14.31C Vancouver
ADS

Dec 30, 2025 7:01 PM - Connect Newsroom - Jasmine Singh with files from The Canadian Press

ਬੀ.ਸੀ.ਦੇ ਨੌਰਥ ਕੋਸਟ ਵਿਚ ਪਿਛਲੇ ਦਿਨ ਹੋਈ ਭਾਰੀ ਬਾਰਸ਼ ਕਾਰਨ ਜਨ-ਜੀਵਨ ਹੋਇਆ ਪ੍ਰਭਾਵਿਤ

Share On
heavy-rainfall-closes-highway-16-isolates-prince-rupert-and-parts-of-b-c-north-coast
Flooding and debris block sections of Highway 16 in northern British Columbia following days of heavy rainfall. (Photo: The Canadian Press)

ਬੀ.ਸੀ.ਦੇ ਨੌਰਥ ਕੋਸਟ ਵਿਚ ਪਿਛਲੇ ਦਿਨ ਹੋਈ ਭਾਰੀ ਬਾਰਸ਼ ਨੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।ਪ੍ਰਿੰਸ ਰੂਪਰਟ ਵਿਚ 200 ਮਿਲੀਮੀਟਰ ਤੋਂ ਵੱਧ ਬਾਰਸ਼ ਪੈਣ ਕਾਰਨ ਸ਼ਹਿਰ ਨੂੰ ਟੈਰਸ ਸਮੇਤ ਈਸਟ ਵਿਚ ਬਾਕੀ ਕਮਿਊਨਿਟੀ ਨਾਲ ਜੋੜਨ ਵਾਲੇ ਹਾਈਵੇ 16 ਨੂੰ ਹੜ੍ਹ ਕਾਰਨ ਦੋਵਾਂ ਪਾਸਿਆਂ ਤੋਂ ਬੰਦ ਕਰਨਾ ਪਿਆ ਹੈ।

ਇਨਵਾਇਰਮੈਂਟ ਕੈਨੇਡਾ ਮੁਤਾਬਕ, ਵੈਨਕੂਵਰ ਤੋਂ ਲਗਭਗ 750 ਕਿਲੋਮੀਟਰ ਦੂਰ ਸਥਿਤ ਪ੍ਰਿੰਸ ਰੂਪਰਟ ਵਿਚ ਸੋਮਵਾਰ ਨੂੰ 203 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਗ੍ਰੀਨ ਆਈਲੈਂਡ ਲਾਈਟਹਾਊਸ ਵਿਚ 180 ਮਿਲੀਮੀਟਰ ਬਾਰਸ਼ ਹੋਈ, ਜਦੋਂ ਕਿ ਹੈਡਾ ਗਵਾਈ ਦੇ ਇੱਕ ਸਟੇਸ਼ਨ 'ਤੇ ਇਹ 148 ਮਿਲੀਮੀਟਰ ਦਰਜ ਕੀਤੀ ਗਈ।

ਇਸ ਤੋਂ ਇਲਾਵਾ ਹੈਡਾ ਗਵਾਈ ਵਿਚ ਸਕਾਈਡਗੇਟ ਦੇ ਉੱਤਰ ਵੱਲ ਹਾਈਵੇ 16 ਦਾ ਇੱਕ ਹਿੱਸਾ ਪਾਣੀ ਵਿਚ ਰੁੜ੍ਹ ਗਿਆ। ਇਸ ਕਾਰਨ ਸਕਾਈਡਗੇਟ ਅਤੇ ਮੈਸੇਟ ਵਿਚਕਾਰ ਸੰਪਰਕ ਟੁੱਟ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਕਿਟੀਮੈਟ ਅਤੇ ਨੇੜਲੇ ਖੇਤਰਾਂ ਵਿਚ ਅਜੇ ਵੀ ਬਾਰਸ਼ ਦਾ ਅਲਰਟ ਲਾਗੂ ਹੈ ਅਤੇ ਅੰਦਾਜ਼ਾ ਹੈ ਕਿ ਪਿਛਲੇ ਤਿੰਨ ਦਿਨਾਂ ਵਿਚ ਹੋਈ ਕੁੱਲ ਬਾਰਸ਼ ਦੀ ਮਾਤਰਾ 120 ਮਿਲੀਮੀਟਰ ਤੱਕ ਪਹੁੰਚ ਸਕਦੀ ਹੈ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link