15.88C Vancouver
ADS

Jun 15, 2026 6:15 PM - Connect Newsroom - Jasmine Singh

ਬਰਨਬੀ ਵਿੱਚ ਹਾਈ ਰਿਸਕ ਡਰਾਈਵਿੰਗ ਇਨਫੋਰਸਮੈਂਟ ਨੇ 170 ਡਰਾਈਵਰਾਂ 'ਤੇ ਕੀਤੀ ਕਾਰਵਾਈ

Share On
high-risk-driving-enforcement-in-burnaby-puts-the-brakes-on-170-drivers
In one incident, a 19-year-old new driver was travelling at 146 kilometres an hour in a 50-kilometre zone.

ਬਰਨਬੀ ਪੁਲਿਸ ਨੇ ਮਈ ਮਹੀਨੇ ਦੌਰਾਨ ਹਾਈ ਰਿਸਕ ਡਰਾਈਵਿੰਗ ਮੁਹਿੰਮ ਦੇ ਹਿੱਸੇ ਵਜੋਂ ਸਪੀਡਿੰਗ ਦੇ ਮਾਮਲੇ ਵਿਚ 170 ਡਰਾਈਵਰਾਂ 'ਤੇ ਕਾਰਵਾਈ ਕੀਤੀ ਹੈ। ਪੁਲਿਸ ਅਨੁਸਾਰ,ਇਹ ਕਾਰਵਾਈ ਵੱਖ-ਵੱਖ ਥਾਵਾਂ ਅਤੇ ਦਿਨ ਦੇ ਵੱਖ-ਵੱਖ ਸਮਿਆਂ 'ਤੇ ਕੀਤੀ ਗਈ। ਇਹ ਸਾਰੇ ਡਰਾਈਵਰ ਤੈਅ ਸਪੀਡ ਲਿਮਿਟ ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੀ ਵੱਧ ਦੀ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ।


ਨਤੀਜੇ ਵਜੋਂ,ਇਨ੍ਹਾਂ ਦੀਆਂ ਗੱਡੀਆਂ ਨੂੰ 7 ਦਿਨਾਂ ਲਈ ਇੰਪਾਊਂਡ ਕਰ ਲਿਆ ਗਿਆ ਅਤੇ ਹਰੇਕ ਡਰਾਈਵਰ ਨੂੰ $368 ਦੀ ਉਲੰਘਣਾ ਟਿਕਟ ਵੀ ਜਾਰੀ ਕੀਤੀ ਗਈ। ਇੱਕ ਮਾਮਲੇ ਵਿੱਚ 19 ਸਾਲਾ ਨਵਾਂ ਡਰਾਈਵਰ 50 ਕਿਲੋਮੀਟਰ ਪ੍ਰਤੀ ਘੰਟਾ ਵਾਲੇ ਜ਼ੋਨ ਵਿੱਚ 146 ਕਿਲੋਮੀਟਰ ਦੀ ਰਫ਼ਤਾਰ ਨਾਲ ਗੱਡੀ ਭਜਾ ਰਿਹਾ ਸੀ।

ਬਰਨਬੀ ਆਰ.ਸੀ.ਐਮ.ਪੀ.ਦੀ ਟ੍ਰੈਫ਼ਿਕ ਸਰਵਿਸ ਦੇ ਸਾਰਜੈਂਟ ਗੈਰੀ ਜੌਹਲ ਨੇ ਇਸ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਟੱਕਰ ਤੋਂ ਬਚਣ ਲਈ ਔਫੀਸਰ ਨੂੰ ਛਾਲ ਮਾਰ ਕੇ ਪਾਸੇ ਹੋਣਾ ਪਿਆ। ਕਈ ਡਰਾਈਵਰ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਗੱਡੀਆਂ ਚਲਾ ਰਹੇ ਸਨ, ਜਿਸ ਕਾਰਨ ਗਲਤੀ ਉਨ੍ਹਾਂ ਦੀ ਸੀ ਪਰ ਗੱਡੀਆਂ ਜ਼ਬਤ ਉਨ੍ਹਾਂ ਦੇ ਪਰਿਵਾਰ ਦੀਆਂ ਹੋਈਆਂ।

Latest news

video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
justin-trudeau-enters-entertainment-industry-launches-new-production-company
Punjabi

ਜਸਟਿਨ ਟਰੂਡੋ ਦੀ ਮਨੋਰੰਜਨ ਜਗਤ ’ਚ ਐਂਟਰੀ, Katie Telford ਨਾਲ ਮਿਲ ਕੇ ਲਾਂਚ ਕੀਤੀ ਨਵੀਂ ਪ੍ਰੋਡਕਸ਼ਨ ਕੰਪਨੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲੰਮਾ ਸਮਾਂ ਚੀਫ਼ ਆਫ਼ ਸਟਾਫ਼ ਰਹੀ Katie Telford ਰਾਜਨੀਤੀ ਛੱਡ ਕੇ ਹੁਣ ਮਨੋਰੰਜਨ ਜਗਤ ਵਿਚ ਕਦਮ ਰੱਖ ਰਹੇ ਹਨ। ਉਨ੍ਹਾਂ ਨੇ ਅੱਜ ਟੋਰੌਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਆਪਣੀ ਨਵੀਂ ਮੀਡੀਆ ਅਤੇ ਪ੍ਰੋਡਕਸ਼ਨ ਕੰਪਨੀ Hope & Hard Work ਨੂੰ ਲੌਂਚ ਕਰਨ ਦਾ ਐਲਾਨ ਕੀਤਾ ਹੈ।
behbal-kalan-firing-case-sukhbir-badal-skips-sit-appearance-seeks-time-till-september-30
Punjabi

ਬਹਿਬਲ ਕਲਾਂ ਗੋਲੀਕਾਂਡ: SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 30 ਸਤੰਬਰ ਤੱਕ ਦਾ ਮੰਗਿਆ ਸਮਾਂ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਅੱਗੇ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ, ਪਰ ਉਹ ਅੱਜ SIT ਅੱਗੇ ਪੇਸ਼ ਨਹੀਂ ਹੋਏ। ਹਾਲਾਂਕਿ, ਉਨ੍ਹਾਂ ਵੱਲੋਂ ਪਰਮਬੰਸ ਸਿੰਘ ਰੋਮਾਨਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜੇ ਦੇ ਕਰੀਬ SIT ਅਧਿਕਾਰੀਆਂ ਨੂੰ ਮਿਲੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link