12.29C Vancouver
ADS

Aug 28, 2023 7:04 PM - The Canadian Press

ਬੀ.ਸੀ. ਦੀਆਂ ਕਈ ਕਮਿਊਨਿਟੀਜ਼ ਲਈ ਹੀਟ ਵਾਰਨਿੰਗ ਜਾਰੀ, ਟੁੱਟੇ ਕਈ ਰਿਕੌਰਡ

Share On
heat-warning-issued-for-several-b-c-communities-records-broken
Daily high temperatures predicted to reach in excess of 30 degrees

ਬ੍ਰਿਟਿਸ਼ ਕੋਲੰਬੀਆ ਵਿੱਚ ਲਗਭਗ 400 ਐਕਟਿਵ ਜੰਗਲੀ ਅੱਗਾਂ ਹਨ, ਜਿਸ ਕਰਕੇ ਕੁਝ ਹਿੱਸਿਆਂ ਵਿੱਚ ਅੱਜ ਵੀ ਲਗਾਤਾਰ ਗਰਮੀ ਜਾਰੀ ਰਹਿਣ ਦੀ ਉਮੀਦ ਹੈ।

ਐਨਵਾਇਰਮੈਂਟ ਕੈਨੇਡਾ ਦਾ ਕਹਿਣਾ ਹੈ ਕਿ ਨੌਰਥ ਬੀ.ਸੀ. ਵਿੱਚ ਕਈ ਕਮਿਊਨਿਟੀਜ਼ ਹੀਟ ਵਾਰਨਿੰਗਸ ਦਾ ਸਾਹਮਣਾ ਕਰ ਰਹੀਆਂ ਹਨ।

ਰੋਜ਼ਾਨਾ ਹਾਈ ਤਾਪਮਾਨ ਦੇ 30 ਡਿਗਰੀ ਤੋਂ ਵੱਧ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਸਮੇਂ ਫੋਰਟ ਨੇਲਸਨ, ਫੋਰਟ ਸੇਂਟ ਜੌਨ, ਡੌਸਨ ਕ੍ਰੀਕ, ਟੰਬਲਰ ਰਿਜ ਅਤੇ ਟੈਰੇਸ ਵਿੱਚ ਹੀਟ ਵਾਰਨਿੰਗ ਜਾਰੀ ਕੀਤੀ ਗਈ ਹੈ।

ਐਨਵਾਇਰਮੈਂਟ ਕੈਨੇਡਾ ਦੇ ਅੰਕੜਿਆਂ ਅਨੁਸਾਰ ਫੋਰਟ ਨੈਲਸਨ ਵਿੱਚ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜੋ ਕਿ 27 ਅਗਸਤ ਨੂੰ 32.4 ਡਿਗਰੀ ਸੈਲਸੀਅਸ ਸੀ।

ਜੰਗਲੀ ਅੱਗ ਦੇ ਧੂੰਏਂ ਕਾਰਨ ਬ੍ਰਿਟਿਸ਼ ਕੋਲੰਬੀਆ ਦੇ ਵੱਡੇ ਹਿੱਸੇ ਵਿੱਚ ਏਅਰ ਕੁਆਲਿਟੀ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਮੈਟਰੋ ਵੈਨਕੂਵਰ, ਵੈਨਕੂਵਰ ਆਈਲੈਂਡ ਦੇ ਬਹੁਤ ਸਾਰੇ ਹਿੱਸੇ ਅਤੇ ਵਿਸਲਰ, ਕਾਮਲੂਪਸ, ਕਲੋਨਾ, ਗੋਲਡਨ, ਫਰਨੀ, ਪ੍ਰਿੰਸ ਜਾਰਜ ਅਤੇ ਸਮਿਥਰਸ ਵਰਗੀਆਂ ਕਮਿਊਨਿਟੀਜ਼ ਸ਼ਾਮਿਲ ਹਨ ।

ਫਾਇਰ ਫਾਈਟਰਜ਼ ਦਾ ਕਹਿਣਾ ਹੈ ਕਿ ਪਿਛਲੇ ਹਫਤੇ ਓਕਾਨਾਗਨ ਅਤੇ ਸ਼ੁਸਵਾਪ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਈ, ਜਿਸ ਨਾਲ ਅੱਗ ਨੂੰ ਬੁਝਾਉਣ ਵਿੱਚ ਕਾਫ਼ੀ ਮਦਦ ਮਿਲੀ ਸੀ, ਪਰ ਇਸ ਹਫਤੇ ਸੰਭਾਵਤ ਤੌਰ 'ਤੇ ਵਧੇਰੇ ਚੁਣੌਤੀਪੂਰਨ ਵਾਲਾ ਮੌਸਮ ਰਹਿ ਸਕਦਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link