15.03C Vancouver
ADS

Mar 5, 2020 4:31 PM -

ਕਿਊਬੈਕ ਦੇ ਵਿੱਚ ਕਰੋਨਾਵਾਇਰਸ ਦਾ ਨਵਾਂ ਸੰਭਾਵਤ ਕੇਸ ਸਾਹਮਣੇ ਆਇਆ

Share On
health-officials-announce-new-presumptive-case-of-novel-coronavirus-in-quebec
This undated electron microscope image made available by the U.S. National Institutes of Health in February 2020 shows the Novel Coronavirus SARS-CoV-2, yellow, emerging from the surface of cells, blue/pink, cultured in the lab. Also known as 2019-nCoV, the virus causes COVID-19. THE CANADIAN PRESS/AP-NIAID-RML via AP

ਕਿਊਬੈਕ ਦੇ ਸਿਹਤ ਅਧਿਕਾਰੀਆਂ ਮੁਤਾਬਕ ਸੂਬੇ ਵਿੱਚ ਕਰੋਨਾਵਾਇਰਸ ਦਾ ਦੂਸਰਾ ਸੰਭਾਵਤ ਕੇਸ ਸਾਹਮਣੇ ਆਇਆ ਹੈ।

ਸੂਬੇ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਮਰੀਜ਼ ਹਾਲ ਹੀ ਵਿੱਚ ਬਾਹਰੋਂ ਸਫ਼ਰ ਕਰਕੇ ਆਇਆ ਹੈ।

ਕਿਊਬੈਕ ਦੇ ਪਬਲਿਕ ਹੈਲਥ ਲੈਬ ਵੱਲੋਂ ਕੀਤੇ ਗਏ ਮਰੀਜ਼ ਦੇ ਟੈਸਟ ਪਾਜ਼ੀਟਿਵ ਆਏ ਹਨ ਪਰ ਵਿਨੀਪੈੱਗ ਵਿੱਚ ਸਥਿਤ ਨੈਸ਼ਨਲ ਮਾਈਕ੍ਰੋਬਾਇਓਲੋਜੀ ਲੈਬ ਤੋਂ ਟੈੱਸਟ ਦੇ ਨਤੀਜਿਆਂ ਦੀ ਪੁਸ਼ਟੀ ਹੋਣੀ ਬਾਕੀ ਹੈ।

ਜੇ ਲੈਬ ਦੇ ਟੈਸਟ ਪਾਜ਼ੀਟਿਵ ਆਉਂਦੇ ਹਨ ਤਾਂ ਇਹ ਕੈਨੇਡਾ ਵਿੱਚ ਕੋਵਿੱਡ 19 ਦਾ ਪੈਂਤੀਵਾਂ ਕੇਸ ਹੋਵੇਗਾ।

ਕੈਨੇਡਾ ਦੇ ਵਿੱਚ ਕਰੋਨਾਵਾਇਰਸ ਤੋਂ ਪੀੜਤ ਬਾਕੀ ਵਿਅਕਤੀ ਬ੍ਰਿਟਿਸ਼ ਕੋਲੰਬੀਆ ਜਾਂ ਓਨਟਾਰੀਓ ਤੋਂ ਹਨ।

ਕਿਊਬੈਕ ਦੇ ਵਿੱਚ ਪੀੜਤ ਵਿਅਕਤੀ ਦੀ ਹਾਲਤ ਅਤੇ ਵਧੇਰੇ ਜਾਣਕਾਰੀ ਫਿਲਹਾਲ ਸਾਂਝੀ ਨਹੀਂ ਕੀਤੀ ਗਈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link