19.47C Vancouver
ADS

Mar 2, 2021 3:43 AM -

ਬੀ.ਸੀ. 'ਚ ਮਾਸ ਵੈਕਸੀਨੇਸ਼ਨ ਸੰਬੰਧੀ ਸਮੇਂ ਸੀਮਾ ਦੀ ਸਿਹਤ ਅਧਿਕਾਰੀਆਂ ਨੇ ਦਿੱਤੀ ਜਾਣਕਾਰੀ

Share On
health-officials-release-first-details-about-the-mass-vaccination-strategy-in-b-c
Health officials have released the first details about the mass vaccination strategy that aims to provide COVID-19 immunizations to about four million BC residents by September. (B.C. Government)

ਇਸ ਹਫ਼ਤੇ ਬੀ.ਸੀ. ਸਰਕਾਰ ਵੱਲੋਂ ਇੰਡੀਪੈਂਡੈਂਟ ਲਿਵਿੰਗ ਅਤੇ ਸੀਨੀਅਰ ਸੱਪੋਰਟਿਵ ਹਾਊਸਿੰਗ 'ਚ ਰਹਿਣ ਵਾਲੇ ਬੁਜ਼ੁਰਗਾਂ ਅਤੇ ਸਟਾਫ਼ ਨੂੰ ਅਤੇ ਹੋਮ ਕੇਅਰ ਸੱਪੋਰਟ ਹਾਸਿਲ ਕਰਨ ਵਾਲੇ ਲੋਕਾਂ ਅਤੇ ਸੇਵਾ ਪ੍ਰਦਾਨ ਕਰਨ ਵਾਲੇ ਲੋਕਾਂ ਨੂੰ ਵੈਕਸੀਨ ਹਾਸਿਲ ਕਰਨ ਲਈ ਸੰਪਰਕ ਕੀਤਾ ਜਾਵੇਗਾ।

ਮਾਰਚ ਦੇ ਦੂਜੇ ਹਫ਼ਤੇ ਤੋਂ ਫੋਨ ਜਾਂ ਇੰਟਰਨੈਟ ਜ਼ਰੀਏ ਵੈਕਸੀਨ ਦੇ ਲਈ ਅਪਾਇੰਟਮੈਂਟ ਹਾਸਿਲ ਕਰਨ ਦਾ ਸਿਲਸਿਲਾ ਸ਼ੁਰੂ ਹੋਵੇਗਾ।

8 ਮਾਰਚ ਤੋਂ 90 ਸਾਲ ਤੋਂ ਵਧੇਰੀ ਉਮਰ ਵਾਲੇ ਲੋਕ ਅਤੇ 65 ਸਾਲ ਤੋਂ ਵਧੇਰੀ ਉਮਰ ਵਾਲੇ ਇੰਡੀਜਨਸ ਲੋਕ ਵੈਕਸੀਨ ਹਾਸਿਲ ਕਰਨ ਲਈ ਅਪਾਇੰਟਮੈਂਟ ਹਾਸਿਲ ਕਰ ਸਕਣਗੇ।

ਇਸ ਤੋਂ ਬਾਅਦ 15 ਮਾਰਚ ਤੋਂ 85 ਸਾਲ ਤੋਂ ਵਧੇਰੀ ਉਮਰ ਵਾਲੇ ਅਤੇ ਫਿਰ 22 ਮਾਰਚ ਤੋਂ 80 ਸਾਲ ਤੋਂ ਵਧੇਰੀ ਉਮਰ ਵਾਲੇ ਲੋਕ ਵੈਕਸੀਨ ਹਾਸਿਲ ਕਰਨ ਲਈ ਸੰਪਰਕ ਕਰ ਸਕਣਗੇ।

ਅਪ੍ਰੈਲ ਤੋਂ ਜੂਨ ਵਿਚਾਲੇ ਤੀਜੇ ਪੜ੍ਹਾਅ ਦੌਰਾਨ 60 ਤੋਂ 79 ਸਾਲ ਦੇ ਲੋਕਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾਵੇਗੀ।

ਜੁਲਾਈ ਤੋਂ ਸਿਤੰਬਰ ਵਿਚਾਲੇ ਚੌਥੇ ਪੜ੍ਹਾਅ ਦੌਰਾਨ 60 ਸਾਲ ਤੋਂ ਘਟ ਉਮਰ ਦੇ ਲੋਕਾਂ ਨੂੰ ਵੈਕਸੀਨੇਟ ਕੀਤਾ ਜਾਵੇਗਾ।

ਇਹ ਜਾਣਕਾਰੀ ਦੇਣ ਲਈ ਅੱਜ ਪ੍ਰੀਮਿਅਰ ਜੌਨ ਹੌਰਗਨ, ਸਿਹਤ ਮੰਤਰੀ ਐਡਰੀਅਨ ਡਿਕਸ ਅਤੇ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਮੌਜੂਦ ਸਨ।

ਹੁਣ ਵੈਕਸੀਨੇਸ਼ਨ ਪ੍ਰੀਕਿਰਿਆ 'ਚ ਇੱਕ ਤਬਦੀਲੀ ਵੀ ਕੀਤੀ ਗਈ ਹੈ।

ਹੁਣ 42 ਦਿਨਾਂ ਦੇ ਫਰਕ ਦੀ ਜਗ੍ਹਾ 'ਤੇ 4 ਮਹੀਨੇ ਦੇ ਫਰਕ 'ਤੇ ਵੈਕਸੀਨ ਦੀ ਦੂਜੀ ਖੁਰਾਕ ਪ੍ਰਦਾਨ ਕੀਤੀ ਜਾਵੇਗੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link