18.86C Vancouver
ADS

Jul 11, 2025 6:04 PM - The Canadian Press

ਬੀ.ਸੀ. ਦੇ ਸਿਹਤ ਮੰਤਰੀ ਨੇ ਦੁਰਲੱਭ ਬਿਮਾਰੀ ਨਾਲ ਪੀੜਤ 9 ਸਾਲਾ ਬੱਚੀ ਲਈ ਇਲਾਜ ਕਵਰੇਜ ਦੇਣ ਤੋਂ ਕੀਤਾ ਇਨਕਾਰ

Share On
health-minister-says-rare-disease-funds-denied-again-for-b-c-girl-charleigh-pollock
Health Minister Josie Osborne says in a statement that she knows the outcome of the review process is not what the family of Charleigh Pollock wanted.(Photo - The Canadian Press)

ਬੀ.ਸੀ. ਦੇ ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵੈਨਕੂਵਰ ਆਈਲੈਂਡ ਦੀ ਨੌਂ ਸਾਲ ਦੀ ਬੱਚੀ ਜਿਸ ਨੂੰ ਇੱਕ ਦੁਰਲੱਭ ਬਿਮਾਰੀ ਹੈ, ਉਸ ਲਈ ਡਰੱਗ ਕਵਰੇਜ ਬੰਦ ਰਹੇਗੀ। ਚਾਰਲੀ ਪੋਲੌਕ -ਬੈਟਨ ਨਾਲ ਪੀੜਤ ਹੈ ਤੇ ਇਹ ਸੂਬੇ ਦਾ ਅਜਿਹਾ ਇੱਕੋ-ਇੱਕ ਕੇਸ ਹੈ, ਇਸ ਬਿਮਾਰੀ ਕਾਰਨ ਰੋਜ਼ਾਨਾ ਕਈ ਦੌਰੇ ਆਉਂਦੇ ਹਨ ਅਤੇ ਦਿਮਾਗ ਨੂੰ ਨੁਕਸਾਨ ਪਹੁੰਚਦਾ ਹੈ।

ਨੌ ਸਾਲਾ ਬੱਚੀ ਨੂੰ ਬ੍ਰਾਇਨਿਊਰਾ ਨਾਮਕ ਦਵਾਈ ਦਿੱਤੀ ਜਾ ਰਹੀ ਸੀ, ਜਿਸ ਦਾ ਸਾਲਾਨਾ ਖ਼ਰਚ $1-ਮਿਲੀਅਨ ਹੈ। ਸਰਕਾਰ ਦਾ ਕਹਿਣਾ ਸੀ ਕਿ ਬ੍ਰਾਇਨਿਊਰਾ ਲੈਣ ਨਾਲ ਬੱਚੀ ਨੂੰ ਕੋਈ ਲਾਭ ਨਹੀਂ ਮਿਲ ਰਿਹਾ ਸੀ। ਮੰਤਰਾਲਾ ਨੇ ਕਿਹਾ ਕਿ ਸਿਹਤ ਮੰਤਰੀ ਜੋਸੀ ਓਸਬੋਰਨ ਵਲੋਂ ਪਿਛਲੇ ਹਫ਼ਤੇ ਚਾਰਲੀ ਦੇ ਮਾਤਾ-ਪਿਤਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਬੱਚੀ ਦੇ ਡੌਕਟਰਜ਼ ਨੇ ਇਲਾਜ ਬੰਦ ਕਰਨ ਦੇ ਫੈਸਲੇ ਦੀ ਅਪੀਲ ਕੀਤੀ ਸੀ। ਮੰਤਰਾਲਾ ਮੁਤਾਬਕ, ਬ੍ਰਿਟੇਨ ਨੇ ਵੀ ਬੈਟਨ ਬਿਮਾਰੀ ਦੇ ਮਰੀਜ਼ਾਂ ਲਈ ਬ੍ਰਾਇਨਿਊਰਾ ਲਈ ਕਵਰੇਜ ਬੰਦ ਕਰਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ ਕਿਉਂਕਿ ਇਸ ਦੀ ਲੰਬੇ ਸਮੇਂ ਦੀ ਪ੍ਰਭਾਵਸ਼ੀਲਤਾ ਦੇ ਸਬੂਤ ਨਹੀਂ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link