20.03C Vancouver
ADS

Jan 6, 2021 12:12 AM -

ਬੀ.ਸੀ. 'ਚ ਪ੍ਰਾਪਰਟੀਆਂ ਦੀ ਉੱਚੀ ਕੀਮਤ ਨਾਲ 2021 ਦੀ ਹੋਮਓਨਰ ਗ੍ਰਾਂਟ 'ਚ ਵਾਧਾ

Share On
higher-property-values-in-b-c-prompt-increase-in-2021-homeowner-grant
File - A grant that helps British Columbia homeowners offset a portion of their property tax is being raised to reflect an increase in the assessed value of their homes.(The Canadian Press)

ਬੀ.ਸੀ. ਦੇ ਘਰਾਂ ਦੇ ਮਾਲਿਕਾਂ ਦੇ ਪ੍ਰਾਪਰਟੀ ਟੈਕਸ ਨਾਲ ਸੰਬੰਧਤ ਇੱਕ ਹਿੱਸੇ ਨੂੰ ਵਧਾਇਆ ਜਾ ਰਿਹਾ ਹੈ, ਅਤੇ ਇਸ ਨਾਲ ਇਹਨਾਂ ਘਰਾਂ ਦੀ ਅਨੁਮਾਨਿਤ ਕੀਮਤ 'ਚ ਵਾਧਾ ਦਰਸ਼ਾਇਆ ਜਾ ਸਕੇਗਾ।

ਮਿਨਿਸਟਰੀ ਆਫ ਫਾਈਨੈਂਸ ਦਾ ਕਹਿਣਾ ਹੈ ਕਿ 2021 ਦੀ 'ਹੋਮਓਨਰ ਗ੍ਰਾਂਟ' ਨੂੰ $1.625 ਮਿਲੀਅਨ 'ਤੇ ਰੱਖਿਆ ਗਿਆ ਹੈ।

ਬੀਤੇ ਸਾਲ ਦੇ ਮੁਕਾਬਲੇ ਇਸ ਨੂੰ $1,00,000 ਦਾ ਵਾਧਾ ਦੱਸਿਆ ਗਿਆ ਹੈ।

ਇਸ ਦੇ ਨਾਲ ਘਰਾਂ ਦੇ ਮਾਲਿਕਾਂ ਦੀ ਓਹੀ ਪਰਸੈਂਟੇਜ (ਪ੍ਰਤੀਸ਼ਤ) 'ਬੇਸਿਕ ਗ੍ਰਾਂਟ' ਜਾਂ 'ਐਨਹੈਂਸਡ ਗ੍ਰਾਂਟ' ਲਈ ਐਲੀਜੀਬਲ ਰਹੇਗੀ, ਜੋ ਕਿ 65 ਸਾਲ ਤੋਂ ਵਧੇਰੇ ਜਾਂ ਡਿਸਐਬਿਲਿਟੀ ਵਾਲੇ ਲੋਕਾਂ ਨੂੰ ਹਾਸਿਲ ਹੈ।

ਬੀਤੇ ਸਾਲ ਕਰੀਬ 92% ਹੋਮਓਨਰ ਇਸ ਲਈ ਐਲੀਜੀਬਲ ਸਨ।

ਯਾਦ ਰਹੇ ਮੈਟਰੋ ਵੈਨਕੂਵਰ ਜਾਂ ਫਰੇਜ਼ਰ ਵੈਲੀ ਰੀਜਨਲ ਡਿਸਟ੍ਰਿਕਟ 'ਚ ਘਰਾਂ ਦੇ ਮਾਲਿਕਾਂ ਨੂੰ $570 ਅਤੇ $845 ਤੱਕ ਦੀ ਬੇਸਿਕ ਗ੍ਰਾਂਟ ਹਾਸਿਲ ਹੋ ਸਕਦੀ ਹੈ।

ਪਿਛੜੇ ਅਤੇ ਉੱਤਰੀ ਇਲਾਕਿਆਂ 'ਚ $770 ਦੀ 'ਬੇਸਿਕ ਅਮਾਉਂਟ' ਅਤੇ $1,045 ਦੀ ਐਨਹੈਂਸਡ ਗ੍ਰਾਂਟ' ਹਾਸਿਲ ਕੀਤੀ ਜਾ ਸਕਦੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link