13.22C Vancouver
ADS

Mar 11, 2022 9:33 PM - Connect News

ਸਰੀ 'ਚ ਸਟੋਰ ਦੀ ਛੱਤ 'ਚ ਮੋਰਾ ਕਰ ਦਾਖਿਲ ਹੋਇਆ ਸ਼ੱਕੀ ਏ.ਟੀ.ਐਮ. ਲੁੱਟ ਹੋਇਆ ਚੰਪਤ; ਪੁਲਿਸ ਨੇ ਸਾਂਝੀ ਕੀਤੀ ਵੀਡੀਓ

Share On
help-identify-break-and-enter-suspect-surrey-rcmp
Surrey RCMP is investigating a break and enter into a grocery store where a substantial amount of cash was stolen from an ATM. (Screengrab - Surrey RCMP)

ਸਰੀ 'ਚ ਪੁਲਿਸ ਦਾ ਕਹਿਣਾ ਹੈ ਕਿ ਇੱਕ ਗਰੋਸਰੀ ਸਟੋਰ 'ਤੇ ਬ੍ਰੇਕ-ਇਨ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇੱਕ ਏ.ਟੀ.ਐਮ. ਤੋਂ ਵੱਡੀ ਗਿਣਤੀ 'ਚ ਕੈਸ਼ ਚੋਰੀ ਕੀਤਾ ਗਿਆ ਹੈ।

ਮਾਮਲਾ 2 ਫਰਵਰੀ ਦਾ ਦੱਸਿਆ ਗਿਆ ਹੈ।

ਅੱਜ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਵੈਂਚਰ ਰੋਡ ਅਤੇ ਫਰੇਜ਼ਰ ਹਾਈਵੇਅ ਕੋਲ ਸਥਿਤ ਇੱਕ ਸਟੋਰ 'ਤੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ।

ਜਾਂਚ ਅਧਿਕਾਰੀਆਂ ਅਨੁਸਾਰ ਇੱਕ ਸ਼ੱਕੀ ਨੇ ਸਟੋਰ 'ਚ ਤੜਕੇ 1 ਵਜੇ ਤੋਂ 4.30 ਵਜੇ ਦੇ ਦਰਮਿਆਨ ਦਾਖਿਲਾ ਲਿਆ।

ਅਜਿਹਾ ਕਰਨ ਲਈ ਉਸ ਨੇ ਸਟੋਰ ਦੀ ਛੱਤ ਦੇ ਵਿੱਚ ਇੱਕ ਮੋਰਾ ਬਣਾਇਆ।

ਸ਼ੱਕੀ ਨੇ ਸਟੋਰ 'ਚ ਦਾਖਿਲ ਹੋਣ ਲਈ ਇੱਕ 40 ਫੁੱਟ ਦੀ ਪੌੜੀ ਦਾ ਇਸਤੇਮਾਲ ਕੀਤਾ।

ਸਟੋਰ 'ਚ ਲੱਗੇ ਏ.ਟੀ.ਐਮ. ਤੋਂ ਵੱਡੀ ਗਿਣਤੀ 'ਚ ਕੈਸ਼ ਚੋਰੀ ਕਰ ਸ਼ੱਕੀ ਮੌਕੇ ਤੋਂ ਚੰਪਤ ਹੋ ਗਿਆ।

ਕੌਰਪੋਰਲ ਵਨੈਸਾ ਮੰਨ ਨੇ ਕਿਹਾ ਕਿ ਸਟੋਰ ਦੇ ਅੰਦਰ ਦਾ ਸਰਵੇਲੈਂਸ ਵੀਡੀਓ ਵੀ ਜਾਰੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕ ਇਸ ਨੂੰ ਵੇਖ ਕੋਈ ਜਾਣਕਾਰੀ ਹੋਵੇ ਤਾਂ ਸਾਂਝੀ ਕਰ ਸਕਣ।

ਘਟਨਾ ਦਾ ਵੀਡੀਓ ਵੇਖਣ ਲਈ ਲਿੰਕ ਕਲਿਕ ਕਰੋ:

https://bc-cb.rcmp-grc.gc.ca/ViewPage.action?siteNodeId=2126&languageId=1&contentId=73799

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link