14.04C Vancouver
ADS

Jul 21, 2026 4:44 PM - Connect Newsroom - Ramandeep Kaur with files from The Canadian Press

ਬੀ.ਸੀ. ਦੇ ਕਈ ਇਲਾਕਿਆਂ 'ਚ ਤਾਪਮਾਨ ਦੇ ਰਿਕਾਰਡ ਟੁੱਟਣ ਤੋਂ ਬਾਅਦ ਗਰਮੀ ਦੀ ਚਿਤਾਵਨੀ ਜਾਰੀ

Share On
heat-warnings-issued-across-southern-b-c-after-multiple-temperature-records-fall
People seek shade during hot weather in British Columbia as Environment and Climate Change Canada issues heat warnings across much of southern B.C. (Photo: The Canadian Press)

ਬੀ.ਸੀ. ਦੇ ਕਈ ਇਲਾਕਿਆਂ ਵਿਚ ਰੋਜ਼ਾਨਾ ਤਾਪਮਾਨ ਦੇ ਪੁਰਾਣੇ ਰਿਕਾਰਡ ਟੁੱਟਣ ਤੋਂ ਬਾਅਦ ਹੁਣ ਸੂਬੇ ਦੇ ਜ਼ਿਆਦਾਤਰ ਦੱਖਣੀ ਅਤੇ ਤੱਟਵਰਤੀ ਅੰਦਰੂਨੀ ਹਿੱਸਿਆਂ ਵਿਚ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਅਨੁਸਾਰ ਵੈਨਕੂਵਰ ਆਈਲੈਂਡ ਦੇ ਈਸਟ ਕੋਸਟ, ਵਿਸਲਰ ਅਤੇ ਫਰੇਜ਼ਰ ਵੈਲੀ ਨੂੰ ਕਵਰ ਕਰਨ ਵਾਲੀਆਂ ਇਹ ਚਿਤਾਵਨੀਆਂ ਬੁੱਧਵਾਰ ਤੱਕ ਜਾਰੀ ਰਹਿਣ ਦੀ ਉਮੀਦ ਹੈ, ਜਦੋਂ ਕਿ ਅੰਦਰੂਨੀ ਇਲਾਕਿਆਂ ਲਈ ਇਹ ਚਿਤਾਵਨੀ ਵੀਰਵਾਰ ਤੱਕ ਲਾਗੂ ਰਹਿ ਸਕਦੀ ਹੈ।

ਵਿਭਾਗ ਨੇ ਦੱਸਿਆ ਕਿ ਤੱਟਵਰਤੀ ਇਲਾਕਿਆਂ ਵਿਚ ਤਾਪਮਾਨ 30 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ, ਜਦੋਂ ਕਿ southern Interior ਅਤੇ ਫਰੇਜ਼ਰ ਵੈਲੀ ਵਿਚ ਪਾਰਾ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਤੱਕ ਪਹੁੰਚ ਸਕਦਾ ਹੈ। ਗਰਮੀ ਦੀ ਇਸ ਮੌਜੂਦਾ ਲਹਿਰ ਕਾਰਨ ਸੋਮਵਾਰ ਨੂੰ ਸੂਬੇ ਦੇ 4 ਇਲਾਕਿਆਂ ਕਿਟੀਮਤ, ਡੀਜ਼ ਲੇਕ, ਸੇਚੇਲਟ ਅਤੇ ਸਕੁਆਮਿਸ਼ ਵਿਚ ਰੋਜ਼ਾਨਾ ਤਾਪਮਾਨ ਦੇ ਨਵੇਂ ਰਿਕਾਰਡ ਬਣੇ ਹਨ।

ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਅਤੇ ਕੈਨੇਡਾ ਵਿਚ ਸਭ ਤੋਂ ਵੱਧ ਤਾਪਮਾਨ ਲਿਟਨ ਵਿਚ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਗਰਮੀ ਦੇ ਮੱਦੇਨਜ਼ਰ ਬੀ.ਸੀ. ਹਾਈਡ੍ਰੋ ਦਾ ਅਨੁਮਾਨ ਹੈ ਕਿ ਏ.ਸੀ. ਦੀ ਵੱਧ ਰਹੀ ਵਰਤੋਂ ਕਾਰਨ ਇਸ ਹਫ਼ਤੇ ਸੂਬੇ ਵਿਚ ਬਿਜਲੀ ਦੀ ਖਪਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਸਕਦੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link