15.18C Vancouver
ADS

Sep 29, 2021 12:52 AM -

ਬੀ.ਸੀ. 'ਚ ਬੱਚਿਆਂ 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ ਵਧੀ; ਸੂਬੇ 'ਚ ਇੱਕ ਖਾਸ ਵਰਗ ਲਈ ਵੈਕਸੀਨ ਦੇ ਬੂਸਟਰ ਸ਼ਾਟ ਲਗਾਉਣ ਦਾ ਐਲਾਨ

Share On
high-covid-19-cases-among-kids-bring-more-restrictions-for-b-c-region
B.C.'s provincial health officer, Dr. Bonnie Henry during a press conference in Victoria. (Photo - B.C. Govt.)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਜਿਹੜੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਹਾਸਿਲ ਕਰਨੀ ਜਰੂਰੀ ਹੈ ਉਨ੍ਹਾਂ ਨੂੰ ਹੁਣ ਬੂਸਟਰ ਸ਼ਾਟ ਲਗਾਏ ਜਾਣੇ ਸ਼ੁਰੂ ਕੀਤੇ ਜਾ ਰਹੇ ਹਨ।

ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਇਮਿਊਨ-ਕੰਪਰੋਮਾਇਜ਼ਡ ਲੋਕਾਂ ਲਈ ਇਹ ਬੂਸਟਰ ਸ਼ਾਟ ਪ੍ਰਦਾਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਸੂਬੇ 'ਚ ਲੌਂਗ ਟਰਮ ਕੇਅਰ ਅਤੇ ਅਸਿਸਟਿਡ ਲਿਵਿੰਗ ਫੈਸਿਲਿਟੀਸ 'ਚ ਵੀ ਨਿਵਾਸੀਆਂ ਨੂੰ ਵੈਕਸੀਨ ਦੀ ਤੀਜੀ ਖੁਰਾਕ ਆਫਰ ਕੀਤੀ ਜਾ ਰਹੀ ਹੈ।

ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਵਿਚਾਲੇ ਫਰੇਜ਼ਰ ਈਸਟ ਇਲਾਕੇ 'ਚ ਪਬੰਦੀਆਂ ਵਧਾਈਆਂ ਜਾ ਰਹੀਆਂ ਹਨ।

ਹਾਲਾਂਕਿ ਇਸੇ ਦੌਰਾਨ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਵਾਇਰਸ ਪ੍ਰਤੀ ਬਹੁਤੇ ਲੋਕਾਂ ਲਈ 2 ਖੁਰਾਕਾਂ ਹੀ ਕਾਫੀ ਹਨ।

ਉਨ੍ਹਾਂ ਕਿਹਾ ਕਿ ਇਹ ਵੀ ਜਰੂਰੀ ਨਹੀਂ ਹੈ ਕਿ ਇੱਕੋ ਖੁਰਾਕ ਦੇ 2 ਟੀਕੇ ਵਧੇਰੇ ਲਾਭਦਾਇਕ ਹੋਣ।

ਉਨ੍ਹਾਂ ਕਿਹਾ ਕਿ ਦੇਸ਼ 'ਚ ਪ੍ਰਦਾਨ ਕੀਤੀਆਂ ਜਾ ਰਹੀਆਂ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜੈਨਕਾ ਵੈਕਸੀਨ ਵਿੱਚੋਂ ਕਿਸੇ ਦਾ ਵੀ ਕੰਬੀਨੇਸ਼ਨ ਵੀ ਪੂਰੀ ਤਰ੍ਹਾਂ ਲਾਭਦਾਇਕ ਹੈ।

ਇਸੇ ਦੌਰਾਨ ਸੂਬੇ 'ਚ ਕੋਵਿਡ-19 ਦੇ ਰਿਪੋਰਟ ਹੋ ਰਹੇ ਮਾਮਲਿਆਂ ਬਾਰੇ ਦੱਸਿਆ ਗਿਆ ਕਿ ਸੂਬੇ 'ਚ ਬੱਚਿਆਂ 'ਚ ਵਾਇਰਸ ਦੇ ਮਾਮਲੇ ਰਿਪੋਰਟ ਹੋਣ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ।

ਉਨ੍ਹਾਂ ਸੂਬੇ 'ਚ ਵੈਕਸੀਨ ਪ੍ਰਦਾਨ ਕੀਤੇ ਜਾਣ ਸੰਬੰਧੀ ਅੰਕੜੇ ਪ੍ਰਦਾਨ ਕਰਦੇ ਹੋਏ ਦੱਸਿਆ ਕਿ ਸੂਬੇ 'ਚ ਵਧੇਰੇ ਲੋਕਾਂ ਨੂੰ ਫਾਈਜ਼ਰ ਵੈਕਸੀਨ ਦੀ ਖੁਰਾਕ ਹਾਸਿਲ ਹੋਈ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link