13.71C Vancouver
ADS

Apr 13, 2021 5:31 PM -

ਹੈਲਥ ਕੈਨੇਡਾ ਵੱਲੋਂ ਜੌਨਸਨ ਐਂਡ ਜੌਨਸਨ ਵੈਕਸੀਨ ਦੇ ਵਿਲੱਖਣ ਕਿਸਮ ਦੇ ਬਲੱਡ ਕਲੌਟਸ ਦੀ ਕੀਤੀ ਜਾ ਰਹੀ ਜਾਂਚ

Share On
health-canada-investigating-reports-johnson-johnson-covid-19-vaccine-may-be-linked-to-extremely-rare-cases-of-blood-clots
Health Canada says it is investigating reports the Johnson &Johnson COVID-19 vaccine may be linked to extremely rare cases of blood clots. (Photo - Health Canada/Twitter)

ਹੈਲਥ ਕੈਨੇਡਾ ਨੇ ਇੱਕ ਟਵੀਟ ਕਰ ਦੱਸਿਆ ਹੈ ਕਿ ਰਿਪੋਰਟਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਜੌਨਸਨ ਐਂਡ ਜੌਨਸਨ ਦੀ ਕੋਵਿਡ-19 ਵੈਕਸੀਨ ਕੁਝ ਬੇਹੱਦ ਵਿਲੱਖਣ ਕਿਸਮ ਦੇ ਬਲੱਡ ਕਲੌਟਸ ਦਾ ਕਾਰਨ ਬਣੀ ਹੋ ਸਕਦੀ ਹੈ।

ਕਨੇਡੀਅਨ ਡਰੱਗ ਰੈਗੂਲੇਟਰ ਦਾ ਕਹਿਣਾ ਹੈ ਕਿ ਇਸ ਮਾਮਲੇ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਹੁਣ ਵੀ ਟ੍ਰੈਕ 'ਤੇ ਹੈ ਕਿ ਇਸੇ ਮਹੀਨੇ ਦੇ ਅੰਤ ਤਕ ਦੇਸ਼ ਕੋਲ ਜੌਨਸਨ ਐਂਡ ਜੌਨਸਨ ਦੀ ਕੋਵਿਡ-19 ਵੈਕਸੀਨ ਪਹੁੰਚ ਸਕਦੀ ਹੈ।

ਪਰ ਉਨ੍ਹਾਂ ਕਿਹਾ ਕਿ ਅਮਰੀਕਾ 'ਚ ਉਜਾਗਰ ਹੋ ਰਹੀਆਂ ਜਾਣਕਾਰੀਆਂ 'ਤੇ ਗੌਰ ਕੀਤਾ ਜਾ ਰਿਹਾ ਹੈ ਅਤੇ ਅੱਗੇ ਦੇ ਫੈਸਲੇ ਵੀ ਉਸੇ ਅਨੁਸਾਰ ਲਏ ਜਾਣਗੇ।

ਪਰ ਉਨ੍ਹਾਂ ਕਿਹਾ ਕਿ ਇਸ ਤੋਂ ਇਹ ਵੀ ਪਤਾ ਚਲਦਾ ਹੈ ਕਿ ਵੱਧ ਤੋਂ ਵੱਧ ਵੈਕਸੀਨ ਕਰਾਰ ਹਾਸਿਲ ਕਰਨੇ ਕਿੰਨੇ ਜ਼ਰੂਰੀ ਸਨ, ਜਿਸ ਨਾਲ ਕਿ ਕਿਸੇ ਇੱਕ ਪਾਸੇ ਵਿਘਨ ਪੈਣ ਦੇ ਬਾਵਜੂਦ ਵੈਕਸੀਨ ਪ੍ਰੀਕਿਰਿਆ ਜਾਰੀ ਰਹਿਣਾ ਸੰਭਵ ਬਣਾਇਆ ਜਾ ਸਕਦਾ ਸੀ।

ਯਾਦ ਰਹੇ ਅੱਜ ਅਮਰੀਕਾ ਨੇ ਕੋਵਿਡ-19 ਸੰਬੰਧੀ ਜੌਨਸਨ ਐਂਡ ਜੌਨਸਨ ਦੀ ਵੈਕਸੀਨ 'ਤੇ ਟੈਂਪਰੇਰੀ ਪੱਧਰ 'ਤੇ ਰੋਕ ਲਗਾਉਣ ਦੀ ਸਿਫਾਰਿਸ਼ ਕੀਤੀ ਹੈ।

ਅਜਿਹੀਆਂ 6 ਰਿਪੋਰਟਸ ਦੀ ਜਾਂਚ ਕੀਤੀ ਜਾ ਰਹੀ ਹੈ, ਜਿੱਥੇ ਇਸ ਵੈਕਸੀਨ ਨਾਲ ਸੰਬੰਧਤ ਬਲੱਡ ਕਲੌਟਸ ਬਣਨ ਦੀ ਜਾਣਕਾਰੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਅਮਰੀਕਾ 'ਚ ਇਹ ਡੋਜ਼ ਹਾਸਿਲ ਕਰਨ ਵਾਲੇ 6.8 ਮਿਲੀਅਨ ਲੋਕਾਂ 'ਚ 6 ਔਰਤਾਂ ਨੂੰ ਇਸ ਵੈਕਸੀਨ ਦੇ ਸ਼ੌਟ ਲੱਗਣ ਤੋਂ ਬਾਅਦ 6 ਤੋਂ 13 ਦਿਨ ਵਿਚਾਲੇ ਬਲੱਡ ਕਲੌਟ ਸਥਾਪਿਤ ਹੋ ਗਏ ਸਨ।

ਇਹਨਾਂ 'ਚ ਇੱਕ ਦੀ ਮੌਤ ਹੋ ਗਈ।

ਹੈਲਥ ਕੈਨੇਡਾ ਦਾ ਟਵੀਟ:

(1 of 2) HC is aware of the U.S.’ pause on the use of the Janssen #COVID19 vaccine due to reports of unusual blood clots. Health Canada authorized this vaccine on March 5; however, there have been no shipments to Canada. http://ow.ly/JYjx50Enxnz

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link