13C Vancouver
ADS

Dec 27, 2023 5:57 PM - The Canadian Press

ਬੀ.ਸੀ. ਦੇ ’ਚ ਤੇਜ਼ ਤੂਫ਼ਾਨ ਦੀ ਚਿਤਾਵਨੀ, ਹੋ ਸਕਦੀ ਹੈ ਬਿਜਲੀ ਗੁੱਲ

Share On
high-wind-warnings-along-b-c-s-coast-as-gusts-predicted-to-reach-120-km-h
Environment Canada has issued wind warnings for British Columbia's central coast, Sunshine Coast and Greater Victoria regions, forecasting gusts of up to 120 kilometres an hour in some parts. (Photo: The Canadian Press)

ਐਨਵਾਇਰਮੈਂਟ ਕੈਨੇਡਾ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅੱਜ ਸਨਸ਼ਾਈਨ ਕੋਸਟ ਅਤੇ ਵੈਨਕੂਵਰ ਆਈਲੈਂਡ ਦੇ ਕੁੱਝ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਹਿੱਸਿਆਂ ’ਚ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜਾਂ ਦੀ ਭਵਿੱਖਬਾਣੀ ਕੀਤੀ ਹੈ।

ਏਜੰਸੀ ਨੇ ਵਿਕਟੋਰੀਆ, ਨੈਨੋਸੀ ਬੇਅ ਅਤੇ ਸਨਸ਼ਾਈਨ ਕੋਸਟ ਦੇ ਲੋਕਾਂ ਨੂੰ ਅਲਰਟ ਕੀਤਾ ਹੈ। ਮਾਹਿਰਾਂ ਮੁਤਾਬਕ ਅੱਜ ਸਵੇਰ ਤੋਂ ਸ਼ਾਮ ਤੱਕ ਮੌਸਮ ਖਰਾਬ ਰਹਿ ਸਕਦਾ ਹੈ। ਏਜੰਸੀ ਨੇ ਅਲਰਟ ਕਰਦਿਆਂ ਕਿਹਾ ਕਿ ਅੱਜ ਸਵੇਰ ਤੋਂ ਵਿਕਟੋਰੀਆਂ ਦੇ ਤੱਟੀ ਹਿੱਸਿਆਂ ਵਿਚ 70 ਕਿਲੋਮੀਟਰ ਪ੍ਰਤੀ ਘੰਟੇ ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਦੁਪਹਿਰ ਤੱਕ ਇਹ ਸਟੇਟ ਆਫ਼ ਜਾਰਜੀਆ ਤੱਕ ਪੁੱਜਣਗੀਆਂ।

ਇਸ ਕਾਰਨ ਇਮਾਰਤਾਂ, ਛੱਤਾਂ ਅਤੇ ਖਿੜਕੀਆਂ ਨੂੰ ਨੁਕਸਾਨ ਪੁੱਜ ਸਕਦਾ ਹੈ ਅਤੇ ਬਿਜਲੀ ਬੰਦ ਹੋਣ ਦਾ ਵੀ ਖਤਰਾ ਹੈ ਕਿਉਂਕਿ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ ਕਾਰਨ ਬਿਜਲੀ ਦੀਆਂ ਤਾਰਾਂ ਨੁਕਸਾਨੀਆਂ ਜਾਂਦੀਆਂ ਹਨ।

ਇਸ ਤੋਂ ਪਹਿਲਾਂ ਕ੍ਰਿਸਮਿਸ ਅਤੇ ਬਾਕਸਿੰਗ ਡੇਅ ਵਾਲੇ ਦਿਨ ਕਈ ਘਰਾਂ ਅਤੇ ਕਾਰੋਬਾਰੀਆਂ ਦੀ ਬਿਜਲੀ ਬੰਦ ਰਹੀ ਹੈ। ਬੀ.ਸੀ.ਹਾਈਡਰੋ ਮੁਤਾਬਕ ਲਗਭਗ 28,000 ਲੋਕਾਂ ਨੂੰ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪਿਆ।

Latest news

carney-calls-federal-byelections-in-b-c-ontario-and-quebec-for-aug-31
Punjabi

Carney calls federal byelections in B.C., Ontario and Quebec for Aug. 31

Prime Minister Mark Carney has announced federal byelections in three vacant ridings in British Columbia, Ontario and Quebec. Voting will take place on Aug. 31, with advance polls scheduled from Aug. 21 to Aug. 24.
targeted-etobicoke-shooting-leaves-26-year-old-woman-dead-man-charged-with-first-degree-murder
Punjabi

ਟਾਰਗੇਟਿਡ ਸ਼ੂਟਿੰਗ 'ਚ 26 ਸਾਲਾ ਨਵਨੀਤ ਕੌਰ ਦੀ ਮੌਤ

ਟੋਰੌਂਟੋ ਦੇ Etobicoke ਵਿਚ ਪਿਛਲੇ ਹਫ਼ਤੇ ਹੋਈ ਸ਼ੂਟਿੰਗ ਵਿਚ ਮਾਰੀ ਗਈ ਲੜਕੀ ਅਤੇ ਹਮਲਾਵਰ ਦੋਵੇਂ ਹੀ ਪੰਜਾਬੀ ਸਨ। ਮ੍ਰਿਤਕਾ ਦੀ ਪਛਾਣ 26 ਸਾਲਾ ਨਵਨੀਤ ਕੌਰ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਇਹ ਟਾਰਗੇਟਿਡ ਹਮਲਾ ਸੀ। ਘਟਨਾ ਸ਼ੁੱਕਵਾਰ ਦੀ ਸਵੇਰ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਇਲਾਕੇ ਵਿਚ ਵਾਪਰੀ ਸੀ।
woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link