13.81C Vancouver
ADS

Apr 16, 2025 5:37 PM - Connect Newsroom

ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗ੍ਰਿਫ਼ਤਾਰੀ 'ਤੇ ਲੱਗੀ ਰੋਕ

Share On
high-court-grants-interim-relief-to-partap-singh-bajwa-stays-arrest-till-april-22
Bajwa’s legal counsel argued that his client’s remarks were based on a news report published in a newspaper.

ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਬੰਬਾਂ ਬਾਰੇ ਬਿਆਨ ਮਾਮਲੇ ਵਿਚ ਦਰਜ ਐਫ.ਆਈ.ਆਰ ਤਹਿਤ ਉਨ੍ਹਾਂ ਦੀ ਗ੍ਰਿਫਤਾਰੀ 'ਤੇ 22 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਬਾਜਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਹਨ। ਉਨ੍ਹਾਂ ਪੁਲਿਸ ਵਲੋਂ ਉਨ੍ਹਾਂ ਖਿਲਾਫ ਮੋਹਾਲੀ ਥਾਣੇ ਵਿਚ ਦਰਜ ਐੱਫ. ਆਈ. ਆਰ. ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ਼ ਕੀਤਾ ਸੀ।

ਅਦਾਲਤ ਨੇ ਬਾਜਵਾ ਨੂੰ ਪ੍ਰੈੱਸ ਵਿਚ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਵੀ ਰੋਕ ਦਿੱਤਾ ਹੈ, ਨਾਲ ਹੀ ਉਨ੍ਹਾਂ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਹੈ। ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੇ ਮੁਵੱਕਿਲ ਦਾ ਬਿਆਨ ਅਖ਼ਬਾਰ ਵਿਚ ਛਪੀ ਖ਼ਬਰ ਦੇ ਆਧਾਰ 'ਤੇ ਸੀ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਵਿਚ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।

Latest news

explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 54 ਲੋਕ ਹੋਏ ਜ਼ਖ਼ਮੀ,18 ਲਾਪਤਾ

ਖਾੜੀ ਦੇਸ਼ ਕਤਰ ਵਿੱਚ ਐਤਵਾਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਮੁੱਖ ਕੁਦਰਤੀ ਗੈਸ ਐਕਸਪੋਰਟ ਟਰਮੀਨਲ ‘ਰਾਸ ਲੱਫਾਨ’ਵਿੱਚ ਅਚਾਨਕ ਭਿਆਨਕ ਧਮਾਕਾ ਹੋਣ ਕਾਰਨ ਅੱਗ ਲੱਗ ਗਈ। ਸੂਤਰਾਂ ਮੁਤਾਬਕ,ਜਿਸ ਵੇਲੇ ਇਹ ਹਾਦਸਾ ਵਾਪਰਿਆ,ਉਸ ਵੇਲੇ ਮਜ਼ਦੂਰ ਅਤੇ ਇੰਜੀਨੀਅਰ ਪਲਾਂਟ ਨੂੰ ਦੁਬਾਰਾ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
former-alberta-finance-minister-joe-ceci-will-not-seek-re-election-in-2027
Punjabi

ਸਾਬਕਾ ਐਲਬਰਟਾ ਵਿੱਤ ਮੰਤਰੀ ਜੋਅ ਸੇਸੀ 2027 ਦੀ ਨਹੀਂ ਲੜਣਗੇ ਚੋਣ

ਐਲਬਰਟਾ ਦੇ ਸਿਆਸਤਦਾਨ ਜੋਅ ਸੇਸੀ ਨੇ ਐਲਾਨ ਕੀਤਾ ਹੈ ਕਿ ਉਹ ਫਾਲ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਫਿਰ ਚੋਣ ਨਹੀਂ ਲੜਨਗੇ।ਜੋਅ ਸੇਸੀ ਸਾਬਕਾ ਪ੍ਰੀਮੀਅਰ ਰੇਚਲ ਨੋਟਲੀ ਦੀ ਕੈਬਨਿਟ ਵਿੱਚ ਉਨ੍ਹਾਂ ਦੇ ਸਭ ਤੋਂ ਖ਼ਾਸ ਅਤੇ ਸੱਜਾ ਹੱਥ ਮੰਨੇ ਜਾਂਦੇ ਸਨ। ਉਹ ਐਲਬਰਟਾ ਦੇ ਇਤਿਹਾਸ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਇਕਲੌਤੇ ਵਿੱਤ ਮੰਤਰੀ ਰਹੇ ਹਨ।
alberta-mla-expense-claims-draw-scrutiny-over-high-end-meals-and-minor-purchases
Punjabi

ਐਲਬਰਟਾ ਦੇ ਵਿਧਾਇਕਾਂ ਦੇ ਖਰਚੇ ਦੇ ਦਾਵਿਆਂ 'ਤੇ ਸਵਾਲ, ਮਹਿੰਗੇ ਖਾਣਿਆਂ ਨੇ ਖਿੱਚਿਆ ਧਿਆਨ

ਐਲਬਰਟਾ ਦੇ ਸਿਆਸਤਦਾਨਾਂ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਕੀਤੇ ਗਏ ਖ਼ਰਚਿਆਂ ਦੇ ਜਨਤਕ ਹੋਏ ਵੇਰਵਿਆਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਸਰਕਾਰੀ ਵੈੱਬਸਾਈਟ ਮੁਤਾਬਕ ਟੈਕਸਦਾਤਾ ਨੇਤਾਵਾਂ ਦੇ ਮਹਿੰਗੇ ਡਿਨਰਾਂ ਤੋਂ ਲੈ ਕੇ ਕੋਲਡ ਡਰਿੰਕ ਤੱਕ ਦਾ ਭੁਗਤਾਨ ਕਰ ਰਹੇ ਹਨ।ਇਹ ਸਾਰੇ ਖ਼ਰਚੇ ਵਿਧਾਨ ਸਭਾ ਦੇ ਮੌਜੂਦਾ ਨਿਯਮਾਂ ਦੇ ਦਾਇਰੇ ਵਿੱਚ ਹੀ ਕੀਤੇ ਗਏ ਹਨ,ਜਿਸ ਵਿੱਚ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ, ਸਫ਼ਰ ਅਤੇ ਦਫ਼ਤਰੀ ਖ਼ਰਚੇ ਸ਼ਾਮਲ ਹੁੰਦੇ ਹਨ। ਸਭ ਤੋਂ ਵੱਧ ਇਕ ਵਾਰ ਦਾ ਖਰਚਾ ਯੂ.ਸੀ.ਪੀ. ਦੇ ਨੋਲਨ ਡਾਇਕ ਅਤੇ ਵਿਰੋਧੀ ਧਿਰ NDP ਦੇ ਡੇਵਿਡ ਐਗਨ ਵਲੋਂ ਕੀਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link