14.04C Vancouver
ADS

Jun 19, 2024 5:59 PM - The Canadian Press

ਕੈਨੇਡਾ ਸਰਕਾਰ ਦਾ ਰਾਸ਼ਟਰੀ ਫਾਰਮਾਕੇਅਰ ਪ੍ਰੋਗਰਾਮ 1 ਅਪ੍ਰੈਲ 2025 ਤੋਂ ਹੋਵੇਗਾ ਲੌਂਚ

Share On
health-minister-says-he-aims-to-launch-national-pharmacare-program-by-next-april
A pharmacare bill drafted by the Liberals and the NDP has made its way through the House of Commons, but still needs to be studied by the Senate.(Photo: The Canadian Press)

ਕੈਨੇਡਾ ਸਰਕਾਰ ਦਾ ਰਾਸ਼ਟਰੀ ਫਾਰਮਾਕੇਅਰ ਪ੍ਰੋਗਰਾਮ 1 ਅਪ੍ਰੈਲ 2025 ਤੋਂ ਲੌਂਚ ਹੋਵੇਗਾ। ਸਿਹਤ ਮੰਤਰੀ ਮਾਰਕ ਹੌਲੈਂਡ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਇਸ ਨੂੰ ਸ਼ੁਰੂ ਕਰਨ ਦਾ ਇਹ ਟੀਚਾ ਰੱਖ ਰਹੇ ਹਨ।

ਕੈਨੇਡੀਅਨਾਂ ਨੂੰ ਸ਼ੂਗਰ ਅਤੇ ਗਰਭ ਨਿਰੋਧਕ ਦਵਾਈਆਂ ਫਰੀ ਵਿਚ ਮੁਹੱਈਆ ਕਰਵਾਉਣ ਨਾਲ ਸਬੰਧਤ ਫਾਰਮਾਕੇਅਰ ਐਕਟ ਲਿਬਰਲਸ ਅਤੇ ਐੱਨ. ਡੀ. ਪੀ. ਵਿਚਕਾਰ ਹੋਏ ਰਾਜਨੀਤਕ ਸਮਝੌਤੇ ਦਾ ਹਿੱਸਾ ਹੈ

ਨੇ ਪੰਜ ਸਾਲਾਂ ਵਿਚ ਇਸ ਪ੍ਰੋਗਰਾਮ ਲਈ $1.5 ਬਿਲੀਅਨ ਦਾ ਬਜਟ ਰੱਖਿਆ ਹੈ। ਟਰੂਡੋ ਸਰਕਾਰ ਦੇ ਸਿਹਤ ਮੰਤਰੀ ਨੇ ਕਿਹਾ ਕਿ ਉਹ ਫਾਰਮਾਕੇਅਰ ਬਿੱਲ ਨੂੰ ਸ਼ਾਹੀ ਮਨਜ਼ੂਰੀ ਮਿਲਣ ਦੀ ਉਡੀਕ ਵਿਚ ਹਨ ਪਰ ਇਸ ਲਈ ਤੇਜ਼ੀ ਲਈ ਕੰਮ ਕਰ ਰਹੇ ਹਨ ਅਤੇ ਸੂਬਾ ਸਰਕਾਰਾਂ ਨਾਲ ਡੀਲ ਲਈ ਗੱਲਬਾਤ ਸ਼ੁਰੂ ਕਰਨ ਵਾਸਤੇ ਉਦੋਂ ਤੱਕ ਇੰਤਜ਼ਾਰ ਨਹੀਂ ਕਰਨਗੇ।

ਹੌਲੈਂਡ ਨੇ ਕਿਹਾ ਕਿ ਮੇਰਾ ਉਦੇਸ਼ ਅਗਲੇ ਸਾਲ 1 ਅਪ੍ਰੈਲ ਤੋਂ ਹਰ ਸੂਬੇ ਅਤੇ ਖੇਤਰ ਵਿਚ ਫਾਰਮਾਕੇਅਰ ਪ੍ਰੋਗਰਾਮ ਤਹਿਤ ਦਵਾਈਆਂ ਦੀ ਪਹੁੰਚ ਨੂੰ ਦੇਖਣਾ ਹੈ ਅਤੇ ਇਸੇ ਟੀਚੇ ’ਤੇ ਉਹ ਲੱਗੇ ਹੋਏ ਹਨ।

ਗੌਰਤਲਬ ਹੈ ਕਿ ਫੈਡਰਲ ਸਰਕਾਰ ਨੇ ਨੈਸ਼ਨਲ ਫਾਰਮਾਕੇਅਰ ਬਿੱਲ ਫਰਵਰੀ ਵਿਚ ਪੇਸ਼ ਕੀਤਾ ਸੀ, ਜੋ ਹਾਊਸ ਆਫ ਕਾਮਨ ਵਿਚ ਪਾਸ ਹੋ ਚੁੱਕਾ ਹੈ ਅਤੇ ਹੁਣ ਇਹ ਸੈਨੇਟ ਕੋਲ ਹੈ। ਹੌਲੈਂਡ ਨੇ ਕਿਹਾ ਕਿ ਉਹ ਸੈਨੇਟ ਨੂੰ ਇਸ ’ਤੇ ਜਲਦੀ ਨਾਲ ਕੰਮ ਕਰਨ ਲਈ ਕਹਿ ਰਹੇ ਹਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link