13.83C Vancouver
ADS

Jul 31, 2024 8:17 PM - Connect Newsroom

ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਵਾਲੀ ਪਟੀਸ਼ਨ ’ਤੇ ਸੁਣਵਾਈ 28 ਅਗਸਤ ਨੂੰ

Share On
hearing-on-the-petition-challenging-the-detention-of-amritpal-singh-on-august-28
Amritpal, lodged in Dibrugarh jail, had recently challenged the NSA on him, which was heard in the court today.

ਪੰਜਾਬ-ਹਰਿਆਣਾ ਹਾਈਕੋਰਟ ਨੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ’ਤੇ ਐੱਨ.ਐੱਸ.ਏ. ਵਧਾਏ ਜਾਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਤੋਂ ਜਵਾਬ ਮੰਗਿਆ ਹੈ।

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਨੇ ਹਾਲ ਹੀ ਵਿਚ ਆਪਣੇ ’ਤੇ ਲੱਗੇ ਐੱਨ.ਐੱਸ.ਏ. ਨੂੰ ਚੁਣੌਤੀ ਦਿੱਤੀ ਸੀ, ਜਿਸ ’ਤੇ ਕੋਰਟ ਵਿਚ ਅੱਜ ਸੁਣਵਾਈ ਹੋਈ।

ਮਾਮਲੇ ਦੀ ਅਗਲੀ ਸੁਣਵਾਈ ਲਈ ਕੋਰਟ ਨੇ 28 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਦੀ ਸੰਸਦ ਮੈਂਬਰਸ਼ਿਪ ਨੂੰ ਖਡੂਰ ਸਾਹਿਬ ਤੋਂ ਹੀ ਆਜ਼ਾਦ ਉਮੀਦਵਾਰ ਰਹੇ ਵਿਕਰਜੀਤ ਸਿੰਘ ਵਲੋਂ ਦਿੱਤੀ ਗਈ ਚੁਣੌਤੀ ’ਤੇ ਪੰਜਾਬ-ਹਰਿਆਣਾ ਹਾਈਕੋਰਟ ਵਿਚ 5 ਅਗਸਤ ਨੂੰ ਸੁਣਵਾਈ ਹੋਵੇਗੀ।

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਵਿਚ ਕਈ ਜਾਣਕਾਰੀ ਲੁਕਾਈਆਂ ਸਨ।

Latest news

canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link