18.63C Vancouver
ADS

Dec 29, 2025 6:21 PM - Connect Newsroom - Ramandeep Kaur with files from The Canadian Press

ਬੀ. ਸੀ. ਦੇ ਨੌਰਥ ਕੋਸਟ ਖੇਤਰ ਲਈ ਇਨਵਾਇਰਮੈਂਟ ਕੈਨੇਡਾ ਨੇ ਭਾਰੀ ਬਾਰਸ਼ ਦੀ ਚਿਤਾਵਨੀ ਕੀਤੀ ਜਾਰੀ

Share On
heavy-rain-warning-issued-for-b-c-north-coast-as-pacific-storm-moves-in
Heavy rain and snow are forecast across British Columbia’s north coast as a Pacific storm system moves through the region. (Photo: The Canadian Press)

ਬੀ. ਸੀ. ਦੇ ਨੌਰਥ ਕੋਸਟ ਖੇਤਰ ਲਈ ਇਨਵਾਇਰਮੈਂਟ ਕੈਨੇਡਾ ਨੇ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਥੇ ਅੱਜ ਪ੍ਰਿੰਸ ਰੂਪਰਟ ਅਤੇ ਆਸਪਾਸ ਦੇ ਇਲਾਕਿਆਂ ਵਿਚ 200 ਮਿਲੀਮੀਟਰ ਤੱਕ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ ਹੈਡਾ ਗਵਾਈ ਵਿਚ 110 ਮਿਲੀਮੀਟਰ ਅਤੇ ਕਿਟੀਮਟ ਨੇੜੇ 100 ਮਿਲੀਮੀਟਰ ਤੱਕ ਬਾਰਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਟੈਰਿਸ ਵਿਚ ਸਰਦੀਆਂ ਦੇ ਤੂਫਾਨ ਅਤੇ ਫ਼ਰੀਜ਼ਿੰਗ ਰੇਨ ਦਾ ਖ਼ਤਰਾ ਦੱਸਿਆ ਹੈ, ਜਿਥੇ 25 ਸੈਂਟੀਮੀਟਰ ਬਰਫ਼ਬਾਰੀ ਪਹਿਲਾਂ ਹੀ ਹੋ ਚੁੱਕੀ ਹੈ। ਇਸ ਵਿਚਕਾਰ ਬੀ.ਸੀ. ਰਿਵਰ ਫੋਰਕਾਸਟ ਸੈਂਟਰ ਨੇ ਹੈਡਾ ਗਵਾਈ ਅਤੇ ਨੌਰਥ ਕੋਸਟ ਲਈ ਹੜ੍ਹ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਰੀ ਬਾਰਸ਼ ਅਤੇ ਪਿਘਲ ਰਹੀ ਬਰਫ਼ ਕਾਰਨ ਦਰਿਆਵਾਂ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਜਾ ਸਕਦਾ ਹੈ।

ਉਥੇ ਹੀ, ਬੀ. ਸੀ. ਰਾਹੀਂ ਯੂਕੋਨ ਅਤੇ ਅਲਾਸਕਾ ਪੈਨਹੈਂਡਲ ਨੂੰ ਜੋੜਨ ਵਾਲੀਆਂ ਦੋ ਮੁੱਖ ਸੜਕਾਂ ਸਾਊਥ ਕਲੋਂਡਾਈਕ ਹਾਈਵੇ ਅਤੇ ਹੇਨਸ ਰੋਡ 'ਤੇ 40 ਸੈਂਟੀਮੀਟਰ ਤੱਕ ਬਰਫ਼ਬਾਰੀ ਦੀ ਉਮੀਦ ਜਤਾਈ ਗਈ ਹੈ। ਬੀ.ਸੀ.-ਯੂਕੋਨ ਬਾਰਡਰ ਨੇੜੇ ਕੈਸੀਅਰ ਮਾਊਂਟੇਨ ਖੇਤਰ ਵਿਚ ਵੀ 15 ਸੈਂਟੀਮੀਟਰ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link