ਾਮਿਲ ਹਨ।

ਰਿਸ਼ੀ ਕਪੂਰ 67 ਸਾਲ ਦੇ ਸਨ।

ਉਨ੍ਹਾਂ ਨੂੰ ਬੁੱਧਵਾਰ ਦੇ ਦਿਨ ਮੁੰਬਈ ਦੇ ਸਰ ਐਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਸੀ।

ਰਿਸ਼ੀ ਕਪੂਰ ਨੂੰ ਆਖਰੀ ਵਾਰ ਫਿਲਮੀ ਪਰਦੇ 'ਤੇ ਇਮਰਾਨ ਹਾਸ਼ਮੀ ਦੇ ਨਾਲ ਹਿੰਦੀ ਫਿਲਮ 'ਦ ਬੌਡੀ' ਵਿਚ ਵੇਖਿਆ ਗਿਆ ਸੀ।

ਰਿਸ਼ੀ ਕਪੂਰ ਨੇ ਆਪਣੇ ਫਿਲਮੀ ਕਰੀਅਰ ਦੌਰਾਨ 'ਬੌਬੀ', 'ਚਾਂਦਨੀ', 'ਕਰਜ਼' ਅਤੇ ਕਈ ਹੋਰ ਯਾਦਗਾਰ ਫਿਲਮਾਂ ਦਿੱਤੀਆਂ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link