18.42C Vancouver
ADS

Jul 4, 2024 4:19 PM - The Associated Press

ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਸਭ ਤੋਂ ਵੱਡਾ ਹਮਲਾ, ਦਾਗੇ 200 ਤੋਂ ਵੱਧ ਰਾਕੇਟ

Share On
hezbollah-fires-over-200-rockets-into-israel-after-killing-of-senior-commander
The attack by the Iran-backed militant group on Thursday was one of the largest in the monthslong conflict along the Lebanon-Israel border, with tensions boiling in recent weeks.

ਈਰਾਨ ਪੱਖੀ ਸੰਗਠਨ ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ ਹੈ। ਰਿਪੋਰਟ ਮੁਤਾਬਕ, ਅੱਤਵਾਦੀ ਸੰਗਠਨ ਨੇ ਵੀਰਵਾਰ ਨੂੰ ਇਜ਼ਰਾਇਲ ’ਤੇ 200 ਤੋਂ ਜ਼ਿਆਦਾ ਰਾਕੇਟ ਦਾਗੇ। ਇਸ ਤੋਂ ਇਲਾਵਾ ਕਰੀਬ 20 ਡਰੋਨ ਹਮਲੇ ਵੀ ਕੀਤੇ, ਜਿਸ ਨਾਲ ਇਜ਼ਰਾਇਲੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ।

ਇਜ਼ਰਾਇਲੀ ਫੌਜ ਨੇ ਕਿਹਾ ਕਿ ਕੁਝ ਮਿਜ਼ਾਈਲਾਂ ਲੇਬਨਾਨ ਤੋਂ ਉਨ੍ਹਾਂ ਦੇ ਇਲਾਕੇ ਵਿਚ ਡਿੱਗੀਆਂ ਅਤੇ ਇਨ੍ਹਾਂ ਵਿਚੋਂ ਕਈਆਂ ਨੂੰ ਰੋਕ ਦਿੱਤਾ ਗਿਆ ਸੀ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਹਿਜ਼ਬੁੱਲਾ ਨੇ ਆਪਣੇ ਇੱਕ ਟੌਪ ਦੇ ਕਮਾਂਡਰ ਦੀ ਮੌਤ ਦਾ ਬਦਲਾ ਲੈਣ ਲਈ ਇਹ ਹਮਲਾ ਕੀਤਾ। ਦਰਅਸਲ, ਇਜ਼ਰਾਇਲ ਨੇ ਬੀਤੇ ਦਿਨ ਦੱਖਣੀ ਲੇਬਨਾਨ ਵਿਚ ਹਮਲਾ ਕੀਤਾ ਸੀ, ਜਿਸ ਵਿਚ ਹਿਜ਼ਬੁੱਲਾ ਦਾ ਟੌਪ ਕਮਾਂਡਰ ਮੁਹੰਮਦ ਨਿਮਾਹ ਨਾਸਿਰ ਮਾਰਿਆ ਗਿਆ ਸੀ।

ਗੌਰਤਲਬ ਹੈ ਕਿ ਹਿਜ਼ਬੁੱਲਾ ਲੇਬਨਾਨ ਦਾ ਤਾਕਤਵਰ ਗਰੁੱਪ ਹੈ। ਅਮਰੀਕਾ ਅਤੇ ਕਈ ਦੇਸ਼ਾਂ ਨੇ ਇਸ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਹੋਇਆ ਹੈ।

Latest news

advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link