18.59C Vancouver
ADS

May 13, 2020 2:28 PM -

ਹੈਲਥ ਕੈਨੇਡਾ ਵੱਲੋਂ ਕੋਵਿਡ-19 ਦੀਆਂ ਐਂਟੀਬਾਡੀਜ਼ ਦੀ ਪਛਾਣ ਕਰਣ ਲਈ ਇੱਕ ਬਲੱਡ ਟੈਸਟ ਨੂੰ ਮਨਜ਼ੂਰੀ

Share On
health-canada-approves-serological-test-to-detect-covid-19-antibodies
This undated electron microscope image made available by the U.S. National Institutes of Health in February 2020 shows the virus that causes COVID-19. THE CANADIAN PRESS/NIAID-RML via AP

ਹੈਲਥ ਕੈਨੇਡਾ ਮੁਤਾਬਕ ਕੋਵਿਡ-19 ਦੀਆਂ ਐਂਟੀਬਾਡੀਜ਼ ਦੀ ਪਛਾਣ ਕਰਣ ਵਾਸਤੇ ਪਹਿਲੇ ਸਿਰੋਲੌਜੀਕਲ ਟੈਸਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਡਿਆਸੋਰੀਨ ਨਾਂ ਦੀ ਇਕ ਇਟਾਲੀਅਨ ਮਲਟੀਨੈਸ਼ਨਲ ਬਾਇਓਟੈਕਨਾਲੋਜੀ ਕੰਪਨੀ ਨੇ ਲਿਏਸੌਨ ਟੈਸਟ ਵੀ ਵਿਕਸਿਤ ਕੀਤਾ ਸੀ ਜਿਸ ਨੂੰ ਹਾਲ ਹੀ ਵਿੱਚ ਯੂ.ਐਸ. ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਮਨਜ਼ੂਰੀ ਮਿਲੀ ਸੀ।

ਹੈਲਥ ਕੈਨੇਡਾ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਇੱਕ ਸਟੇਟਮੈਂਟ ਵਿੱਚ ਇਹ ਗੱਲ ਸਾਂਝੀ ਕੀਤੀ ਗਈ ਕਿ ਕਨੇਡੀਅਨ ਲੈਬਾਰਟਰੀਆਂ ਦੇ ਵਿੱਚ ਇਹ ਟੈਸਟ ਕੋਵਿਡ-19 ਦੀਆਂ ਐਂਟੀਬਾਡੀਜ਼ ਪਛਾਨਣ ਅਤੇ ਇਹ ਬਿਹਤਰ ਸਮਝਣ ਵਿੱਚ ਸਹਾਈ ਹੋਵੇਗਾ ਕਿ ਜਿਹੜੇ ਵਿਅਕਤੀਆਂ ਨੂੰ ਵਾਇਰਸ ਹੋ ਚੁੱਕਾ ਹੈ ਕੀ ਉਨ੍ਹਾਂ ਨੂੰ ਇਸ ਤੋਂ ਬਚਾਅ ਹੈ।

ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਹੋਰ ਖੋਜ ਰਾਹੀਂ ਪਾਜ਼ਿਟਿਵ ਐਂਟੀਬਾਡੀ ਟੈਸਟਾਂ ਅਤੇ ਦੋਬਾਰਾ ਇਨਫੈਕਸ਼ਨ ਦੇ ਖ਼ਤਰੇ ਦੇ ਆਪਸ ਵਿੱਚ ਸੰਬੰਧ ਨੂੰ ਸਮਝਣ ਵਿੱਚ ਵੀ ਮਦਦ ਮਿਲੇਗੀ।

ਹੈਲਥ ਕੈਨੇਡਾ ਮੁਤਾਬਕ ਅਗਲੇ ਦੋ ਸਾਲਾਂ ਵਿੱਚ ਤਕਰੀਬਨ ਇੱਕ ਮਿਲੀਅਨ ਖ਼ੂਨ ਦੇ ਸੈਂਪਲ ਇਕੱਠੇ ਕੀਤੇ ਜਾਣਗੇ ਤਾਂ ਕਿ ਆਮ ਆਬਾਦੀ ਅਤੇ ਸਿਹਤ ਸੰਭਾਲ ਕਾਮਿਆਂ ਅਤੇ ਬਜ਼ੁਰਗਾਂ ਵਰਗੇ ਇਨਫੈਕਸ਼ਨ ਦੇ ਵੱਧ ਖ਼ਤਰੇ ਵਾਲੇ ਸਮੂਹਾਂ ਵਿੱਚ ਵਾਇਰਸ ਦੇ ਫੈਲਾਅ ਉੱਤੇ ਨਜ਼ਰ ਰੱਖੀ ਜਾ ਸਕੇ।

ਉਨ੍ਹਾਂ ਅਨੁਸਾਰ ਟੈਸਟਿੰਗ ਰਾਹੀਂ ਕਨੇਡੀਅਨਾਂ ਦੀ ਸਿਹਤ ਸੰਭਾਲ ਲਈ ਸਹੀ ਫੈਸਲੇ ਲੈਣ ਵਿੱਚ ਮਦਦ ਮਿਲੇਗੀ।

ਸਟੇਟਮੈਂਟ ਮੁਤਾਬਕ “ਹੈਲਥ ਕੈਨੇਡਾ ਕਨੇਡੀਅਨ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਵੱਲ ਅਤੇ ਸੁਰੱਖਿਅਤ ਅਤੇ ਅਸਰਦਾਰ ਸਿਹਤ ਉਤਪਾਦਾਂ ਵਿੱਚ ਵਾਧਾ ਕਰਣ ਲਈ ਕੰਮ ਕਰਦੀ ਰਹੇਗੀ।”

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link