15.66C Vancouver
ADS

Jan 11, 2024 7:29 PM - The Canadian Press

ਕੈਨੇਡਾ ਭਰ ਦੇ ਹਸਪਤਾਲ ਮਰੀਜ਼ਾਂ ਨਾਲ ਭਰੇ, ਸਿਹਤ ਪੇਸ਼ੇਵਾਰਾਂ ਨੇ ਕੀਤੀ ਸੁਧਾਰ ਦੀ ਮੰਗ

Share On
health-professionals-call-for-reforms-as-hospitals-across-canada-face-overcrowding
patients in some areas are waiting 20 hours or more for treatment.

ਕੈਨੇਡਾ ਭਰ ਵਿਚ ਹਸਪਤਾਲਾਂ ਦੇ ਕਮਰੇ ਭਰੇ ਹੋਣ ਕਰਕੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਨੇਡੀਅਨ ਮੈਡੀਕਲ ਐਸੋਸੀਏਸ਼ਨ ਮੁਤਾਬਕ, ਡਾਕਟਰ, ਨਰਸ ਅਤੇ ਹੋਰ ਪ੍ਰੋਵਾਈਡਰ ਦੇ ਅਣਥੱਕ ਯਤਨਾਂ ਦੇ ਬਾਵਜੂਦ ਕੁਝ ਇਲਾਕਿਆਂ ਵਿਚ ਮਰੀਜ਼ਾਂ ਨੂੰ ਇਲਾਜ ਲਈ 20 ਘੰਟੇ ਜਾਂ ਇਸ ਤੋਂ ਵੱਧ ਸਮਾਂ ਉਡੀਕ ਕਰਨੀ ਪੈ ਰਹੀ ਹੈ।

ਐਸੋਸੀਏਸ਼ਨ ਵਲੋਂ ਸੂਬਾ ਸਰਕਾਰਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਮਦਦ ਦੀ ਗੁਹਾਰ ਲਗਾਈ ਗਈ ਹੈ। ਮੈਡੀਕਲ ਐਸੋਸੀਏਸ਼ਨ ਦੀ ਪ੍ਰਧਾਨ ਕੈਥਲੀਨ ਰੌਸ ਨੇ ਕਿਹਾ ਕਿ ਇਨਫਲੂਐਨਜ਼ਾ, ਕੋਵਿਡ ਅਤੇ ਸਾਹ ਸੰਬੰਧੀ ਵਾਇਰਸ ਵਾਲੇ ਮਰੀਜ਼ ਵੱਧ ਰਹੇ ਹਨ, ਦੂਜੇ ਪਾਸੇ ਉੱਚ-ਗੁਣਵੱਤਾ ਪ੍ਰਾਇਮਰੀ ਦੇਖਭਾਲ ਤੱਕ ਲੋਕਾਂ ਦੀ ਪਹੁੰਚ ਘੱਟ ਹੈ ਅਤੇ ਸਟਾਫ ਦੀ ਕਮੀ ਕਾਰਨ ਹਸਪਤਾਲਾਂ ਦੇ ਐਮਰਜੈਂਸੀ ਰੂਮ ਵਿਚ ਭੀੜ-ਭੜੱਕਾ ਵੱਧ ਰਿਹਾ ਹੈ।

ਬੀ. ਸੀ. ਨੇ ਬੁੱਧਵਾਰ ਤੱਕ ਰਿਕਾਰਡ 10 ਹਜ਼ਾਰ ਮਰੀਜ਼ ਸਿਹਤ ਸੰਭਾਲ ਪੇਸ਼ੇਵਰ ਹਸਪਤਾਲਾਂ ਵਿਚ ਦਰਜ ਕੀਤੇ ਹਨ। ਮੈਡੀਕਲ ਐਸੋਸੀਏਸ਼ਨ ਨੇ ਸਰਕਾਰ ਨੂੰ ਟੀਮ ਆਧਾਰਿਤ ਪ੍ਰਾਇਮਰੀ ਦੇਖਭਾਲ ’ਤੇ ਜ਼ੋਰ ਦੇਣ ਦੀ ਸਲਾਹ ਦਿੱਤੀ ਹੈ ਅਤੇ ਕਿਹਾ ਕਿ ਐਮ.ਪੀ.ਐੱਸ. ਨੂੰ ਵਿੰਟਰ ਸੈਸ਼ਨ ਦੌਰਾਨ ਇਸ ਸਬੰਧੀ ਤਬਦੀਲੀ ਕਰਨੀ ਚਾਹੀਦੀ ਹੈ ਤਾਂ ਜੋ ਮੈਡੀਕਲ ਜ਼ਰੂਰਤ ਦੇ ਆਧਾਰ ’ਤੇ ਮਰੀਜ਼ਾਂ ਨੂੰ ਦੂਜੇ ਮਾਹਰ ਕੋਲ ਤੁਰੰਤ ਰੈਫਰ ਕਰ ਸਕਣ।

ਇਹ ਮਾਡਲ ਇਸ ਸਮੇਂ ਕੁਝ ਹੀ ਥਾਵਾਂ ’ਤੇ ਲਾਗੂ ਹੈ। ਐਸੋਸੀਏਸ਼ਨ ਨੇ ਕਿਹਾ ਕਿ ਕੋਈ ਨਹੀਂ ਚਾਹੁੰਦਾ ਕਿ ਉਸ ਨੂੰ ਜਾਂ ਉਸ ਦੇ ਕਿਸੇ ਸਨੇਹੀ ਨੂੰ ਇਲਾਜ ਲਈ 20 ਘੰਟੇ ਉਡੀਕ ਕਰਨੀ ਪਵੇ।

ਰਿਪੋਰਟ ਵਿਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਪ੍ਰਾਇਮਰੀ ਕੇਅਰ ਵਿਕਲਪ ਦੀ ਘਾਟ ਕਾਰਨ ਐਮਰਜੈਂਸੀ ਰੂਮ ’ਤੇ ਵਧੇਰੇ ਦਬਾਅ ਪੈ ਰਿਹਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link