9.33C Vancouver
ADS

Feb 23, 2022 1:57 AM - The Canadian Press

ਬੀ.ਸੀ. ਦਾ ਬਜਟ 2022-23 ਪੇਸ਼; ਸਿਲੀਨਾ ਰੌਬਿਨਸਨ ਨੇ ਇੰਫ੍ਰਾਸਟ੍ਰਕਚਰ ਨਿਵੇਸ਼ ਦੇ $27.4 ਬਿਲੀਅਨ 'ਚ ਸਰੀ-ਲੈਂਗਲੀ ਟ੍ਰਾਂਜ਼ਿਟ ਸੰਬੰਧੀ ਸਾਂਝੇ ਕੀਤੇ ਵੇਰਵੇ

Share On
highlights-of-british-columbia-budget-for-the-2022-23-fiscal-year
The government is earmarking $2.1 billion to fund disaster recovery efforts and future response to the threats from wildfires, floods and heat waves.(Photo - B.C. Govt.)

ਬੀ.ਸੀ. 'ਚ ਅੱਜ ਸਾਲ 2022-2023 ਦਾ ਬਜਟ ਪੇਸ਼ ਕੀਤਾ ਗਿਆ ਹੈ।

ਵਿੱਤ ਮੰਤਰੀ ਸਿਲੀਨਾ ਰੌਬਿਨਸਨ ਨੇ ਬਜਟ ਪੇਸ਼ ਕਰਨ ਦੇ ਸ਼ੁਰੂਆਤੀ ਸੰਬੋਧਨ ਦੌਰਾਨ ਕਿਹਾ ਕਿ ਸੂਬੇ ਨੇ ਬੀਤੇ ਸਾਲ ਰੈਜ਼ੀਡੈਂਸ਼ੀਅਲ ਸਕੂਲਾਂ ਸੰਬੰਧੀ ਕੁਝ ਪ੍ਰੇਸ਼ਾਨ ਕਰਨ ਵਾਲੀ ਜਾਣਕਾਰੀ ਉਜਾਗਰ ਹੁੰਦੇ ਵੇਖੀ ਅਤੇ ਵਾਤਾਵਰਨ ਸੰਬੰਧੀ ਮਾਰ ਝੱਲੀ।

ਪਰ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ 'ਚ ਏਕਾ ਬਰਕਰਾਰ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀ ਵੈਕਸੀਨੇਸ਼ਨ ਦਰ ਦੇਸ਼ ਦੇ ਬਾਕੀ ਸੂਬਿਆਂ ਮੁਕਾਬਲੇ ਬਿਹਤਰ ਹੈ ਅਤੇ ਪੈਂਡੈਮਿਕ ਸੰਬੰਧੀ ਮੌਤਾਂ ਦੀ ਗਿਣਤੀ ਬਾਕੀ ਸੂਬਿਆਂ ਤੋਂ ਘਟ ਹੈ।

ਸਿਲੀਨਾ ਰੌਬਿਨਸਨ ਨੇ ਕਿਹਾ ਕਿ ਪੈਂਡੈਮਿਕ ਤੋਂ ਉਭਰਦੇ ਹੋਏ ਬੀ.ਸੀ. ਦੀ ਬੇਰੁਜਗਾਰੀ ਦਰ ਬਾਕੀ ਸੂਬਿਆਂ ਮੁਕਾਬਲੇ ਸਭ ਤੋਂ ਘਟ ਹੈ ਅਤੇ ਸੂਬੇ 'ਚ ਪੈਂਡੈਮਿਕ ਤੋਂ ਬਾਅਦ 160,000 ਤੋਂ ਵਧੇਰੇ ਨੌਕਰੀਆਂ ਸਥਾਪਿਤ ਹੋਈਆਂ ਹਨ।

ਉਨ੍ਹਾਂ ਐਲਾਨ ਕੀਤਾ ਕਿ ਸੂਬੇ 'ਚ ਆਰਟਸ, ਕਲਚਰ ਅਤੇ ਮਿਊਜ਼ਿਕ ਦੇ ਖੇਤਰ 'ਚ ਨਾਨ-ਪ੍ਰੌਫਿਟ ਸੰਸਥਾਵਾਂ ਨੂੰ $25 ਮਿਲੀਅਨ ਪ੍ਰਦਾਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਅੱਜ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ 50 ਸੈਕਸ਼ੂਅਲ ਅਸੌਲਟ ਕੇਂਦਰਾਂ ਨੂੰ $22 ਮਿਲੀਅਨ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਗਲੇ 3 ਸਾਲ 'ਚ ਪ੍ਰਭਾਵਿਤ ਫੌਰੈਸਟ ਵਰਕਰਾਂ, ਕੰਟਰੈਕਟਰਾਂ, ਇੰਡਸਟਰੀਆਂ, ਕਮਿਊਨਿਟੀਸ ਅਤੇ ਫਰਸਟ ਨੇਸ਼ਨਸ ਲਈ $185 ਮਿਲੀਅਨ ਪ੍ਰਦਾਨ ਕਰੇਗੀ।

ਉਨ੍ਹਾਂ ਦੱਸਿਆ ਕਿ ਸੂਬੇ 'ਚ ਇਸ ਬਜਟ ਨਾਲ ਕਨੈਕਟਿਵਿਟੀ ਦੇ ਕਾਰਜਾਂ 'ਚ ਹੋ ਰਿਹਾ ਨਿਵੇਸ਼ $500 ਮਿਲੀਅਨ 'ਤੇ ਪਹੁੰਚ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਦਾ ਅਰਥ ਹੈ ਕਿ ਕਰੀਬ 280 ਹੋਰ ਕਮਿਊਨਿਟੀਸ ਨੂੰ ਹਾਈ ਸਪੀਡ ਇੰਟਰਨੈਟ ਸੇਵਾ ਪ੍ਰਦਾਨ ਹੋ ਸਕੇਗੀ।

ਉਨ੍ਹਾਂ ਕਿਹਾ ਕਿ ਸਾਲ 2027 ਤਕ ਕਰੀਬ 800 ਕਮਿਊਨਟੀਸ ਨੂੰ ਇਸ ਕਨੈਕਟਿਵਿਟੀ ਸੰਬੰਧੀ ਨਿਵੇਸ਼ ਦਾ ਲਾਭ ਹੋ ਸਕੇਗਾ।

ਸਿਲੀਨਾ ਰੌਬਿਨਸਨ ਨੇ ਲੈਂਗਲੀ ਟ੍ਰਾਂਜ਼ਿਟ ਐਕਸਪੈਂਸ਼ਨ ਦੀ ਦਿੱਤੀ ਜਾਣਕਾਰੀ

ਅੱਜ ਸਿਲੀਨਾ ਰੌਬਿਨਸਨ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਅਸੀਂ ਸੂਬੇ 'ਚ ਇਨਫਰਾਸਟਰਕਚਰ ਪਲੈਨ ਨੂੰ ਨਵੀਆਂ ਉਚਾਈਆਂ 'ਤੇ ਲਿਜਾ ਰਹੇ ਹਾਂ।

ਉਨ੍ਹਾਂ ਦੱਸਿਆ ਕਿ ਅਗਲੇ 3 ਸਾਲ 'ਚ ਇਨਫਰਾਸਟਰਕਚਰ ਸੰਬੰਧੀ $27.4 ਬਿਲੀਅਨ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਸਿਲੀਨਾ ਰੌਬਿਨਸਨ ਨੇ ਦੱਸਿਆ ਕਿ ਇਸ 'ਚ ਸਰੀ ਤੋਂ ਲੈਂਗਲੀ ਲਈ ਸਕਾਈਟਰੇਨ ਸੇਵਾ ਸਥਾਪਿਤ ਕਰਨ ਦੀ ਫੰਡਿੰਗ ਵੀ ਸ਼ਾਮਿਲ ਹੈ।

ਉਨ੍ਹਾਂ ਕਿਹਾ ਕਿ ਫਰੇਜ਼ਰ ਦੇ ਦੱਖਣ 'ਚ ਇਹ ਹੋਣ ਵਾਲਾ 3 ਦਹਾਕਿਆਂ 'ਚ ਇਹ ਪਹਿਲਾ ਰੈਪਿਡ ਟ੍ਰਾਂਜ਼ਿਟ ਐਕਸਪੈਂਸ਼ਨ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਪਲੈਨਿੰਗ ਸ਼ੁਰੂ ਹੋ ਚੁੱਕੀ ਹੈ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link