13.2C Vancouver
ADS

Sep 28, 2023 7:40 PM - The Canadian Press

ਹੈਲਥ ਕੈਨੇਡਾ ਨੇ ਫਾਈਜ਼ਰ BioNTech ਦੀ ਅਪਡੇਟ ਕੀਤੀ ਵੈਕਸੀਨ ਨੂੰ ਦਿੱਤੀ ਮਨਜ਼ੂਰੀ

Share On
health-canada-authorizes-updated-pfizer-biontech-covid-vaccine
Both Pfizer and Moderna's shots are one-dose vaccines for people five years of age and older.(Photo: The Canadian Press)

ਹੈਲਥ ਕੈਨੇਡਾ ਨੇ ਫਾਈਜ਼ਰ BioNTech ਦੀ ਅਪਡੇਟ ਕੀਤੀ ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੈਕਸੀਨ ਛੇ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਕੈਨੇਡੀਅਨਜ਼ ਦੇ ਲਗਾਈ ਜਾ ਸਕਦੀ ਹੈ।

ਇਹ ਨਵੀਂ ਵੈਕਸੀਨ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ XBB.1.5 ਨੂੰ ਟਾਰਗੇਟ ਕਰਦੀ ਹੈ। ਹੈਲਥ ਕੈਨੇਡਾ ਨੂੰ 29 ਜੂਨ 2023 ਨੂੰ Pfizer-BioNTech ਤੋਂ ਇੱਕ ਸਬਮਿਸ਼ਨ ਪ੍ਰਾਪਤ ਹੋਈ ਸੀ।

ਇਹ ਹੈਲਥ ਕੈਨੇਡਾ ਦੁਆਰਾ ਮਨਜ਼ੂਰ ਕੀਤੀ ਗਈ ਦੂਜੀ ਵੈਕਸੀਨ ਹੈ ਜੋ ਸਬਵੇਰੀਐਂਟ ਨੂੰ ਨਿਸ਼ਾਨਾ ਬਣਾਉਂਦੀ ਹੈ।

ਇਸ ਤੋਂ ਪਹਿਲਾਂ ਮੌਡਰਨਾ ਦੀ ਅਪਡੇਟ ਕੀਤੀ ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਫਾਈਜ਼ਰ ਵੈਕਸੀਨ ਬਾਰੇ ਹੈਲਥ ਕੈਨੇਡਾ ਨੇ ਕਿਹਾ ਕਿ ਪ੍ਰੋਡਕਟ ਲੇਬਲ ਦੇ ਅਨੁਸਾਰ ਵੈਕਸੀਨ ਨੂੰ ਪੰਜ ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਇੱਕ-ਡੋਜ਼ ਲਗਾਈ ਜਾਵੇਗੀ।

ਛੇ ਮਹੀਨੇ ਅਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਜਿਨ੍ਹਾਂ ਨੂੰ ਪਹਿਲਾਂ ਪੂਰੀ COVID-19 ਪ੍ਰਾਇਮਰੀ ਸੀਰੀਜ਼ ਨਹੀਂ ਮਿਲੀ ਹੈ ਉਨ੍ਹਾਂ ਨੂੰ ਤਿੰਨ ਖੁਰਾਕਾਂ ਮਿਲਣਗੀ ਆਂ।

ਜੇਕਰ ਉਨ੍ਹਾਂ ਨੇ ਪ੍ਰਾਇਮਰੀ ਸੀਰੀਜ਼ ਪੂਰੀ ਕਰ ਲਈ ਹੈ ਤਾਂ ਉਨ੍ਹਾਂ ਨੂੰ ਇੱਕ ਖੁਰਾਕ ਮਿਲੇਗੀ।

ਏਜੰਸੀ ਨੇ ਸਾਰੇ ਕੈਨੇਡੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੋਵਿਡ-19 ਵੈਕਸੀਨ ਨਾਲ ਅਪ-ਟੂ-ਡੇਟ ਰਹਿਣ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link